ਪੜਚੋਲ ਕਰੋ

LPG Cylinder: ਹੋਲੀ ਤੋਂ ਪਹਿਲਾਂ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ , ਅੱਜ ਤੋਂ ਵੱਧ ਗਏ ਐਲਪੀਜੀ ਸਿਲੰਡਰ ਦੇ ਭਾਅ

LPG Prices Increased: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਮਹੀਨੇ ਦੇ ਪਹਿਲੇ ਦਿਨ ਤੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧਾਉਣ ਦੀ ਜਾਣਕਾਰੀ ਦਿੱਤੀ ਹੈ।

ਸਰਕਾਰੀ ਤੇਲ ਅਤੇ ਗੈਸ ਕੰਪਨੀਆਂ (Government oil and gas companies) ਨੇ ਲੋਕਾਂ ਨੂੰ ਰੰਗਾਂ ਦੇ ਤਿਉਹਾਰ ਹੋਲੀ (festival holi) ਤੋਂ ਪਹਿਲਾਂ ਵੱਡਾ ਝਟਕਾ ਦਿੱਤਾ ਹੈ। ਕੰਪਨੀਆਂ ਨੇ ਅੱਜ ਤੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ (lpg cylinders Rate) ਵਧਾਉਣ ਦਾ ਐਲਾਨ ਕੀਤਾ ਹੈ। ਕੀਮਤ ਵਿੱਚ ਇਹ ਵਾਧਾ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਲਈ ਕੀਤਾ ਗਿਆ ਹੈ, ਜੋ ਕਿ ਮਹੀਨੇ ਦੀ ਪਹਿਲੀ ਭਾਵ ਅੱਜ ਸ਼ੁੱਕਰਵਾਰ ਤੋਂ ਲਾਗੂ ਹੋ ਗਿਆ ਹੈ।

ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ 'ਚ ਹੋਇਆ ਇੰਨਾ ਵਾਧਾ 

ਸਰਕਾਰੀ ਤੇਲ ਕੰਪਨੀਆਂ ਇੰਡੀਅਨ ਆਇਲ (IOC), ਭਾਰਤ ਪੈਟਰੋਲੀਅਮ (BPCL) ਅਤੇ ਹਿੰਦੁਸਤਾਨ ਪੈਟਰੋਲੀਅਮ (HPCL) ਨੇ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਧਾ ਦਿੱਤੀ ਹੈ। ਵੱਖ-ਵੱਖ ਸ਼ਹਿਰਾਂ 'ਚ ਅੱਜ ਤੋਂ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 25.50 ਰੁਪਏ ਮਹਿੰਗੀ ਹੋ ਗਈ ਹੈ, ਜਦਕਿ 14 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਸ ਸਾਲ ਕੀਮਤਾਂ ਵਿੱਚ ਦੋ ਵਾਰ ਹੋਇਆ ਵਾਧਾ

ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ ਇਹ ਲਗਾਤਾਰ ਦੂਜਾ ਵਾਧਾ ਹੈ। ਸਾਲ 2024 ਵਿੱਚ ਹੁਣ ਤੱਕ 19 ਕਿਲੋ ਦੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਦੋ ਵਾਰ ਵਾਧਾ ਕੀਤਾ ਗਿਆ ਹੈ। ਸਰਕਾਰੀ ਤੇਲ ਅਤੇ ਗੈਸ ਕੰਪਨੀਆਂ ਨੇ ਕੀਮਤਾਂ ਵਿੱਚ ਇਸ ਵਾਧੇ ਦਾ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਇਸ ਮਹੀਨੇ ਹੋਲੀ ਦਾ ਤਿਉਹਾਰ ਪੈ ਰਿਹਾ ਹੈ। ਰੰਗਾਂ ਦਾ ਤਿਉਹਾਰ ਹੋਲੀ ਦੇਸ਼ ਭਰ ਵਿੱਚ 24-25 ਮਾਰਚ ਨੂੰ ਮਨਾਇਆ ਜਾ ਰਿਹਾ ਹੈ।

