SBI: ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ SBI ਦੇ ਕਰੋੜਾਂ ਗਾਹਕਾਂ ਲਈ ਵੱਡੀ ਖ਼ਬਰ ਹੈ। ਨਵਾਂ ਵਿੱਤੀ ਸਾਲ ਅੱਜ ਯਾਨੀ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਬੈਂਕ ਦੀ ਡਿਜੀਟਲ ਸੇਵਾ ਅੱਜ ਲਗਭਗ 3 ਘੰਟੇ ਉਪਲਬਧ ਨਹੀਂ ਰਹੇਗੀ। ਬੈਂਕ ਨੇ ਕਿਹਾ ਕਿ ਅਜਿਹਾ Annual Closing Activity ਕਰਕੇ ਹੋਵੇਗਾ।
SBI ਨੇ ਐਕਸ 'ਤੇ ਪੋਸਟ ਕਰਕੇ ਕਿਹਾ ਕਿ Annual Closing Activity ਦੇ ਕਰਕੇ ਬੈਂਕ ਦੀਆਂ ਸਾਰੀਆਂ ਡਿਜੀਟਲ ਸੇਵਾਵਾਂ ਅੱਜ (1 ਅਪ੍ਰੈਲ, 2025) ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਉਪਲਬਧ ਨਹੀਂ ਹੋਣਗੀਆਂ। ਹਾਲਾਂਕਿ, ਗਾਹਕ UPI ਲਾਈਟ ਜਾਂ ATM ਸੇਵਾ ਰਾਹੀਂ ਪੈਸੇ ਦਾ ਲੈਣ-ਦੇਣ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।