ਪੜਚੋਲ ਕਰੋ

ਸਟੇਟ ਬੈਂਕ ਵੱਲੋਂ ਗਾਹਕਾਂ ਲਈ ਅਲਰਟ ਜਾਰੀ ! 31 ਮਾਰਚ ਤੋਂ ਪਹਿਲਾਂ ਕਰ ਲਵੋ ਇਹ ਕੰਮ, ਨਹੀਂ ਤਾਂ ਹੋਏਗਾ ਵੱਡਾ ਨੁਕਸਾਨ

ਦੇਸ਼ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ SBI ਨੇ ਆਪਣੇ ਗਾਹਕਾਂ ਲਈ ਅਲਰਟ ਜਾਰੀ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਕੀਤਾ ਹੈ।

PAN Aadhaar Link: ਦੇਸ਼ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ SBI ਨੇ ਆਪਣੇ ਗਾਹਕਾਂ ਲਈ ਅਲਰਟ ਜਾਰੀ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਕੀਤਾ ਹੈ। ਟਵੀਟ ਵਿੱਚ, ਬੈਂਕ ਨੇ ਆਪਣੇ ਖਾਤਾ ਧਾਰਕਾਂ ਨੂੰ 31 ਮਾਰਚ 2022 ਤੋਂ ਪਹਿਲਾਂ ਪੈਨ-ਆਧਾਰ ਕਾਰਡ ਲਿੰਕ ਕਰਨ ਲਈ ਨੋਟਿਸ ਦਿੱਤਾ ਹੈ। ਬੈਂਕ ਨੇ ਕਿਹਾ ਹੈ ਕਿ ਇਸ ਮਿਆਦ ਤੱਕ ਇਹ ਕੰਮ ਨਾ ਕਰਨ ਵਾਲੇ ਗਾਹਕਾਂ ਦੀ ਬੈਂਕਿੰਗ ਸੇਵਾ ਬੰਦ ਹੋ ਸਕਦੀ ਹੈ। ਇਸ ਨਾਲ ਉਨ੍ਹਾਂ ਨੂੰ ਬਹੁਤ ਨੁਕਸਾਨ ਹੋ ਸਕਦਾ ਹੈ।

ਇਨਕਮ ਟੈਕਸ ਨਿਯਮਾਂ ਮੁਤਾਬਕ ਪੈਨ ਨੂੰ ਆਧਾਰ ਕਾਰਡ ਨਾਲ ਲਿੰਕ ਕਰਨਾ ਹੁਣ ਲਾਜ਼ਮੀ ਕਰ ਦਿੱਤਾ ਗਿਆ ਹੈ। ਅਜਿਹੇ 'ਚ ਜੇਕਰ ਕਿਸੇ ਨੇ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਤਾਂ ਉਸ ਦਾ ਪੈਨ ਕਾਰਡ ਅਵੈਧ ਹੋ ਜਾਵੇਗਾ। ਐਸਬੀਆਈ ਨੇ ਗਾਹਕਾਂ ਨੂੰ ਇਸ ਵੱਡੀ ਅਸੁਵਿਧਾ ਤੋਂ ਬਚਾਉਣ ਲਈ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਤੁਸੀਂ ਜਲਦੀ ਤੋਂ ਜਲਦੀ ਆਪਣਾ ਪੈਨ ਕਾਰਡ ਤੇ ਆਧਾਰ ਕਾਰਡ ਲਿੰਕ ਕਰੋ। ਨਹੀਂ ਤਾਂ, ਅਵੈਧ ਪੈਨ ਕਾਰਡ ਕਾਰਨ ਬੈਂਕ ਤੁਹਾਡੀਆਂ ਬੈਂਕਿੰਗ ਸੇਵਾਵਾਂ ਨੂੰ ਬੰਦ ਕਰ ਦੇਵੇਗਾ। ਇਸ ਲਈ 31 ਮਾਰਚ ਤੋਂ ਪਹਿਲਾਂ ਇਹ ਕੰਮ ਮੁਕੰਮਲ ਕਰ ਲਿਆ ਜਾਵੇ।

ਦਰਅਸਲ, ਪੈਨ ਕਾਰਡ ਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਆਖਰੀ ਮਿਤੀ ਪਹਿਲਾਂ 30 ਸਤੰਬਰ 2021 ਸੀ। ਲੋਕਾਂ ਦੀ ਸਹੂਲਤ ਲਈ ਇਸ ਨੂੰ ਬਾਅਦ ਵਿੱਚ ਸਰਕਾਰ ਨੇ ਵਧਾ ਕੇ 31 ਮਾਰਚ 2022 ਕਰ ਦਿੱਤਾ ਸੀ। ਇਸ ਦਾ ਮਤਲਬ ਹੈ ਕਿ ਜੇਕਰ ਤੁਸੀਂ ਇਸ ਮਿਆਦ ਤੱਕ ਆਪਣੇ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਨਹੀਂ ਕਰਦੇ, ਤਾਂ ਤੁਹਾਡੀਆਂ ਬੈਂਕਿੰਗ ਸੇਵਾਵਾਂ ਬੰਦ ਹੋ ਜਾਣਗੀਆਂ। ਜੇਕਰ ਤੁਸੀਂ ਅਜੇ ਤੱਕ ਪੈਨ ਤੇ ਆਧਾਰ ਨੂੰ ਲਿੰਕ ਨਹੀਂ ਕੀਤਾ ਹੈ, ਤਾਂ ਜਾਣੋ ਪੈਨ ਕਾਰਡ ਅਤੇ ਆਧਾਰ ਨੂੰ ਕਿਵੇਂ ਲਿੰਕ ਕਰਨਾ ਹੈ।