ਪ੍ਰਮੁੱਖ ਸ਼ਹਿਰਾਂ ਵਿੱਚ ਨਵੀਨਤਮ ਕੀਮਤਾਂ

ਇਸ ਵਾਧੇ ਤੋਂ ਬਾਅਦ ਦਿੱਲੀ 'ਚ 19 ਕਿਲੋ ਦੇ ਵਪਾਰਕ LPG ਸਿਲੰਡਰ ਦੀ ਕੀਮਤ 1,795.00 ਰੁਪਏ ਹੋ ਗਈ ਹੈ। ਪਹਿਲਾਂ ਇਹ 1,769.50 ਰੁਪਏ ਵਿੱਚ ਉਪਲਬਧ ਸੀ। ਇਸ ਤਰ੍ਹਾਂ ਦਿੱਲੀ 'ਚ ਕੀਮਤ 25.50 ਰੁਪਏ ਵਧ ਗਈ ਹੈ। ਮੁੰਬਈ 'ਚ 19 ਕਿਲੋ ਦੇ ਸਿਲੰਡਰ ਦੀ ਕੀਮਤ ਹੁਣ 1723.50 ਰੁਪਏ ਤੋਂ ਵਧ ਕੇ 1749 ਰੁਪਏ ਹੋ ਗਈ ਹੈ। ਹੁਣ ਇਹ ਸਿਲੰਡਰ ਕੋਲਕਾਤਾ 'ਚ 1911 ਰੁਪਏ 'ਚ ਮਿਲੇਗਾ, ਜੋ ਪਹਿਲਾਂ 1887 ਰੁਪਏ 'ਚ ਮਿਲਦਾ ਸੀ। ਚਾਰ ਵੱਡੇ ਸ਼ਹਿਰਾਂ ਵਿੱਚੋਂ, ਵਪਾਰਕ ਸਿਲੰਡਰ ਚੇਨਈ ਵਿੱਚ ਸਭ ਤੋਂ ਮਹਿੰਗੇ ਹਨ। ਚੇਨਈ 'ਚ ਕੀਮਤ ਹੁਣ 1937 ਰੁਪਏ ਤੋਂ ਵਧ ਕੇ 1960.50 ਰੁਪਏ ਹੋ ਗਈ ਹੈ।

ਫਰਵਰੀ 'ਚ ਵੀ ਵਧੀਆਂ ਸਨ ਕੀਮਤਾਂ 

ਸਭ ਤੋਂ ਵੱਧ ਵਾਧਾ ਦਿੱਲੀ ਅਤੇ ਮੁੰਬਈ ਵਿੱਚ ਹੋਇਆ ਹੈ, ਜਿੱਥੇ ਪ੍ਰਤੀ ਸਿਲੰਡਰ ਦੀ ਕੀਮਤ 25.50 ਰੁਪਏ ਵਧਾਈ ਗਈ ਹੈ। ਕੋਲਕਾਤਾ ਵਿੱਚ 24 ਰੁਪਏ ਅਤੇ ਚੇਨਈ ਵਿੱਚ 23.50 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਫਰਵਰੀ ਮਹੀਨੇ 'ਚ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 'ਚ 14 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਦਾ ਮਤਲਬ ਹੈ ਕਿ ਇਕ ਮਹੀਨੇ ਦੇ ਅੰਦਰ ਦੂਜੀ ਵਾਰ ਕਮਰਸ਼ੀਅਲ ਸਿਲੰਡਰ ਮਹਿੰਗਾ ਹੋਇਆ ਹੈ।

ਘਰੇਲੂ ਸਿਲੰਡਰ ਦੀਆਂ ਕੀਮਤਾਂ ਸਥਿਰ 

ਘਰੇਲੂ ਐਲਪੀਜੀ ਸਿਲੰਡਰ ਯਾਨੀ 14 ਕਿਲੋ ਦੇ ਸਿਲੰਡਰ ਦੀ ਗੱਲ ਕਰੀਏ ਤਾਂ ਇਸ ਵਾਰ ਵੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ 'ਚ ਆਖਰੀ ਬਦਲਾਅ 30 ਅਗਸਤ ਨੂੰ ਹੋਇਆ ਸੀ। ਮਤਲਬ, 14 ਕਿਲੋ ਦੇ ਸਿਲੰਡਰ ਦੀ ਕੀਮਤ 6 ਮਹੀਨਿਆਂ ਤੋਂ ਸਥਿਰ ਹੈ। ਫਿਲਹਾਲ ਦਿੱਲੀ 'ਚ ਘਰੇਲੂ ਰਸੋਈ ਗੈਸ ਸਿਲੰਡਰ 903 ਰੁਪਏ 'ਚ ਮਿਲ ਰਿਹਾ ਹੈ। ਚੇਨਈ 'ਚ ਇਸ ਦੀ ਕੀਮਤ 918.50 ਰੁਪਏ, ਮੁੰਬਈ 'ਚ 902.50 ਰੁਪਏ ਅਤੇ ਕੋਲਕਾਤਾ 'ਚ 929 ਰੁਪਏ ਹੈ।

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget