RBI Governor: ਕੇਂਦਰ ਸਰਕਾਰ (Central Government ) ਨੇ ਆਰਬੀਆਈ ਗਵਰਨਰ Shaktikanta Das ਦਾ ਕਾਰਜਕਾਲ ਅਗਲੇ ਤਿੰਨ ਸਾਲ ਲਈ ਵਾਧਾ ਦਿੱਤਾ ਹੈ, ਜਿਨ੍ਹਾਂ ਦਾ ਕਾਰਜਕਾਲ 10 ਦਸੰਬਰ, 2021 ਨੂੰ ਖ਼ਤਮ ਹੋਣ ਜਾ ਰਿਹਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨਿਯੁਕਤੀ ਕਮੇਟੀ ਨੇ ਸ਼ਕਤੀਕਾਂਤ ਦਾਸ ਨੂੰ ਤਿੰਨ ਸਾਲਾਂ ਲਈ ਆਰਬੀਆਈ (Reserve Bank Of India) ਗਵਰਨਰ ਵਜੋਂ ਮੁੜ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਮਤਲਬ ਹੈ ਕਿ 10 ਦਸੰਬਰ 2021 ਤੋਂ ਬਾਅਦ ਸ਼ਕਤੀਕਾਂਤ ਦਾਸ ਅਗਲੇ ਤਿੰਨ ਸਾਲਾਂ ਤੱਕ ਆਰਬੀਆਈ ਦੇ ਅਹੁਦੇ 'ਤੇ ਬਣੇ ਰਹਿਣਗੇ।


ਵਿੱਤੀ ਮਾਮਲਿਆਂ ਵਿੱਚ ਵੱਡਾ ਤਜਰਬਾ


ਸਰਕਾਰ ਨੇ ਸ਼ੁੱਕਰਵਾਰ ਨੂੰ ਸ਼ਕਤੀਕਾਂਤ ਦਾਸ ਨੂੰ 10 ਦਸੰਬਰ, 2021 ਤੋਂ ਬਾਅਦ ਤਿੰਨ ਸਾਲਾਂ ਦੀ ਮਿਆਦ ਲਈ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਮੁੜ ਨਿਯੁਕਤ ਕੀਤਾ ਹੈ। ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਨਿਯੁਕਤੀਆਂ ਬਾਰੇ ਕੈਬਨਿਟ ਕਮੇਟੀ ਨੇ ਤਾਮਿਲਨਾਡੂ ਕੇਡਰ ਦੇ ਸਾਬਕਾ ਭਾਰਤੀ ਪ੍ਰਸ਼ਾਸਨਿਕ ਸੇਵਾ ਅਧਿਕਾਰੀ ਦਾਸ ਦੀ ਮੁੜ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੇ 12 ਦਸੰਬਰ, 2018 ਤੋਂ RBI ਦੇ 25ਵੇਂ ਗਵਰਨਰ ਵਜੋਂ ਅਹੁਦਾ ਸੰਭਾਲ ਲਿਆ।


ਦੱਸ ਦਈਏ ਆਰਬੀਆਈ ਵਿੱਚ ਆਪਣੀ ਨਿਯੁਕਤੀ ਤੋਂ ਪਹਿਲਾਂ ਉਨ੍ਹਾਂ ਨੇ 15ਵੇਂ ਵਿੱਤ ਕਮਿਸ਼ਨ ਦੇ ਮੈਂਬਰ ਵਜੋਂ ਸੇਵਾ ਕੀਤੀ ਸੀ। ਇਸ ਤੋਂ ਪਹਿਲਾਂ, ਉਹ ਵਿੱਤ ਮੰਤਰਾਲੇ ਦੇ ਮਾਲ ਵਿਭਾਗ ਅਤੇ ਆਰਥਿਕ ਮਾਮਲਿਆਂ ਦੇ ਵਿਭਾਗ ਵਿੱਚ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ। ਉਹ 8 ਕੇਂਦਰੀ ਬਜਟਾਂ ਦੀ ਤਿਆਰੀ ਵਿਚ ਸਿੱਧੇ ਤੌਰ 'ਤੇ ਸ਼ਾਮਲ ਸੀ। ਦਾਸ ਨੇ ਪਿਛਲੇ 38 ਸਾਲਾਂ ਵਿੱਚ ਸ਼ਾਸਨ ਵਿੱਚ ਵਿਸ਼ਾਲ ਤਜਰਬਾ ਇਕੱਠਾ ਕੀਤਾ ਅਤੇ ਵਿੱਤ, ਟੈਕਸ, ਉਦਯੋਗ, ਬੁਨਿਆਦੀ ਢਾਂਚੇ ਆਦਿ ਦੇ ਖੇਤਰਾਂ ਵਿੱਚ ਸੂਬਾ ਸਰਕਾਰਾਂ ਵਿੱਚ ਮਹੱਤਵਪੂਰਨ ਅਹੁਦਿਆਂ 'ਤੇ ਵੀ ਕੰਮ ਕੀਤਾ ਹੈ।


ਇਹ ਵੀ ਪੜ੍ਹੋCalcium For Bones: ਸ਼ਰੀਰ ਲਈ ਬੇਹੱਦ ਜ਼ਰੂਰੀ ਹੈ ਕੈਲਸ਼ੀਅਮ, ਹੱਡੀਆਂ ਨੂੰ ਮਜਬੂਤ ਰੱਖਣ ਦੇ ਨਾਲ ਇਹ ਹਨ ਫਾਇਦੇ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904