ਇੰਝ ਕਰ ਸਕਦੇ ਹੋ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ

ਪੈਨ ਤੇ ਆਧਾਰ ਕਾਰਡ ਨੂੰ ਲਿੰਕ ਕਰਨ ਲਈ ਇਨਕਮ ਟੈਕਸ ਦੀ ਵੈੱਬਸਾਈਟ https://www.incometaxindiaefiling.gov.in/home 'ਤੇ ਕਲਿੱਕ ਕਰੋ।

ਇੱਥੇ ਤੁਹਾਨੂੰ Link Aadhaar ਦਾ ਵਿਕਲਪ ਦਿਖਾਈ ਦੇਵੇਗਾ। ਇਸ 'ਤੇ ਕਲਿੱਕ ਕਰੋ।
ਅਗਲੇ ਪੰਨੇ 'ਤੇ, ਤੁਹਾਨੂੰ ਆਧਾਰ ਕਾਰਡ ਵਿੱਚ ਦਰਜ ਕੀਤੇ ਅਨੁਸਾਰ ਆਪਣਾ ਨਾਮ ਭਰਨਾ ਹੋਵੇਗਾ।
ਜੇਕਰ ਤੁਹਾਡੇ ਆਧਾਰ ਵਿੱਚ ਸਿਰਫ਼ ਜਨਮ ਦਾ ਸਾਲ ਹੀ ਦਰਜ ਹੈ ਤਾਂ I have only year of birth in aadhaar card, ਆਪਸ਼ਨ ਨੂੰ ਚੁਣੋ।
ਫਿਰ ਕੈਪਚਾ ਕੋਡ ਦਰਜ ਕਰਕੇ ਰਜਿਸਟਰਡ ਮੋਬਾਈਲ ਨੰਬਰ 'ਤੇ ਪ੍ਰਾਪਤ ਹੋਇਆ OTP ਦਰਜ ਕਰੋ।
ਇਸ ਤੋਂ ਬਾਅਦ, ਜਿਵੇਂ ਹੀ ਤੁਸੀਂ ਇਸ ਨੂੰ ਜਮ੍ਹਾ ਕਰੋਗੇ, ਤੁਹਾਡਾ ਆਧਾਰ ਤੇ ਪੈਨ ਕਾਰਡ ਲਿੰਕ ਹੋ ਜਾਵੇਗਾ।
ਇਸ ਤੋਂ ਬਾਅਦ, ਤੁਸੀਂ ਹੋਰ ਵੀ ਆਸਾਨੀ ਨਾਲ ਆਪਣੀ SBI ਬੈਂਕਿੰਗ ਸੇਵਾ ਦਾ ਲਾਭ ਲੈ ਸਕਦੇ ਹੋ।

ਦੂਜਾ ਤਰੀਕਾ
ਤੁਸੀਂ SMS ਰਾਹੀਂ ਪੈਨ ਤੇ ਆਧਾਰ ਨੂੰ ਵੀ ਲਿੰਕ ਕਰ ਸਕਦੇ ਹੋ।
ਇਸ ਲਈ, ਮੋਬਾਈਲ ਦੇ ਮੈਸੇਜ ਬਾਕਸ ਵਿੱਚ ਜਾਓ ਤੇ UIDPAN<12-ਅੰਕ ਦਾ ਆਧਾਰ><10-ਅੰਕ ਵਾਲਾ PAN> ਟਾਈਪ ਕਰੋ।
-ਇਸ ਮੈਸੇਜ ਨੂੰ 567678 ਜਾਂ 56161 'ਤੇ ਭੇਜੋ। ਇਸ ਨਾਲ ਤੁਹਾਡਾ ਪੈਨ ਕਾਰਡ ਆਧਾਰ ਨਾਲ ਲਿੰਕ ਹੋ ਜਾਵੇਗਾ।

ਟਾਪ ਹੈਡਲਾਈਨ

Good News For Unmarried Women: ਅਣਵਿਆਹੀਆਂ ਔਰਤਾਂ ਲਈ ਖੁਸ਼ਖਬਰੀ, ਸਰਕਾਰ ਵੱਲੋਂ 50,000 ਰੁਪਏ ਦੇਣ ਦੀ ਯੋਜਨਾ ਨੂੰ ਮਨਜ਼ੂਰੀ, CM ਸੁਵੇਂਦੂ ਨੇ ਕੀਤਾ ਵੱਡਾ ਐਲਾਨ...
ਅਣਵਿਆਹੀਆਂ ਔਰਤਾਂ ਲਈ ਖੁਸ਼ਖਬਰੀ, ਸਰਕਾਰ ਵੱਲੋਂ 50,000 ਰੁਪਏ ਦੇਣ ਦੀ ਯੋਜਨਾ ਨੂੰ ਮਨਜ਼ੂਰੀ, CM ਸੁਵੇਂਦੂ ਨੇ ਕੀਤਾ ਵੱਡਾ ਐਲਾਨ...
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget