Rupee vs Dollar : ਅੱਜ ਰੁਪਿਆ ਪਹਿਲੀ ਵਾਰ ਡਾਲਰ ਦੇ ਮੁਕਾਬਲੇ 80 ਰੁਪਏ ਪ੍ਰਤੀ ਡਾਲਰ ਦੇ ਹੇਠਲੇ ਪੱਧਰ 'ਤੇ ਡਿੱਗਿਆ ਦਿਖਾਈ ਦੇ ਰਿਹਾ ਹੈ। ਇਹ ਮਨੋਵਿਗਿਆਨਕ ਪੱਧਰ ਟੁੱਟਣ ਦੇ ਸੰਕੇਤ ਕਈ ਦਿਨਾਂ ਤੋਂ ਨਜ਼ਰ ਆ ਰਹੇ ਸਨ ਪਰ ਅੱਜ ਰੁਪਿਆ 80 ਰੁਪਏ ਪ੍ਰਤੀ ਡਾਲਰ ਤੋਂ ਹੇਠਾਂ ਚਲਾ ਗਿਆ ਹੈ ਅਤੇ ਕਰੰਸੀ ਵਪਾਰੀਆਂ ਨੂੰ ਭਾਰੀ ਨਿਰਾਸ਼ਾ ਵਿੱਚ ਪਾ ਦਿੱਤਾ ਹੈ। ਇਸ ਨਾਲ ਰੁਪਿਆ ਇਸ ਸਾਲ 7 ਫੀਸਦੀ ਦੀ ਭਾਰੀ ਗਿਰਾਵਟ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ।
ਕਿਵੇਂ ਰਹੀ ਰੁਪਏ ਦੀ ਸ਼ੁਰੂਆਤ ?
ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 80.01 ਰੁਪਏ ਪ੍ਰਤੀ ਡਾਲਰ ਦੇ ਹੇਠਲੇ ਪੱਧਰ 'ਤੇ ਪਹੁੰਚ ਗਿਆ ਸੀ, ਜਦੋਂ ਕਿ ਕੱਲ੍ਹ ਇਹ 79.97 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ।
ਅੱਜ ਰੁਪਏ 'ਚ ਦਿਖਿਆ ਉਤਰਾਅ-ਚੜ੍ਹਾਅ
ਅੱਜ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 80.05 ਰੁਪਏ ਪ੍ਰਤੀ ਡਾਲਰ ਦੇ ਪੱਧਰ 'ਤੇ ਚਲਾ ਗਿਆ ਸੀ ਪਰ ਹੁਣ ਇਸ 'ਚ 11 ਪੈਸੇ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ 9.56 ਵਜੇ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਦੀ ਤੇਜ਼ੀ ਨਾਲ 79.94 ਰੁਪਏ 'ਤੇ ਨਜ਼ਰ ਆ ਰਿਹਾ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਅੱਜ ਰੁਪਿਆ ਪਹਿਲੀ ਵਾਰ ਡਾਲਰ ਦੇ ਮੁਕਾਬਲੇ 80 ਰੁਪਏ ਪ੍ਰਤੀ ਡਾਲਰ ਦੇ ਹੇਠਲੇ ਪੱਧਰ 'ਤੇ ਡਿੱਗਿਆ ਦਿਖਾਈ ਦੇ ਰਿਹਾ ਹੈ। ਇਹ ਮਨੋਵਿਗਿਆਨਕ ਪੱਧਰ ਟੁੱਟਣ ਦੇ ਸੰਕੇਤ ਕਈ ਦਿਨਾਂ ਤੋਂ ਨਜ਼ਰ ਆ ਰਹੇ ਸਨ ਪਰ ਅੱਜ ਰੁਪਿਆ 80 ਰੁਪਏ ਪ੍ਰਤੀ ਡਾਲਰ ਤੋਂ ਹੇਠਾਂ ਚਲਾ ਗਿਆ ਹੈ ਅਤੇ ਕਰੰਸੀ ਵਪਾਰੀਆਂ ਨੂੰ ਭਾਰੀ ਨਿਰਾਸ਼ਾ ਵਿੱਚ ਪਾ ਦਿੱਤਾ ਹੈ। ਇਸ ਨਾਲ ਰੁਪਿਆ ਇਸ ਸਾਲ 7 ਫੀਸਦੀ ਦੀ ਭਾਰੀ ਗਿਰਾਵਟ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ।