ਪੜਚੋਲ ਕਰੋ

Capital Gains Tax: ਖੁਸ਼ਖਬਰੀ, ਇਨ੍ਹਾਂ ਲੋਕਾਂ ਨੂੰ ਟੈਕਸ ਤੋਂ ਮਿਲੇਗੀ ਵੱਡੀ ਰਾਹਤ; ਸਰਕਾਰ ਇਹ Tax ਹਟਾਉਣ ਦੀ ਕਰ ਰਹੀ ਤਿਆਰੀ: ਡਿਟੇਲ 'ਚ ਪੜ੍ਹੋ...

Capital Gains Tax: ਜੇਕਰ ਵਿਦੇਸ਼ੀ ਪੋਰਟਫੋਲਿਓ ਨਿਵੇਸ਼ਕਾਂ (FPIs) ਦੇ ਬਾਂਡ ਨਿਵੇਸ਼ 'ਤੇ ਲੱਗਣ ਵਾਲਾ ਟੈਕਸ ਹਟਾ ਦਿੱਤਾ ਜਾਂਦਾ ਹੈ, ਤਾਂ ਇਸ ਨਾਲ ਭਾਰਤੀ ਬਾਂਡ ਮਾਰਕੀਟ ਵਿੱਚ ਵਿਦੇਸ਼ੀ ਨਿਵੇਸ਼ ਨੂੰ ਵੱਡਾ ਉਤਸ਼ਾਹ ਮਿਲੇਗਾ। ਇਸ ਨਾਲ ਰੁਪਏ...

Capital Gains Tax: ਜੇਕਰ ਵਿਦੇਸ਼ੀ ਪੋਰਟਫੋਲਿਓ ਨਿਵੇਸ਼ਕਾਂ (FPIs) ਦੇ ਬਾਂਡ ਨਿਵੇਸ਼ 'ਤੇ ਲੱਗਣ ਵਾਲਾ ਟੈਕਸ ਹਟਾ ਦਿੱਤਾ ਜਾਂਦਾ ਹੈ, ਤਾਂ ਇਸ ਨਾਲ ਭਾਰਤੀ ਬਾਂਡ ਮਾਰਕੀਟ ਵਿੱਚ ਵਿਦੇਸ਼ੀ ਨਿਵੇਸ਼ ਨੂੰ ਵੱਡਾ ਉਤਸ਼ਾਹ ਮਿਲੇਗਾ। ਇਸ ਨਾਲ ਰੁਪਏ 'ਤੇ ਦਬਾਅ ਵੀ ਘੱਟ ਹੋਵੇਗਾ ਅਤੇ ਉਸਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਕੈਪੀਟਲ ਗੇਨ ਟੈਕਸ ਹਟਾਉਣ ਦੀ ਤਿਆਰੀ

ਅਰਥਵਿਵਸਥਾ ਨੂੰ ਲੈ ਕੇ ਵੱਧ ਰਹੀਆਂ ਚਿੰਤਾਵਾਂ ਅਤੇ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਕਸਦ ਨਾਲ ਕੇਂਦਰ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਭਾਰਤੀ ਸਰਕਾਰੀ ਬਾਂਡਾਂ ਵਿੱਚ ਨਿਵੇਸ਼ ਕਰਨ ਵਾਲੇ ਵਿਦੇਸ਼ੀ ਨਿਵੇਸ਼ਕਾਂ 'ਤੇ ਲੱਗਣ ਵਾਲੇ ਕੈਪੀਟਲ ਗੇਨ ਟੈਕਸ ਨੂੰ ਹਟਾਉਣ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਅਨੁਸਾਰ, ਇਸ ਪ੍ਰਸਤਾਵ ਨੂੰ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।

ਕਿਉਂ ਲਿਆ ਗਿਆ ਇਹ ਫ਼ੈਸਲਾ?

