ਪੜਚੋਲ ਕਰੋ

Rupee at All time Low: ਡਾਲਰ ਦੇ ਮੁਕਾਬਲੇ ਰੁਪਿਆ ਠਹਿ-ਢੇਰੀ, ਰਿਕਾਰਡ ਹੇਠਲੇ ਪੱਧਰ 77.82 'ਤੇ ਪਹੁੰਚਿਆ

Rupee-Dollar: 23 ਫਰਵਰੀ, 2022 ਨੂੰ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਰੁਪਿਆ ਡਾਲਰ ਦੇ ਮੁਕਾਬਲੇ 74.62 ਰੁਪਏ 'ਤੇ ਸੀ, ਜੋ 10 ਜੂਨ 2022 ਨੂੰ ਡਿੱਗ ਕੇ 77.82 ਰੁਪਏ 'ਤੇ ਆ ਗਿਆ ਹੈ।

Rupee at All time Low: ਡਾਲਰ ਦੇ ਮੁਕਾਬਲੇ ਰੁਪਿਆ ਹਰ ਦਿਨ ਗਿਰਾਵਟ ਦਾ ਨਵਾਂ ਰਿਕਾਰਡ ਬਣਾ ਰਿਹਾ ਹੈ। ਸ਼ੁੱਕਰਵਾਰ ਨੂੰ ਮੁਦਰਾ ਬਾਜ਼ਾਰ 'ਚ ਰੁਪਿਆ ਇੱਕ ਵਾਰ ਫਿਰ ਆਪਣੇ ਰਿਕਾਰਡ ਹੇਠਲੇ ਪੱਧਰ 'ਤੇ ਆ ਗਿਆ ਹੈ। ਸ਼ੁੱਕਰਵਾਰ ਸਵੇਰੇ ਰੁਪਿਆ 8 ਪੈਸੇ ਡਿੱਗ ਕੇ 77.82 ਰੁਪਏ 'ਤੇ ਖੁੱਲ੍ਹਿਆ। ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 77.74 ਦੇ ਪੱਧਰ 'ਤੇ ਬੰਦ ਹੋਇਆ।

ਡਾਲਰ ਦੇ ਮੁਕਾਬਲੇ ਡਿੱਗਿਆ ਰੁਪਿਆ

ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ ਤੇ ਸ਼ੇਅਰ ਬਾਜ਼ਾਰਾਂ 'ਚ ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਵਿਕਰੀ ਕਾਰਨ ਰੁਪਏ 'ਚ ਇਹ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਖਾਸ ਤੌਰ 'ਤੇ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਤੋਂ ਬਾਅਦ ਡਾਲਰ ਦੇ ਮੁਕਾਬਲੇ ਰੁਪਿਆ ਲਗਾਤਾਰ ਡਿੱਗ ਰਿਹਾ ਹੈ। ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 77.82 ਰੁਪਏ 'ਤੇ ਆ ਗਿਆ ਹੈ ਕਿਉਂਕਿ ਵਿਦੇਸ਼ੀ ਨਿਵੇਸ਼ਕਾਂ ਨੇ ਗਲੋਬਲ ਅਸਥਿਰਤਾ ਕਾਰਨ ਆਪਣਾ ਨਿਵੇਸ਼ ਵਾਪਸ ਲੈ ਲਿਆ ਹੈ।

ਦੱਸ ਦੇਈਏ ਕਿ 23 ਫਰਵਰੀ 2022 ਨੂੰ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਡਾਲਰ ਦੇ ਮੁਕਾਬਲੇ ਰੁਪਿਆ 74.62 ਰੁਪਏ 'ਤੇ ਸੀ, ਜੋ 10 ਜੂਨ 2022 ਨੂੰ ਡਿੱਗ ਕੇ 77.82 ਰੁਪਏ 'ਤੇ ਆ ਗਿਆ ਹੈ। RBI ਨੇ ਰੁਪਏ ਦੀ ਗਿਰਾਵਟ ਨੂੰ ਰੋਕਣ ਲਈ ਕਈ ਨਵੇਂ ਕਦਮ ਚੁੱਕੇ ਹਨ। ਆਰਬੀਆਈ ਨੇ ਡਾਲਰ ਵੇਚੇ। ਪਰ ਵਿਦੇਸ਼ੀ ਨਿਵੇਸ਼ਕ ਲਗਾਤਾਰ ਭਾਰਤੀ ਸ਼ੇਅਰ ਬਾਜ਼ਾਰ 'ਚ ਨਿਵੇਸ਼ ਵੇਚ ਰਹੇ ਹਨ ਅਤੇ ਨਿਵੇਸ਼ ਵਾਪਸ ਲੈ ਰਹੇ ਹਨ, ਜਿਸ ਕਾਰਨ ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰ ਹੁੰਦਾ ਜਾ ਰਿਹਾ ਹੈ।

