Stock Market Opening: ਇੱਕ ਹਫਤੇ ਦੀ ਗਿਰਾਵਟ ਤੋਂ ਬਾਅਦ ਅੱਜ ਸ਼ੇਅਰ ਬਾਜ਼ਾਰ 'ਚ ਤੇਜ਼ੀ, ਸੈਂਸੈਕਸ 63600 ਦੇ ਉੱਪਰ, ਨਿਫਟੀ 19,000 ਦੇ ਪਾਰ
Stock Market Opening: ਮਿਡਕੈਪ ਅਤੇ ਸਮਾਲਕੈਪ 'ਚ ਤੇਜ਼ੀ ਦੀ ਵਾਪਸੀ ਕਾਰਨ ਅੱਜ ਭਾਰਤੀ ਸ਼ੇਅਰ ਬਾਜ਼ਾਰ ਨੂੰ ਸਮਰਥਨ ਮਿਲਿਆ ਹੈ ਅਤੇ ਸੈਂਸੈਕਸ-ਨਿਫਟੀ ਵਾਧੇ ਨਾਲ ਖੁੱਲ੍ਹਣ 'ਚ ਸਫਲ ਰਹੇ ਹਨ।
Stock Market Opening: ਭਾਰਤੀ ਸ਼ੇਅਰ ਬਾਜ਼ਾਰ 'ਚ ਕੱਲ੍ਹ ਹੋਈ ਭਾਰੀ ਗਿਰਾਵਟ ਤੋਂ ਬਾਅਦ ਅੱਜ ਮੁੜ ਵਾਪਸੀ ਦੇਖਣ ਨੂੰ ਮਿਲੀ ਹੈ, ਜਿਸ ਨਾਲ ਨਿਵੇਸ਼ਕਾਂ ਨੂੰ ਕੁਝ ਰਾਹਤ ਮਿਲੀ ਹੈ। ਸੈਂਸੈਕਸ ਅਤੇ ਨਿਫਟੀ ਨੇ ਵਾਧੇ ਦੇ ਹਰੇ ਨਿਸ਼ਾਨ ਦੇ ਨਾਲ ਸ਼ੁਰੂਆਤ ਕੀਤੀ ਹੈ। ਬੈਂਕ ਨਿਫਟੀ ਦੀ ਸ਼ੁਰੂਆਤ 'ਚ ਵੀ ਅੱਜ ਚੰਗਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਦਾ ਪੱਧਰ 300 ਅੰਕਾਂ ਦੇ ਨੇੜੇ ਪਹੁੰਚ ਗਿਆ ਹੈ।
ਕਿਵੇਂ ਹੋਈ ਸਟਾਕ ਮਾਰਕੀਟ ਦੀ ਸ਼ੁਰੂਆਤ ?
ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ 'ਚ ਬੀ.ਐੱਸ.ਈ. ਦਾ ਸੈਂਸੈਕਸ 442.45 ਅੰਕਾਂ ਦੀ ਛਾਲ ਨਾਲ 63,559 ਦੇ ਪੱਧਰ 'ਤੇ ਖੁੱਲ੍ਹਿਆ ਅਤੇ ਐੱਨਐੱਸਈ ਨਿਫਟੀ 71.5 ਅੰਕਾਂ ਦੀ ਛਾਲ ਨਾਲ 18,928 ਦੇ ਪੱਧਰ 'ਤੇ ਖੁੱਲ੍ਹਿਆ।
ਸੈਂਸੈਕਸ ਸ਼ੇਅਰਾਂ ਦਾ ਹਾਲ
ਬੀਐਸਈ ਸੈਂਸੈਕਸ ਦੇ 30 ਸਟਾਕਾਂ ਵਿੱਚੋਂ, 29 ਵਿੱਚ ਵਾਧੇ ਦੇ ਨਾਲ ਕਾਰੋਬਾਰ ਕੀਤਾ ਜਾ ਰਿਹਾ ਹੈ ਅਤੇ ਸਿਰਫ 1 ਸਟਾਕ ਵਿੱਚ ਗਿਰਾਵਟ ਦੇ ਨਾਲ ਦੇਖਿਆ ਗਿਆ ਹੈ। ਇਸ 'ਚ ਏਸ਼ੀਅਨ ਪੇਂਟਸ ਦਾ ਸ਼ੇਅਰ ਸਿਰਫ 0.35 ਫੀਸਦੀ ਡਿੱਗ ਕੇ ਕਾਰੋਬਾਰ ਕਰ ਰਿਹਾ ਹੈ।
ਨਿਫਟੀ ਸ਼ੇਅਰਾਂ ਦੀ ਸਥਿਤੀ
ਨਿਫਟੀ ਦੇ 50 'ਚੋਂ 47 ਸ਼ੇਅਰਾਂ 'ਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ 3 ਸਟਾਕ ਅੱਜ ਗਿਰਾਵਟ ਦੀ ਰੇਂਜ 'ਚ ਕਾਰੋਬਾਰ ਕਰ ਰਹੇ ਹਨ। ਇਸ 'ਚ ਏਸ਼ੀਅਨ ਪੇਂਟਸ, ITC ਅਤੇ HUL ਦੇ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਅੱਜ ਦੀ ਮਾਰਕੀਟ ਉਛਾਲ ਦੀਆਂ ