ਪੜਚੋਲ ਕਰੋ

Hurun India Philanthropy List: 2042 ਕਰੋੜ ਰੁਪਏ ਦਾਨ ਦੇ ਕੇ ਸ਼ਿਵ ਨਾਦਰ ਬਣੇ ਦੇਸ਼ ਦੇ ਸਭ ਤੋਂ ਵੱਡੇ ਦਾਨਵੀਰ, ਦੂਜੇ ਸਥਾਨ 'ਤੇ ਅਜ਼ੀਮ ਪ੍ਰੇਮਜੀ

Hurun India Philanthropy List Update: ਵਿੱਤੀ ਸਾਲ 2022-23 ਵਿੱਚ 119 ਉਦਯੋਗਪਤੀਆਂ ਨੇ 5 ਕਰੋੜ ਰੁਪਏ ਜਾਂ ਇਸ ਤੋਂ ਵੱਧ ਦਾ ਦਾਨ ਦਿੱਤਾ ਹੈ। ਜੇ ਅਸੀਂ ਇਨ੍ਹਾਂ ਸਾਰੇ ਦਾਨ ਨੂੰ ਜੋੜੀਏ ਤਾਂ ਇਹ ਰਕਮ 8445 ਕਰੋੜ ਰੁਪਏ ਬਣਦੀ ਹੈ।

Hurun India Philanthropy List 2023: ਦੇਸ਼ ਦੀ ਪ੍ਰਮੁੱਖ IT ਕੰਪਨੀ HCL Technologies ਦੇ ਸੰਸਥਾਪਕ ਅਤੇ ਚੇਅਰਮੈਨ ਸ਼ਿਵ ਨਾਦਰ ਸਭ ਤੋਂ ਵੱਡੇ ਦਾਨਵੀਰ ਬਣ ਕੇ ਉਭਰੇ ਹਨ। ਵਿੱਤੀ ਸਾਲ 2023-23 ਦੌਰਾਨ ਸ਼ਿਵ ਨਾਦਰ ਨੇ 2042 ਕਰੋੜ ਰੁਪਏ ਦਾਨ ਕੀਤੇ ਹਨ, ਜੋ ਪਿਛਲੇ ਵਿੱਤੀ ਸਾਲ ਨਾਲੋਂ 76 ਫੀਸਦੀ ਵੱਧ ਹਨ।

ਬਿਜ਼ਨਸ ਸਟੈਂਡਰਡ ਦੀ ਰਿਪੋਰਟ ਦੇ ਅਨੁਸਾਰ, EdelGive Hurun India Philanthropy List 2023 ਦੇ ਅਨੁਸਾਰ, ਸ਼ਿਵ ਨਾਦਰ 2042 ਕਰੋੜ ਰੁਪਏ ਦਾਨ ਕਰਕੇ ਦੇਸ਼ ਦੇ ਸਭ ਤੋਂ ਵੱਧ ਪਰਉਪਕਾਰੀ ਬਣ ਗਏ ਹਨ। ਉਹਨਾਂ ਨੇ 2022-23 ਵਿੱਤੀ ਸਾਲ ਦੌਰਾਨ ਔਸਤਨ 5.6 ਕਰੋੜ ਰੁਪਏ ਹਰ ਰੋਜ਼ ਦਾਨ ਕੀਤੇ ਹਨ। ਸ਼ਿਵ ਨਾਦਰ ਤੋਂ ਬਾਅਦ ਵਿਪਰੋ ਦੇ ਅਜ਼ੀਮ ਪ੍ਰੇਮਜੀ ਦੂਜੇ ਸਥਾਨ 'ਤੇ ਹਨ। ਉਹਨਾਂ ਨੇ 2022-23 ਵਿੱਚ ਕੁੱਲ 1774 ਕਰੋੜ ਰੁਪਏ ਦਾਨ ਕੀਤੇ ਹਨ। ਜੋ ਕਿ ਵਿੱਤੀ ਸਾਲ 2021-22 ਦੇ ਮੁਕਾਬਲੇ 267 ਫੀਸਦੀ ਜ਼ਿਆਦਾ ਹੈ।