ਇਹ ਫ਼ੈਸਲਾ ਦੇਸ਼ ਵਿੱਚ ਪੂੰਜੀ ਦੇ ਪ੍ਰਵਾਹ (Capital Inflow) ਨੂੰ ਵਧਾਉਣ, ਰੁਪਏ ਨੂੰ ਮਜ਼ਬੂਤ ਕਰਨ ਅਤੇ ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਅਤੇ ਕੱਚੇ ਤੇਲ ਦੀਆਂ ਵਧੀਆਂ ਕੀਮਤਾਂ ਦੇ ਪ੍ਰਭਾਵ ਤੋਂ ਅਰਥਵਿਵਸਥਾ ਨੂੰ ਬਚਾਉਣ ਦੇ ਯਤਨਾਂ ਦਾ ਹਿੱਸਾ ਹੈ। ਕੈਬਿਨੇਟ ਨੇ ਇਹ ਬਦਲਾਅ ਲਾਗੂ ਕਰਨ ਲਈ ਆਮਦਨ ਕਰ ਕਾਨੂੰਨ (Income Tax Act) ਵਿੱਚ ਸੋਧ ਸਬੰਧੀ ਇੱਕ ਆਰਡੀਨੈਂਸ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਹ ਫ਼ੈਸਲਾ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਲਾਗੂ ਹੋਵੇਗਾ।

ਮੌਜੂਦਾ ਨਿਯਮ ਕੀ ਹਨ?

ਮੌਜੂਦਾ ਨਿਯਮਾਂ ਮੁਤਾਬਕ ਵਿਦੇਸ਼ੀ ਨਿਵੇਸ਼ਕਾਂ ਨੂੰ ਭਾਰਤ ਵਿੱਚ ਬਾਂਡ ਨਿਵੇਸ਼ 'ਤੇ ਸ਼ਾਰਟ-ਟਰਮ ਅਤੇ ਲਾਂਗ-ਟਰਮ ਦੋਵਾਂ ਕਿਸਮਾਂ ਦਾ ਕੈਪੀਟਲ ਗੇਨ ਟੈਕਸ ਦੇਣਾ ਪੈਂਦਾ ਹੈ। , 12 ਮਹੀਨੇ ਤੋਂ ਵੱਧ ਸਮੇਂ ਲਈ ਬਾਂਡ ਰੱਖਣ 'ਤੇ 12.5% ਲਾਂਗ-ਟਰਮ ਕੈਪੀਟਲ ਗੇਨ ਟੈਕਸ ਲੱਗਦਾ ਹੈ , 12 ਮਹੀਨੇ ਤੋਂ ਘੱਟ ਸਮੇਂ ਵਿੱਚ ਬਾਂਡ ਵੇਚਣ 'ਤੇ 30% ਤੋਂ 40% ਤੱਕ ਸ਼ਾਰਟ-ਟਰਮ ਕੈਪੀਟਲ ਗੇਨ ਟੈਕਸ ਦੇਣਾ ਪੈਂਦਾ ਹੈ। ਨਵੇਂ ਆਰਡੀਨੈਂਸ ਤੋਂ ਬਾਅਦ ਸਰਕਾਰੀ ਬਾਂਡਾਂ 'ਤੇ ਲੱਗਣ ਵਾਲਾ ਇਹ ਕੈਪੀਟਲ ਗੇਨ ਟੈਕਸ ਪੂਰੀ ਤਰ੍ਹਾਂ ਖ਼ਤਮ ਹੋ ਸਕਦਾ ਹੈ।

ਵਿਆਜ 'ਤੇ ਟੈਕਸ ਵਿੱਚ ਵੀ ਮਿਲ ਸਕਦੀ ਹੈ ਰਾਹਤ

ਇਸ ਵੇਲੇ ਵਿਦੇਸ਼ੀ ਨਿਵੇਸ਼ਕਾਂ ਨੂੰ ਬਾਂਡਾਂ ਤੋਂ ਮਿਲਣ ਵਾਲੇ ਵਿਆਜ 'ਤੇ 20% ਵਿਥਹੋਲਡਿੰਗ ਟੈਕਸ ਵੀ ਦੇਣਾ ਪੈਂਦਾ ਹੈ। ਸਰਕਾਰ ਇਸ ਟੈਕਸ ਨੂੰ ਅੱਧਾ ਕਰਨ ਜਾਂ ਇਸ ਵਿੱਚ ਹੋਰ ਛੂਟ ਦੇਣ ਲਈ ਵੀ ਇੱਕ ਪੈਕੇਜ 'ਤੇ ਕੰਮ ਕਰ ਰਹੀ ਹੈ। ਇਹੀ ਕਾਰਨ ਸੀ ਕਿ ਕਈ ਵਿਦੇਸ਼ੀ ਨਿਵੇਸ਼ਕ ਭਾਰਤੀ ਬਾਂਡ ਮਾਰਕੀਟ ਤੋਂ ਦੂਰੀ ਬਣਾਈ ਰੱਖਦੇ ਸਨ।

ਅਰਥਵਿਵਸਥਾ ਅਤੇ ਰੁਪਏ 'ਤੇ ਕੀ ਹੋਵੇਗਾ ਅਸਰ?

