Stock Market Opening: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹੈ ਅਤੇ ਇਸ ਨਾਲ ਹੀ ਅੱਜ ਵਿੱਤੀ ਸਾਲ 2023-24 ਦਾ ਆਰਥਿਕ ਸਰਵੇਖਣ ਵੀ ਪੇਸ਼ ਕੀਤਾ ਜਾਵੇਗਾ। ਅੱਜ ਬਾਜ਼ਾਰ ਲਈ ਸੰਕੇਤ ਚੰਗੇ ਲੱਗ ਰਹੇ ਹਨ ਤੇ ਘਰੇਲੂ ਬਾਜ਼ਾਰ ਤੇਜ਼ੀ ਨਾਲ ਖੁੱਲ੍ਹਣ 'ਚ ਕਾਮਯਾਬ ਰਹੇ ਹਨ।


ਅੱਜ ਕਿਵੇਂ ਖੁੱਲ੍ਹਿਆ ਬਾਜ਼ਾਰ


ਅੱਜ ਦੇ ਬਾਜ਼ਾਰ ਦੀ ਸ਼ੁਰੂਆਤ 'ਚ BSE ਸੈਂਸੈਕਸ 270.42 ਅੰਕ ਭਾਵ 0.45 ਫੀਸਦੀ ਦੇ ਵਾਧੇ ਨਾਲ 59,770 'ਤੇ ਖੁੱਲ੍ਹਿਆ। NSE ਦਾ ਨਿਫਟੀ 82.50 ਅੰਕ ਭਾਵ 0.47 ਫੀਸਦੀ ਦੇ ਵਾਧੇ ਨਾਲ 17,731 'ਤੇ ਖੁੱਲ੍ਹਿਆ।


ਸੈਂਸੈਕਸ ਅਤੇ ਨਿਫਟੀ ਦੀ ਚਾਲ


ਸੈਂਸੈਕਸ ਦੇ 30 'ਚੋਂ ਸਿਰਫ 9 ਸ਼ੇਅਰਾਂ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਤੇ ਇਸ ਦੇ 11 ਸ਼ੇਅਰਾਂ 'ਚ ਗਿਰਾਵਟ ਦੇ ਨਾਲ ਕਾਰੋਬਾਰ ਹੋ ਰਿਹਾ ਹੈ। ਨਿਫਟੀ ਦੇ 50 ਸ਼ੇਅਰਾਂ 'ਚੋਂ 31 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ 19 ਸ਼ੇਅਰਾਂ 'ਚ ਵਾਧੇ ਨਾਲ ਕਾਰੋਬਾਰ ਹੋ ਰਿਹਾ ਹੈ।


ਕਿਹੜੇ ਸਟਾਕ ਵੱਧ ਰਹੇ 


ਪਾਵਰ ਗਰਿੱਡ, ਐੱਮਐਂਡਐੱਮ, ਮਾਰੂਤੀ ਸੁਜ਼ੂਕੀ, ਭਾਰਤੀ ਏਅਰਟੈੱਲ, ਐੱਸਬੀਆਈ, ਰਿਲਾਇੰਸ ਇੰਡਸਟਰੀਜ਼, ਅਲਟਰਾਟੈਕ ਸੀਮੈਂਟ ਅਤੇ ਟਾਈਟਨ ਦੇ ਸੈਂਸੈਕਸ ਸਟਾਕਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।


ਕਿਵੇਂ ਰਿਹਾ ਪ੍ਰੀ-ਓਪਨ 'ਚ ਮਾਰਕੀਟ 


ਅੱਜ ਦੇ ਬਾਜ਼ਾਰ ਦੀ ਸ਼ੁਰੂਆਤੀ ਸ਼ੁਰੂਆਤ 'ਚ ਬੀਐੱਸਈ ਦਾ ਸੈਂਸੈਕਸ 411.81 ਅੰਕ ਭਾਵ 0.69 ਫੀਸਦੀ ਦੇ ਵਾਧੇ ਨਾਲ 59912.22 ਦੇ ਪੱਧਰ 'ਤੇ ਰਿਹਾ। ਇਸ ਤੋਂ ਇਲਾਵਾ NSE ਦਾ ਨਿਫਟੀ 107.45 ਅੰਕ ਭਾਵ 0.61 ਫੀਸਦੀ ਦੇ ਵਾਧੇ ਨਾਲ 17756.40 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