ਰਿਲਾਇੰਸ ਇੰਡਸਟਰੀਜ਼  (Reliance Industries) ਦੇ ਚੇਅਰਮੈਨ ਮੁਕੇਸ਼ ਅੰਬਾਨੀ (Mukesh Ambani) ਦਾਨ ਦੇ ਮਾਮਲੇ 'ਚ ਤੀਜੇ ਸਥਾਨ 'ਤੇ ਹਨ। ਉਨ੍ਹਾਂ ਨੇ ਰਿਲਾਇੰਸ ਫਾਊਂਡੇਸ਼ਨ  (Reliance Foundation) ਰਾਹੀਂ 376 ਕਰੋੜ ਰੁਪਏ ਦਾਨ ਕੀਤੇ ਹਨ। ਜ਼ੀਰੋਧਾ ਦਾ ਨਿਖਿਲ ਕਾਮਥ ਸਭ ਤੋਂ ਘੱਟ ਉਮਰ ਦਾ ਦਾਨੀ ਬਣ ਗਿਆ ਹੈ। ਉਹ 12ਵੇਂ ਸਥਾਨ 'ਤੇ ਹੈ ਅਤੇ ਉਸ ਨੇ 112 ਕਰੋੜ ਰੁਪਏ ਦਾਨ ਕੀਤੇ ਹਨ। ਰੋਹਿਣੀ ਨੀਲੇਕਣੀ ਮਹਿਲਾ ਦਾਨੀਆਂ ਵਿੱਚ ਪਹਿਲੇ ਨੰਬਰ 'ਤੇ ਹੈ ਅਤੇ ਉਨ੍ਹਾਂ ਨੇ 170 ਕਰੋੜ ਰੁਪਏ ਦਾਨ ਕੀਤੇ ਹਨ। EdelGive Hurun India Philanthropy List 2023 ਦੇ ਅਨੁਸਾਰ, ਉਹ 10ਵੇਂ ਸਥਾਨ 'ਤੇ ਹੈ।

ਰੋਹਿਣੀ ਨੀਲੇਕਣੀ ਤੋਂ ਇਲਾਵਾ ਹੋਰ ਚੈਰੀਟੇਬਲ ਔਰਤਾਂ ਦੇ ਨਾਂ 'ਤੇ ਨਜ਼ਰ ਮਾਰੀਏ ਤਾਂ ਅਨੁ ਆਗਾ ਅਤੇ ਲੀਨਾ ਗਾਂਧੀ ਨੇ 23 ਕਰੋੜ ਰੁਪਏ ਦਾਨ ਕੀਤੇ ਹਨ ਅਤੇ ਦੋਵੇਂ 40ਵੇਂ ਅਤੇ 41ਵੇਂ ਸਥਾਨ 'ਤੇ ਹਨ। ਕੁੱਲ ਦਾਨੀਆਂ ਵਿੱਚੋਂ 7 ਔਰਤਾਂ ਦਾਨੀਆਂ ਹਨ।

ਵਿੱਤੀ ਸਾਲ 2022-23 ਵਿੱਚ 119 ਉਦਯੋਗਪਤੀਆਂ ਨੇ 5 ਕਰੋੜ ਰੁਪਏ ਜਾਂ ਇਸ ਤੋਂ ਵੱਧ ਦਾ ਦਾਨ ਦਿੱਤਾ ਹੈ। ਅਤੇ ਜੇ ਅਸੀਂ ਇਨ੍ਹਾਂ ਸਾਰੇ ਦਾਨ ਨੂੰ ਜੋੜੀਏ ਤਾਂ ਇਹ ਰਕਮ 8445 ਕਰੋੜ ਰੁਪਏ ਬਣਦੀ ਹੈ। ਇਹ ਰਕਮ 2021-22 ਦੇ ਮੁਕਾਬਲੇ 59 ਫੀਸਦੀ ਜ਼ਿਆਦਾ ਹੈ। 2022-23 ਵਿੱਚ, 14 ਭਾਰਤੀਆਂ ਨੇ 100 ਕਰੋੜ ਰੁਪਏ ਤੋਂ ਵੱਧ ਦਾ ਦਾਨ ਕੀਤਾ ਹੈ, ਜੋ ਪਿਛਲੇ ਸਾਲ ਸਿਰਫ 6 ਸੀ। ਜਦਕਿ 12 ਲੋਕਾਂ ਨੇ 50 ਕਰੋੜ ਰੁਪਏ ਦਾਨ ਕੀਤੇ ਹਨ। 47 ਨੇ 20 ਕਰੋੜ ਰੁਪਏ ਦਾਨ ਕੀਤੇ ਹਨ।

ਟਾਪ ਹੈਡਲਾਈਨ

Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget