Ruppe Vs Dollar : ਰੁਪਏ 'ਚ ਕਮਜ਼ੋਰੀ, ਡਾਲਰ ਦੇ ਮੁਕਾਬਲੇ 9 ਪੈਸੇ ਦੀ ਗਿਰਾਵਟ ਨਾਲ 79.04 'ਤੇ ਆਇਆ
ਅੰਤਰਬੈਂਕ ਵਿਦੇਸ਼ੀ ਮੁਦਰਾ ਵਟਾਂਦਰਾ ਬਾਜ਼ਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 79.04 'ਤੇ ਖੁੱਲ੍ਹਿਆ। ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਨੌ ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ।
Rupee Vs Dollar: ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਦੀ ਗਿਰਾਵਟ ਵਧ ਰਹੀ ਹੈ ਅਤੇ ਰੁਪਿਆ ਲਗਾਤਾਰ ਹੇਠਲੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਵਿਦੇਸ਼ੀ ਫੰਡਾਂ ਦੀ ਲਗਾਤਾਰ ਵਿਕਰੀ ਕਾਰਨ ਅੱਜ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌ ਪੈਸੇ ਕਮਜ਼ੋਰ ਹੋ ਕੇ 79.04 'ਤੇ ਆ ਗਿਆ। ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 78.95 ਦੇ ਪੱਧਰ 'ਤੇ ਬੰਦ ਹੋਇਆ ਸੀ।
ਅੰਤਰਬੈਂਕ ਵਿਦੇਸ਼ੀ ਮੁਦਰਾ ਵਟਾਂਦਰਾ ਬਾਜ਼ਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 79.04 'ਤੇ ਖੁੱਲ੍ਹਿਆ। ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਨੌ ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਇਸ ਦੌਰਾਨ ਡਾਲਰ ਸੂਚਕਾਂਕ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਹੈ, 105.14 'ਤੇ ਸੀ।
ਕਰੂਡ ਗਿਰਾਵਟ ਅਤੇ ਐੱਫ.ਆਈ.ਆਈ. ਦੀ ਵਿਕਰੀ ਦੇ ਅੰਕੜੇ
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.03 ਫੀਸਦੀ ਡਿੱਗ ਕੇ 113.47 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸੋਮਵਾਰ ਨੂੰ 2,149.56 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਸਟਾਕ ਮਾਰਕੀਟ ਦੀ ਚਾਲ
ਅੱਜ ਦੇ ਕਾਰੋਬਾਰ 'ਚ BSE ਸੈਂਸੈਕਸ 266.44 ਅੰਕ ਜਾਂ 0.50 ਫੀਸਦੀ ਦੇ ਵਾਧੇ ਨਾਲ 53,501.21 'ਤੇ ਖੁੱਲ੍ਹਿਆ। ਦੂਜੇ ਪਾਸੇ NSE ਦਾ ਨਿਫਟੀ 73.80 ਅੰਕ ਜਾਂ 0.47 ਫੀਸਦੀ ਦੀ ਛਾਲ ਨਾਲ 15,909.15 'ਤੇ ਖੁੱਲ੍ਹਣ 'ਚ ਕਾਮਯਾਬ ਰਿਹਾ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :