Stock Market Today: ਅੱਜ ਜਨਮ ਅਸ਼ਟਮੀ ਦੇ ਤਿਉਹਾਰ 'ਤੇ ਸ਼ੇਅਰ ਬਾਜ਼ਾਰ 'ਚ ਚੰਗੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਚੰਗੇ ਵਾਧੇ ਦੇ ਨਾਲ ਹੋਈ ਹੈ ਅਤੇ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਘਰੇਲੂ ਸ਼ੇਅਰ ਬਾਜ਼ਾਰ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਪ੍ਰੀ-ਓਪਨਿੰਗ 'ਚ ਹੀ ਬੈਂਕ ਨਿਫਟੀ 51100 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ ਅਤੇ ਬੈਂਕਿੰਗ ਸ਼ੇਅਰਾਂ 'ਚ ਮਜ਼ਬੂਤੀ ਬਣੀ ਹੋਈ ਹੈ।
ਕਿਵੇਂ ਦੀ ਰਹੀ ਬਾਜ਼ਾਰ ਦੀ ਸ਼ੁਰੂਆਤ
ਸ਼ੇਅਰ ਬਾਜ਼ਾਰ ਦੀ ਸ਼ੁਰੂਆਤ 'ਚ NSE ਦਾ ਨਿਫਟੀ 24,906.10 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ ਜਦਕਿ BSE ਦਾ ਸੈਂਸੈਕਸ 81,388.26 ਦੇ ਪੱਧਰ 'ਤੇ ਖੁੱਲ੍ਹਿਆ ਸੀ।
ਪ੍ਰੀ-ਓਪਨ ਵਿਚ ਕਿਵੇਂ ਦਾ ਰਿਹਾ ਸ਼ੇਅਰ ਬਾਜ਼ਾਰ
ਪ੍ਰੀ-ਓਪਨ ਵਿਚ ਬੀਐਸਈ ਸੈਂਸੈਕਸ 302.74 ਅੰਕ ਜਾਂ 0.37 ਪ੍ਰਤੀਸ਼ਤ ਦੇ ਵਾਧੇ ਨਾਲ 81,388.95 'ਤੇ ਕਾਰੋਬਾਰ ਕਰ ਰਿਹਾ ਸੀ। ਉੱਥੇ ਹੀ NSE ਨਿਫਟੀ 83.80 ਅੰਕ ਜਾਂ 0.34 ਫੀਸਦੀ ਦੇ ਮਾਮੂਲੀ ਵਾਧੇ ਨਾਲ 24,906.10 'ਤੇ ਕਾਰੋਬਾਰ ਕਰ ਰਿਹਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।