ਵਿਸ਼ਵ ਪੱਧਰੀ ਅਨਿਸ਼ਚਿਤਤਾ ਕਾਰਨ ਇਸ ਸਾਲ ਹੁਣ ਤੱਕ ਭਾਰਤੀ ਬਾਜ਼ਾਰਾਂ ਵਿੱਚੋਂ ਲਗਭਗ 2.47 ਲੱਖ ਕਰੋੜ ਰੁਪਏ ਦੀ ਵਿਕਰੀ ਹੋ ਚੁੱਕੀ ਹੈ। ਇਸ ਕਾਰਨ ਰੁਪਏ 'ਤੇ ਵੀ ਦਬਾਅ ਵਧਿਆ ਹੈ। ਟੈਕਸ ਹਟਣ ਤੋਂ ਬਾਅਦ ਦੁਨੀਆ ਦੇ ਵੱਡੇ ਨਿਵੇਸ਼ ਫੰਡ, ਜਿਵੇਂ ਕਿ ਸੋਵਰਨ ਵੈਲਥ ਫੰਡ ਅਤੇ ਪੈਨਸ਼ਨ ਫੰਡ, ਭਾਰਤ ਦੇ ਡੈੱਟ ਮਾਰਕੀਟ ਵਿੱਚ ਹਰ ਸਾਲ 10 ਅਰਬ ਡਾਲਰ ਤੋਂ 30 ਅਰਬ ਡਾਲਰ (ਲਗਭਗ 80,000 ਕਰੋੜ ਤੋਂ 2.5 ਲੱਖ ਕਰੋੜ ਰੁਪਏ) ਤੱਕ ਦਾ ਨਿਵੇਸ਼ ਕਰ ਸਕਦੇ ਹਨ। ਜਦੋਂ ਵਿਦੇਸ਼ੀ ਨਿਵੇਸ਼ਕ ਭਾਰਤੀ ਬਾਂਡ ਖਰੀਦਣ ਲਈ ਡਾਲਰ ਲਿਆਉਣਗੇ, ਤਾਂ ਡਾਲਰ ਦਾ ਪ੍ਰਵਾਹ ਵਧੇਗਾ ਅਤੇ ਰੁਪਏ ਨੂੰ ਮਜ਼ਬੂਤੀ ਮਿਲੇਗੀ।  

ਬਾਂਡ ਯੀਲਡ ਵਿੱਚ ਆ ਸਕਦੀ ਹੈ ਗਿਰਾਵਟ

ਜੇ ਭਾਰੀ ਮਾਤਰਾ ਵਿੱਚ ਖਰੀਦਦਾਰੀ ਹੁੰਦੀ ਹੈ ਤਾਂ ਭਾਰਤ ਸਰਕਾਰ ਦੇ ਬਾਂਡਾਂ ਦੀ ਯੀਲਡ (ਵਿਆਜ ਦਰ) ਘਟ ਸਕਦੀ ਹੈ। ਯੀਲਡ ਘਟਣ ਦਾ ਸਿੱਧਾ ਮਤਲਬ ਹੈ ਕਿ ਸਰਕਾਰ ਨੂੰ ਕਰਜ਼ਾ ਲੈਣ ਲਈ ਘੱਟ ਵਿਆਜ ਦੇਣਾ ਪਵੇਗਾ, ਜਿਸ ਨਾਲ ਵਿੱਤੀ ਘਾਟੇ ਨੂੰ ਵੀ ਕਾਬੂ ਕਰਨ ਵਿੱਚ ਮਦਦ ਮਿਲੇਗੀ।

Advertisement

ਟਾਪ ਹੈਡਲਾਈਨ

Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget