Rupee at Record Low: ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ, 82.68 ਪ੍ਰਤੀ ਡਾਲਰ ਤੱਕ ਹੇਠਾਂ ਖਿਸਕਿਆ
Rupee at Record Low: ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਇੱਕ ਡਾਲਰ ਦੀ ਕੀਮਤ ਪਹਿਲੀ ਵਾਰ 82.68 ਰੁਪਏ ਹੋ ਗਈ ਹੈ।
Rupee at Record Low: ਭਾਰਤੀ ਮੁਦਰਾ ਰੁਪਿਆ ਅੱਜ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਆ ਗਿਆ ਹੈ। ਸ਼ੁਰੂਆਤੀ ਵਪਾਰ 'ਚ ਇਹ ਅਮਰੀਕੀ ਡਾਲਰ ਦੇ ਮੁਕਾਬਲੇ 82.68 ਪ੍ਰਤੀ ਡਾਲਰ 'ਤੇ ਆ ਗਿਆ ਹੈ। ਰੁਪਏ 'ਚ ਰਿਕਾਰਡ ਗਿਰਾਵਟ ਤੋਂ ਬਾਅਦ ਭਾਰੀ ਚਿੰਤਾ ਹੈ ਅਤੇ ਇਸ ਦੇ 85 ਰੁਪਏ ਪ੍ਰਤੀ ਡਾਲਰ 'ਤੇ ਆਉਣ ਦੀ ਉਮੀਦ ਹੈ।
ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਇੱਕ ਡਾਲਰ ਦੀ ਕੀਮਤ ਪਹਿਲੀ ਵਾਰ 82.68 ਰੁਪਏ ਹੋ ਗਈ ਹੈ। ਰੁਪਏ ਦੀ ਗਿਰਾਵਟ ਨੂੰ ਰੋਕਣ ਲਈ ਭਾਰਤੀ ਰਿਜ਼ਰਵ ਬੈਂਕ ਦੀਆਂ ਕੋਸ਼ਿਸ਼ਾਂ ਦਾ ਬਹੁਤ ਘੱਟ ਨਤੀਜਾ ਨਿਕਲਿਆ ਹੈ ਅਤੇ ਰੁਪਿਆ ਲਗਾਤਾਰ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ।
Rupee falls 38 paise to all-time low of 82.68 against US dollar in early trade
— Press Trust of India (@PTI_News) October 10, 2022
ਇਸ ਸਾਲ ਰੁਪਏ 'ਚ 11 ਫੀਸਦੀ ਦੀ ਗਿਰਾਵਟ
ਜੇ ਇਸ ਸਾਲ ਰੁਪਏ ਦੀ ਗਿਰਾਵਟ 'ਤੇ ਨਜ਼ਰ ਮਾਰੀਏ ਤਾਂ ਇਸ 'ਚ 11 ਫੀਸਦੀ ਦੀ ਗਿਰਾਵਟ ਆਈ ਹੈ। ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਦੋ ਸਾਲ ਦੇ ਹੇਠਲੇ ਪੱਧਰ 'ਤੇ ਆਉਣ ਤੋਂ ਬਾਅਦ ਡਾਲਰ ਦੀ ਮੰਗ ਵਧ ਰਹੀ ਹੈ ਅਤੇ ਰੁਪਏ ਦੀ ਗਿਰਾਵਟ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