Stock Market Opening: ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਚੰਗੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਕੰਜ਼ਿਊਮਰ ਡਿਊਰੇਬਲਸ ਸ਼ੇਅਰਾਂ (0.72 ਫੀਸਦੀ) 'ਚ ਚੰਗੇ ਵਾਧੇ ਨਾਲ ਬਾਜ਼ਾਰ ਨੂੰ ਸਮਰਥਨ ਮਿਲਿਆ ਹੈ। ਇਸ ਦੇ ਨਾਲ ਹੀ PSU ਬੈਂਕ, ਫਾਰਮਾ, ਮੈਟਲ, ਆਟੋ ਵਰਗੇ ਸੈਕਟਰ ਵੀ ਤੇਜ਼ੀ ਨਾਲ ਕਾਰੋਬਾਰ ਕਰ ਰਹੇ ਹਨ। ਅੱਜ ਨਿਫਟੀ ਦੇ ਸਾਰੇ ਸੈਕਟਰਲ ਸੂਚਕਾਂਕ ਵਾਧੇ ਦੇ ਨਾਲ ਹਰੇ ਰੰਗ 'ਚ ਕਾਰੋਬਾਰ ਕਰ ਰਹੇ ਹਨ।



ਕਿਵੇਂ ਦੀ ਰਹੀ ਬਾਜ਼ਾਰ ਦੀ ਸ਼ੁਰੂਆਤ
ਬੀਐਸਈ ਦਾ ਸੈਂਸੈਕਸ 209.18 ਅੰਕ ਜਾਂ 0.26 ਫੀਸਦੀ ਦੇ ਚੰਗੇ ਵਾਧੇ ਨਾਲ 81,768.72 'ਤੇ ਖੁੱਲ੍ਹਿਆ ਅਤੇ ਐਨਐਸਈ ਦਾ ਨਿਫਟੀ 63.00 ਅੰਕ ਜਾਂ 0.25 ਫੀਸਦੀ ਦੇ ਮਾਮੂਲੀ ਵਾਧੇ ਨਾਲ 24,999.40 'ਤੇ ਖੁੱਲ੍ਹਿਆ।


ਸੈਂਸੈਕਸ ਦੇ ਸ਼ੇਅਰਾਂ ਵਿੱਚ ਦਿਖ ਰਹੀ ਹਰਿਆਲੀ


BSE ਸੈਂਸੈਕਸ ਦੇ 30 ਵਿੱਚੋਂ 27 ਸਟਾਕ ਖੁੱਲ੍ਹਣ ਦੇ ਸਮੇਂ ਵਧਦੇ ਨਜ਼ਰ ਆ ਰਹੇ ਹਨ ਅਤੇ ਐਕਸਿਸ ਬੈਂਕ ਸਿਖਰ 'ਤੇ ਹੈ।



ਪ੍ਰੀ-ਓਪਨਿੰਗ ਵਿੱਚ ਕਿਵੇਂ ਦੀ ਰਹੀ ਬਾਜ਼ਾਰ ਦੀ ਚਾਲ


ਮਾਰਕਿਟ ਖੁੱਲਣ ਵੇਲੇ NSE 'ਤੇ HUL ਟਾਪ ਗੇਨਰ ਬਣਿਆ ਹੋਇਆ ਹੈ ਅਤੇ ਇਸ ਤੋਂ ਬਾਅਦ ਅੱਜ ਘਰੇਲੂ ਸਟਾਕ ਮਾਰਕੀਟ ਦੀ ਸ਼ੁਰੂਆਤ ਵਿੱਚ ਬੀਐਸਈ ਸੈਂਸੈਕਸ 133.17 +0.16 ਪ੍ਰਤੀਸ਼ਤ ਦੇ ਵਾਧੇ ਦੇ ਨਾਲ 81,692.71 'ਤੇ ਕਾਰੋਬਾਰ ਕਰ ਰਿਹਾ ਸੀ।


ਜੇਕਰ ਅਸੀਂ ਘਰੇਲੂ ਸ਼ੇਅਰ ਬਾਜ਼ਾਰ ਦੇ ਮਾਰਕੀਟ ਕੈਪ 'ਤੇ ਨਜ਼ਰ ਮਾਰੀਏ ਤਾਂ ਕੱਲ੍ਹ ਇਹ ਘਰੇਲੂ ਸ਼ੇਅਰ ਬਾਜ਼ਾਰ ਦਾ ਮਾਰਕਿਟ ਕੈਪ 4,59.99 ਲੱਖ ਕਰੋੜ ਰੁਪਏ ਰਿਹਾ ਸੀ। ਅੱਜ ਇਸ 'ਚ ਚੰਗਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ 462.82 ਲੱਖ ਕਰੋੜ ਰੁਪਏ 'ਤੇ ਆ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।