Reliance foundation : ਰਿਲਾਇੰਸ ਫਾਊਂਡੇਸ਼ਨ ਨੇ ਧੀਰੂਭਾਈ ਅੰਬਾਨੀ ਦੀ 90ਵੀਂ ਜਯੰਤੀ ਦੇ ਮੌਕੇ 'ਤੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਤੋਹਫਾ ਦਿੱਤਾ ਹੈ। ਫਾਊਂਡੇਸ਼ਨ ਨੇ ਸਾਲ 2022-23 ਵਿਚ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਵਿੱਚ 5000 ਗ੍ਰੈਜੂਏਟ ਅਤੇ 100 ਪੋਸਟ ਗ੍ਰੈਜੂਏਟ ਵਿਦਿਆਰਥੀ ਸ਼ਾਮਲ ਹਨ।
ਰਿਲਾਇੰਸ ਫਾਊਂਡੇਸ਼ਨ ਨੇ ਸ਼੍ਰੀ ਧੀਰੂਭਾਈ ਅੰਬਾਨੀ ਦੀ 90ਵੀਂ ਜੈਯੰਤੀ ਦੇ ਮੌਕੇ 'ਤੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਤੋਹਫਾ ਦਿੱਤਾ ਹੈ। ਫਾਊਂਡੇਸ਼ਨ ਨੇ ਸਾਲ 2022-23 ਵਿਚ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਵਿੱਚ 5000 ਗ੍ਰੈਜੂਏਟ ਅਤੇ 100 ਪੋਸਟ ਗ੍ਰੈਜੂਏਟ ਵਿਦਿਆਰਥੀ ਸ਼ਾਮਲ ਹਨ। ਇਸ ਦਾ ਫਾਇਦਾ ਅਗਲੇ 10 ਸਾਲ ਵਿਚ 50,000 ਵਿਦਿਆਰਥੀਆਂ ਨੂੰ ਮਿਲੇਗਾ। ਇਸ ਲਈ ਯੋਗ ਵਿਦਿਆਰਥੀ 6 ਫਰਵਰੀ 2023 ਤੱਕ ਅਪਲਾਈ ਕਰ ਸਕਦੇ ਹਨ।
ਆਰਥਿਕ ਪੱਖੋ ਕਮਜੋਰ ਵਿਦਿਆਰਥੀਆਂ ਨੂੰ ਗਰੈਜੂਏਟ ਦੀ ਪੜ੍ਹਾਈ ਦੌਰਾਨ 2 ਲੱਖ ਰੁਪਏ ਦੀ ਸਕਾਲਰਸ਼ਿਪ ਦਿੱਤੀ ਜਾਵੇਗੀ, ਪੋਸਟ ਗਰੈਜੂਏਟ ਦੇ ਵਿਦਿਆਰਥੀਆਂ ਨੂ 6 ਲੱਖ ਰੁਪਏ ਤੱਕ ਦਿੱਤੇ ਜਾਣਗੇ। ਇਸ ਤੋਂ ਇਲਾਵਾ ਇੰਜੀਨੀਅਰਿੰਗ, ਤਕਨਾਲੋਜੀ ਅਤੇ ਬਾਇਓਲੋਜੀ ਨਾਲ ਸਬੰਧਤ ਵਿਦਿਆਰਥੀ ਵੀ ਇਸ ਦਾ ਲਾਭ ਚੁੱਕ ਸਕਦੇ ਹਨ।
ਇਸ ਮੌਕੇ ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਨੇ ਕਿਹਾ ਕਿ ਸਾਨੂੰ ਦੇਸ਼ ਦੇ ਵਿਦਿਆਰਥੀਆਂ ਉਤੇ ਪੂਰਾ ਭਰੋਸਾ ਹੈ। ਰਿਲਾਇੰਸ ਫਾਊਂਡੇਸ਼ਨ ਸਕਾਲਰਸ਼ਿਪ ਹੁਣ ਹਾਇਰ ਐਜੂਕੇਸ਼ਨ ਲਈ ਭਾਰਤ ਦੀ ਸਭ ਤੋਂ ਵੱਡੀ ਸਕਾਲਰਸ਼ਿਪ ਵਿੱਚੋਂ ਇੱਕ ਹੈ। ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀ ਨੂੰ ਮਿਲਣ ਵਾਲੀ ਇਹ ਸਕਾਲਰਸ਼ਿਪ ਪੂਰੀ ਪੜ੍ਹਾਈ ਦੌਰਾਨ ਮਿਲੇਗੀ। ਇਸ ਦੇ ਲਈ 14 ਫਰਵਰੀ 2023 ਤੱਕ ਅਪਲਾਈ ਕਰ ਸਕਦੇ ਹਨ।
ਦੱਸ ਦਈਏ ਕਿ ਰਿਲਾਇੰਸ ਫਾਊਂਡੇਸ਼ਨ ਦਾ ਮਕਸਦ ਆਰਥਿਕ ਰੂਪ ਤੋਂ ਕਮਜੋਰ ਕੁਸ਼ਲ ਵਿਦਿਆਰਥੀਆਂ ਦੀ ਪੜ੍ਹਾਈ ਪੈਸੇ ਦੀ ਘਾਟ ਨਾ ਰੁਕੇ। ਸਕਾਲਰਸ਼ਿਪ ਦਾ ਮਕਸਦ ਵਿਦਿਆਰਥੀਆਂ ਨੂੰ ਸਫਲ ਪੇਸ਼ੇਵਰ ਬਣਾਉਣਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨਾ ਹੈ।
ਜਾਣੋ, ਕੌਣ-ਕੌਣ ਕਰ ਸਕਦੈ ਅਪਲਾਈ
ਜਿਨ੍ਹਾਂ ਪਰਿਵਾਰਾਂ ਦੀ ਆਮਦਨ 15 ਲੱਖ ਰੁਪਏ ਤੋਂ ਘੱਟ ਹੈ, ਉਹ ਅਪਲਾਈ ਕਰਨ ਦੇ ਯੋਗ ਹੋਣਗੇ। ਭਾਵੇ ਉਹ ਕਿਸੇ ਵੀ ਵਿਸ਼ੇ ਵਿਚ ਪੜ੍ਹਾਈ ਕਰ ਰਹੇ ਹੋਣ। ਉਮੀਦਵਾਰ ਗਰੈਜੂਏਟ ਵਿੱਚ ਪਹਿਲੇ ਵਰ੍ਹੇ ਦਾ ਵਿਦਿਆਰਥੀ ਹੋਵੇ। ਇਸ ਪ੍ਰੋਗਰਾਮ ਦਾ ਮਕਸਦ ਕੁੜੀਆਂ ਅਤੇ ਖਾਸ ਤੌਰ ਉਤੇ ਦਿਵਿਆਂਗ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨਾ ਹੈ। ਦੂਜੇ ਪਾਸੇ ਪੋਸਟ ਗਰੈਜੂਏਟ ਸਕਾਲਰਸ਼ਿਪ ਲਈ 100 ਪ੍ਰਤਿਭਾਸ਼ਾਲ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਸਕਾਲਰਸ਼ਿਪ ਮੈਰਿਟ ਦੇ ਆਧਾਰ ਉਤੇ ਮਿਲੇਗੀ। ਸਕਾਲਰਸ਼ਿਪ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਇੰਟਰਵਿਊ ਦੇਣੀ ਪਵੇਗੀ। ਇਸ ਲਈ ਪਹਿਲੇ ਵਰ੍ਹੇ ਵਿੱਚ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨਾ ਹੋਵੇਗਾ।