ਪੜਚੋਲ ਕਰੋ

ਡਿਜੀਟਲ ਭੁਗਤਾਨ ਧੋਖਾਧੜੀ 'ਤੇ ਲੱਗੇਗੀ ਬ੍ਰੇਕ, SBI ਅਤੇ ਬੈਂਕ ਆਫ ਬੜੌਦਾ ਲਿਆ ਰਹੇ ਨੇ ਨਵਾਂ AI ਜੁਗਾੜ

ਭਾਰਤ ਦੁਨੀਆਂ ਦੇ ਉਹਨਾਂ ਦੇਸ਼ਾਂ 'ਚੋਂ ਇੱਕ ਹੈ ਜਿੱਥੇ ਡਿਜ਼ੀਟਲ ਭੁਗਤਾਨ (Digital Payment) ਦਾ ਸਭ ਤੋਂ ਵੱਧ ਇਸਤੇਮਾਲ ਹੁੰਦਾ ਹੈ। ਵੱਡੇ ਮਾਲਾਂ ਤੋਂ ਲੈ ਕੇ ਛੋਟੀਆਂ ਫਲ ਤੇ ਸਬਜ਼ੀਆਂ ਦੀਆਂ ਦੁਕਾਨਾਂ ਤੱਕ ਹੁਣ ਆਨਲਾਈਨ ਭੁਗਤਾਨ ਦੀ ਸੁਵਿਧਾ..

AI In Banking Security: ਭਾਰਤ ਦੁਨੀਆਂ ਦੇ ਉਹਨਾਂ ਦੇਸ਼ਾਂ 'ਚੋਂ ਇੱਕ ਹੈ ਜਿੱਥੇ ਡਿਜ਼ੀਟਲ ਭੁਗਤਾਨ (Digital Payment) ਦਾ ਸਭ ਤੋਂ ਵੱਧ ਇਸਤੇਮਾਲ ਹੁੰਦਾ ਹੈ। ਵੱਡੇ ਮਾਲਾਂ ਤੋਂ ਲੈ ਕੇ ਛੋਟੀਆਂ ਫਲ ਤੇ ਸਬਜ਼ੀਆਂ ਦੀਆਂ ਦੁਕਾਨਾਂ ਤੱਕ ਹੁਣ ਆਨਲਾਈਨ ਭੁਗਤਾਨ ਦੀ ਸੁਵਿਧਾ ਉਪਲਬਧ ਹੈ। ਅੱਜ ਭਾਰਤ ਦੀ ਵੱਡੀ ਅਬਾਦੀ ਡਿਜ਼ੀਟਲ ਭੁਗਤਾਨ ਦੇ ਵਿਕਲਪਾਂ ਦਾ ਇਸਤੇਮਾਲ ਕਰ ਰਹੀ ਹੈ। ਪਰ ਜਿੱਥੇ ਡਿਜ਼ੀਟਲ ਭੁਗਤਾਨ ਵਧੇ ਹਨ, ਉੱਥੇ ਹੀ ਆਨਲਾਈਨ ਧੋਖਾਧੜੀ ਦੇ ਮਾਮਲੇ ਵੀ ਤੇਜ਼ੀ ਨਾਲ ਵਧੇ ਹਨ।

ਰਿਜ਼ਰਵ ਬੈਂਕ ਆਫ ਇੰਡੀਆ ਦੇ ਅੰਕੜਿਆਂ ਅਨੁਸਾਰ, ਸਾਲ 2024 ਵਿੱਚ 36,014 ਕਰੋੜ ਰੁਪਏ ਦੇ ਡਿਜ਼ੀਟਲ ਧੋਖਾਧੜੀ ਦੇ ਕੇਸ ਸਾਹਮਣੇ ਆਏ ਸਨ। ਇਸ ਧੋਖਾਧੜੀ ਨੂੰ ਰੋਕਣ ਲਈ ਦੇਸ਼ ਦੇ ਦੋ ਵੱਡੇ ਬੈਂਕ — ਸਟੇਟ ਬੈਂਕ ਆਫ ਇੰਡੀਆ (SBI) ਅਤੇ ਬੈਂਕ ਆਫ ਬਰੋਡਾ (BOB) — ਇਕੱਠੇ ਹੋ ਕੇ ਇੱਕ ਨਵੀਂ AI ਆਧਾਰਿਤ ਪ੍ਰਣਾਲੀ ਤਿਆਰ ਕਰ ਰਹੇ ਹਨ। ਇਸ ਸਿਸਟਮ ਰਾਹੀਂ ਸ਼ੱਕੀ ਲੈਣ-ਦੇਣ ਨੂੰ ਰੀਅਲ ਟਾਈਮ ਵਿੱਚ ਰੋਕਿਆ ਜਾ ਸਕੇਗਾ।