2022 ਵਿੱਚ ਹੁਣ ਤੱਕ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਬਾਜ਼ਾਰਾਂ ਚੋਂ 1.57 ਲੱਖ ਕਰੋੜ ਰੁਪਏ ਕਢਵਾ ਲਏ ਹਨ। ਜੇਕਰ ਰੁਪਏ 'ਤੇ ਕਾਬੂ ਨਾ ਪਾਇਆ ਗਿਆ ਤਾਂ ਰੁਪਏ 'ਚ ਗਿਰਾਵਟ ਕਾਰਨ ਮਹਿੰਗਾਈ ਦੀ ਮਾਰ ਲੋਕਾਂ 'ਤੇ ਹੋਰ ਪੈ ਸਕਦੀ ਹੈ, ਦਰਾਮਦ ਮਹਿੰਗੀ ਹੋ ਸਕਦੀ ਹੈ, ਅਜਿਹੇ 'ਚ ਕੰਪਨੀਆਂ ਸਿੱਧੇ ਤੌਰ 'ਤੇ ਆਮ ਲੋਕਾਂ 'ਤੇ ਬੋਝ ਪਾਉਣਗੀਆਂ। ਕਈ ਮਾਹਰਾਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਰੁਪਿਆ ਡਾਲਰ ਦੇ ਮੁਕਾਬਲੇ ਕਮਜ਼ੋਰ ਹੋ ਸਕਦਾ ਹੈ ਅਤੇ 80 ਰੁਪਏ ਪ੍ਰਤੀ ਡਾਲਰ ਤੱਕ ਡਿੱਗ ਸਕਦਾ ਹੈ।

ਕਿਉਂ ਡਿੱਗਿਆ ਰੁਪਿਆ?

ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰ ਵਧਾਉਣ ਦੇ ਡਰ ਦੇ ਮੱਦੇਨਜ਼ਰ 10 ਸਾਲ ਦੇ ਅਮਰੀਕੀ ਬਾਂਡ 'ਤੇ ਵਿਆਜ 3 ਫੀਸਦੀ ਹੋ ਗਿਆ ਹੈ। ਇਸ ਖ਼ਬਰ ਤੋਂ ਬਾਅਦ ਰੁਪਏ 'ਚ ਕਮਜ਼ੋਰੀ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਕੱਚੇ ਤੇਲ ਦੀ ਕੀਮਤ 13 ਹਫਤਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਮਈ 'ਚ ਚੀਨ ਤੋਂ ਬਰਾਮਦ ਵਧੀ ਹੈ। ਮੰਨਿਆ ਜਾ ਰਿਹਾ ਹੈ ਕਿ ਚੀਨ ਲੌਕਡਾਊਨ 'ਚ ਢਿੱਲ ਦੇਣ ਜਾ ਰਿਹਾ ਹੈ। ਇਸ ਦੇ ਨਾਲ ਹੀ ਅਮਰੀਕਾ 'ਚ ਕੱਚੇ ਤੇਲ ਦੀ ਮੰਗ ਵਧਣ ਦੀ ਉਮੀਦ ਹੈ, ਜਿਸ ਕਾਰਨ ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: Migraine Remedies: ਮਾਈਗ੍ਰੇਨ ਦੇ ਦਰਦ ਤੋਂ ਹੋ ਪ੍ਰੇਸ਼ਾਨ? ਇਨ੍ਹਾਂ ਆਸਾਨ ਘਰੇਲੂ ਨੁਸਖਿਆਂ ਨਾਲ ਕਰ ਸਕਦੇ ਇਲਾਜ

ਟਾਪ ਹੈਡਲਾਈਨ

ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget