Stock Market Opening: ਨਵੇਂ ਵਿੱਤੀ ਸਾਲ ਦੇ ਪਹਿਲੇ ਕਾਰੋਬਾਰੀ ਹਫਤੇ ਦੇ ਪਹਿਲੇ ਦਿਨ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਚੰਗੇ ਵਾਧੇ ਨਾਲ ਹੋਈ ਹੈ। ਬੈਂਕਿੰਗ ਅਤੇ ਆਟੋ ਸ਼ੇਅਰਾਂ 'ਚ ਆਈ ਤੇਜ਼ੀ ਕਾਰਨ ਅੱਜ ਘਰੇਲੂ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਇਹ ਵਪਾਰਕ ਹਫ਼ਤਾ ਛੋਟਾ ਹੈ ਕਿਉਂਕਿ 4 ਅਪ੍ਰੈਲ ਨੂੰ ਮਹਾਵੀਰ ਜੈਯੰਤੀ ਦੇ ਮੌਕੇ 'ਤੇ ਸ਼ੇਅਰ ਬਾਜ਼ਾਰ 'ਚ ਛੁੱਟੀ ਹੈ।
ਅੱਜ ਕਿਵੇਂ ਖੁੱਲ੍ਹਿਆ ਬਾਜ਼ਾਰ
ਨਵੇਂ ਵਿੱਤੀ ਸਾਲ ਦੇ ਪਹਿਲੇ ਕਾਰੋਬਾਰੀ ਹਫਤੇ ਦੇ ਪਹਿਲੇ ਦਿਨ, BSE ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 139.64 ਅੰਕ ਭਾਵ 0.24 ਫੀਸਦੀ ਦੇ ਵਾਧੇ ਨਾਲ 59,131.16 'ਤੇ ਖੁੱਲ੍ਹਿਆ। ਇਸ ਨਾਲ ਹੀ NSE ਦਾ 50 ਸ਼ੇਅਰਾਂ ਵਾਲਾ ਸੂਚਕਾਂਕ ਨਿਫਟੀ 68.20 ਅੰਕ ਯਾਨੀ 0.39 ਫੀਸਦੀ ਦੇ ਵਾਧੇ ਨਾਲ 17,427.95 'ਤੇ ਖੁੱਲ੍ਹਣ 'ਚ ਕਾਮਯਾਬ ਰਿਹਾ।
ਕਿਵੇਂ ਰਿਹਾ ਪ੍ਰੀ-ਓਪਨਿੰਗ ਵਿੱਚ ਅੱਜ ਬਾਜ਼ਾਰ
ਅੱਜ ਪ੍ਰੀ-ਓਪਨਿੰਗ 'ਚ NSE ਦਾ ਨਿਫਟੀ 87.70 ਅੰਕ ਭਾਵ 0.51 ਫੀਸਦੀ ਦੇ ਵਾਧੇ ਨਾਲ 17447.45 ਦੇ ਪੱਧਰ 'ਤੇ ਨਜ਼ਰ ਆ ਰਿਹਾ ਸੀ। BSE ਦਾ ਸੈਂਸੈਕਸ ਅੱਜ ਪ੍ਰੀ-ਓਪਨਿੰਗ 'ਚ 201.23 ਅੰਕ ਭਾਵ 0.34 ਫੀਸਦੀ ਦੇ ਵਾਧੇ ਨਾਲ 59192.75 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