ਐਸਬੀਆਈ ਅਤੇ ਬੈਂਕ ਆਫ ਬਰੋਡਾ ਮਿਲ ਕੇ ਇੱਕ ਅਜਿਹਾ ਸਿਸਟਮ ਤਿਆਰ ਕਰ ਰਹੇ ਹਨ, ਜਿਸ ਵਿੱਚ AI ਅਤੇ ਮਸ਼ੀਨ ਲਰਨਿੰਗ ਦੀ ਮਦਦ ਨਾਲ ਰੀਅਲ ਟਾਈਮ (ਜਿਸ ਸਮੇਂ ਕੋਈ ਵਿਅਕਤੀ ਡਿਜ਼ੀਟਲ ਭੁਗਤਾਨ ਕਰ ਰਿਹਾ ਹੋਵੇ) 'ਚ ਧੋਖਾਧੜੀ ਦੀ ਪਛਾਣ ਤੇ ਰੋਕਥਾਮ ਕੀਤੀ ਜਾ ਸਕੇਗੀ।

ਇਸ ਸਿਸਟਮ ਨੂੰ ਬਣਾਉਣ ਲਈ ਸ਼ੁਰੂਆਤੀ ਪੱਧਰ 'ਤੇ ਦੋਵੇਂ ਬੈਂਕ 10-10 ਕਰੋੜ ਰੁਪਏ ਦਾ ਨਿਵੇਸ਼ ਕਰਨਗੇ। ਇਸਦੇ ਨਾਲ ਹੀ ਦੇਸ਼ ਦੇ ਹੋਰ ਸਰਕਾਰੀ ਬੈਂਕ ਵੀ ਇਸ ਪਹਿਲ ਦਾ ਹਿੱਸਾ ਬਣ ਸਕਦੇ ਹਨ।

ਇਸ ਸਮੇਂ ਬੈਂਕ ਆਰਬੀਆਈ ਵੱਲੋਂ ਵਿਕਸਿਤ ਕੀਤੀ ਗਈ ‘ਮਿਊਲਹੰਟਰ AI’ ਤਕਨੀਕ 'ਤੇ ਕੰਮ ਕਰ ਰਹੇ ਹਨ। ਇਸ ਤਕਨੀਕ ਦੀ ਮਦਦ ਨਾਲ ਬੈਂਕ ਉਹਨਾਂ ਖਾਤਿਆਂ ਦੀ ਜਾਣਕਾਰੀ ਇਕੱਠੀ ਕਰਦੇ ਹਨ, ਜਿਨ੍ਹਾਂ ਦਾ ਇਸਤੇਮਾਲ ਧੋਖਾਧੜੀ ਨਾਲ ਪ੍ਰਾਪਤ ਪੈਸਿਆਂ ਦੀ ਲੈਣ-ਦੇਣ ਲਈ ਕੀਤਾ ਜਾਂਦਾ ਹੈ। ਅਜਿਹੇ ਖਾਤਿਆਂ ਨੂੰ “ਮਿਊਲ ਅਕਾਊਂਟ” ਕਿਹਾ ਜਾਂਦਾ ਹੈ।

ਭਾਰਤੀ ਰਿਜ਼ਰਵ ਬੈਂਕ ਇਨੋਵੇਸ਼ਨ ਹਬ ਵੱਲੋਂ ਇਹ ਮਿਊਲਹੰਟਰ AI ਤਿਆਰ ਕੀਤੀ ਗਈ ਹੈ। ਕੁਝ ਸਮਾਂ ਪਹਿਲਾਂ ਆਰਬੀਆਈ ਵੱਲੋਂ ਦੱਸਿਆ ਗਿਆ ਸੀ ਕਿ ਰਿਜ਼ਰਵ ਬੈਂਕ ਇੱਕ ਨਵੀਂ ਡਿਜ਼ਿਟਲ ਪੇਮੈਂਟ ਇੰਟੈਲੀਜੈਂਸ ਪਲੇਟਫਾਰਮ ‘ਤੇ ਵੀ ਕੰਮ ਕਰ ਰਿਹਾ ਹੈ, ਜਿਸ ਨਾਲ ਆਨਲਾਈਨ ਫ੍ਰੌਡ ਨੂੰ ਰੀਅਲ ਟਾਈਮ ਵਿੱਚ ਪਛਾਣਿਆ ਤੇ ਰੋਕਿਆ ਜਾ ਸਕੇਗਾ।

ਟਾਪ ਹੈਡਲਾਈਨ

Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget