ਨਵੀਂ ਦਿੱਲੀ: PAN-Aadhaar Link: ਦੇਸ਼ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ ਸਟੇਟ ਬੈਂਕ ਆਫ ਇੰਡੀਆ (SBI) ਨੇ ਆਪਣੇ ਗਾਹਕਾਂ ਨੂੰ ਅਲਰਟ ਕੀਤਾ ਹੈ। ਬੈਂਕ ਨੇ ਆਪਣੇ ਖਾਤਾ ਧਾਰਕਾਂ ਨੂੰ 31 ਮਾਰਚ 2022 ਤੋਂ ਪਹਿਲਾਂ ਪੈਨ-ਆਧਾਰ ਕਾਰਡ ਲਿੰਕ ਕਰਨ ਲਈ ਨੋਟਿਸ ਦਿੱਤਾ ਹੈ। ਬੈਂਕ ਨੇ ਕਿਹਾ ਹੈ ਕਿ ਜੇਕਰ ਗਾਹਕ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਦੀ ਬੈਂਕਿੰਗ ਸੇਵਾ ਬੰਦ ਹੋ ਸਕਦੀ ਹੈ। SBI ਨੇ ਇਸ ਦੇ ਲਈ ਟਵੀਟ ਵੀ ਕੀਤਾ ਹੈ। 31 ਮਾਰਚ ਤੱਕ ਮੌਕਾSBI ਨੇ ਕਿਹਾ ਕਿ ਅਸੀਂ ਆਪਣੇ ਗਾਹਕਾਂ ਨੂੰ ਸਲਾਹ ਦਿੰਦੇ ਹਾਂ ਕਿ ਉਹ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਤਾਂ ਜੋ ਕਿਸੇ ਵੀ ਅਸੁਵਿਧਾ ਤੋਂ ਬਚਿਆ ਜਾ ਸਕੇ ਤੇ ਸਹਿਜ ਬੈਂਕਿੰਗ ਸੇਵਾ ਦਾ ਆਨੰਦ ਲੈਣਾ ਜਾਰੀ ਰੱਖਿਆ ਜਾ ਸਕੇ। ਇਸ ਦੇ ਨਾਲ ਹੀ ਬੈਂਕ ਨੇ ਕਿਹਾ ਕਿ ਪੈਨ ਨੂੰ ਆਧਾਰ ਨਾਲ ਲਿੰਕ ਕਰਨਾ ਲਾਜ਼ਮੀ ਹੈ। ਜੇਕਰ ਪੈਨ ਅਤੇ ਆਧਾਰ ਨੂੰ ਲਿੰਕ ਨਹੀਂ ਕੀਤਾ ਗਿਆ ਹੈ ਤਾਂ ਪੈਨ ਅਕਿਰਿਆਸ਼ੀਲ ਹੋ ਜਾਵੇਗਾ ਤੇ ਨਿਸ਼ਚਿਤ ਟ੍ਰਾਂਜੈਕਸ਼ਨਾਂ ਲਈ ਪੈਨ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ 30 ਸਤੰਬਰ 2021 ਤੋਂ ਵਧਾ ਕੇ 31 ਮਾਰਚ 2022 ਕਰ ਦਿੱਤੀ ਗਈ ਹੈ। ਪੈਨ-ਆਧਾਰ ਕਾਰਡ ਨੂੰ ਕਿਵੇਂ ਲਿੰਕ ਕਰਨਾ ਹੈ ਪਹਿਲਾ ਤਰੀਕਾ 1- ਪਹਿਲਾਂ ਤੁਸੀਂ ਇਨਕਮ ਟੈਕਸ ਦੀ ਅਧਿਕਾਰਤ ਵੈੱਬਸਾਈਟ https://www.
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490