Share Market Opening 23 September: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਰੈਲੀ ਅੱਜ ਵੀ ਬਰਕਰਾਰ ਰਹਿਣ ਦੇ ਸੰਕੇਤ ਮਿਲ ਰਹੇ ਹਨ। ਬੀਐਸਈ ਸੈਂਸੈਕਸ ਅਤੇ ਐਨਐਸਈ ਨਿਫਟੀ ਦੋਵਾਂ ਨੇ ਅੱਜ ਸੋਮਵਾਰ ਨੂੰ ਕਾਰੋਬਾਰ ਦੀ ਸ਼ੁਰੂਆਤ ਨਵੇਂ ਰਿਕਾਰਡ ਉੱਚ ਪੱਧਰ ਦੇ ਨਾਲ ਕੀਤੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਘਰੇਲੂ ਬਾਜ਼ਾਰ ਨੇ ਨਵੇਂ ਸਿਖਰ ਪੱਧਰ ਦਾ ਰਿਕਾਰਡ ਬਣਾਇਆ ਸੀ।



ਸਵੇਰੇ 9.15 ਵਜੇ ਸੈਂਸੈਕਸ ਲਗਭਗ 300 ਅੰਕਾਂ ਦੇ ਵਾਧੇ ਨਾਲ 84,843.72 ਅੰਕਾਂ 'ਤੇ ਖੁੱਲ੍ਹਿਆ, ਜੋ ਪਿਛਲੇ ਰਿਕਾਰਡ ਉੱਚ ਪੱਧਰ ਤੋਂ ਉਪਰ ਹੈ। ਨਿਫਟੀ ਵੀ 80 ਅੰਕਾਂ ਤੋਂ ਵੱਧ ਦੇ ਵਾਧੇ ਨਾਲ 25,872.55 ਅੰਕਾਂ ਦੇ ਨਵੇਂ ਉੱਚੇ ਪੱਧਰ 'ਤੇ ਸ਼ੁਰੂ ਹੋਇਆ।


ਇਹ ਵੀ ਪੜ੍ਹੋ: Petrol and Diesel Price: ਵਧਣ ਲੱਗੀਆਂ ਕੱਚੇ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ


ਘਰੇਲੂ ਬਾਜ਼ਾਰ 'ਚ ਅੱਜ ਕਾਰੋਬਾਰ ਸ਼ੁਰੂ ਹੋਣ ਤੋਂ ਪਹਿਲਾਂ ਵੀ ਤੇਜ਼ੀ ਜਾਰੀ ਰਹਿਣ ਦੇ ਸੰਕੇਤ ਮਿਲੇ ਹਨ। ਪ੍ਰੀ-ਓਪਨ ਸੈਸ਼ਨ 'ਚ ਸੈਂਸੈਕਸ ਲਗਭਗ 110 ਅੰਕਾਂ ਦੇ ਵਾਧੇ ਨਾਲ 84,650 ਅੰਕਾਂ ਦੇ ਉੱਪਰ ਕਾਰੋਬਾਰ ਕਰ ਰਿਹਾ ਸੀ, ਜਦਕਿ ਨਿਫਟੀ ਲਗਭਗ 80 ਅੰਕਾਂ ਦੇ ਵਾਧੇ ਨਾਲ 25,870 ਅੰਕਾਂ ਦੇ ਪਾਰ ਕਾਰੋਬਾਰ ਕਰ ਰਿਹਾ ਸੀ। ਸਵੇਰੇ, ਗਿਫਟ ਸਿਟੀ ਵਿੱਚ ਨਿਫਟੀ ਫਿਊਚਰਜ਼ ਲਗਭਗ 100 ਅੰਕਾਂ ਦੇ ਸ਼ਾਨਦਾਰ ਪ੍ਰੀਮੀਅਮ ਦੇ ਨਾਲ 25,890 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ।


ਇਸ ਤੋਂ ਪਹਿਲਾਂ ਪਿਛਲੇ ਹਫਤੇ ਦੇ ਆਖਰੀ ਦਿਨ ਸ਼ੁੱਕਰਵਾਰ ਨੂੰ ਘਰੇਲੂ ਬਾਜ਼ਾਰ 'ਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲਿਆ ਅਤੇ ਬਾਜ਼ਾਰ ਨਵੇਂ ਰਿਕਾਰਡ ਪੱਧਰ 'ਤੇ ਪਹੁੰਚਣ 'ਚ ਸਫਲ ਰਿਹਾ। ਸ਼ੁੱਕਰਵਾਰ ਦੇ ਕਾਰੋਬਾਰ 'ਚ ਸੈਂਸੈਕਸ 1,359.51 ਅੰਕ (1.63 ਫੀਸਦੀ) ਦੇ ਵਾਧੇ ਨਾਲ 84,544.31 'ਤੇ ਬੰਦ ਹੋਇਆ। ਕਾਰੋਬਾਰ ਦੇ ਅੰਤ 'ਚ ਨਿਫਟੀ 375.15 ਅੰਕ (1.48 ਫੀਸਦੀ) ਦੇ ਵਾਧੇ ਨਾਲ 25,790.95 'ਤੇ ਬੰਦ ਹੋਇਆ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Daily Horoscope: ਅੱਜ ਦਾ ਦਿਨ ਇਨ੍ਹਾਂ ਰਾਸ਼ੀਆਂ ਲਈ ਰਹੇਗਾ ਵਧੀਆ, ਜਾਣੋ ਅੱਜ ਦਾ ਰਾਸ਼ੀਫਲ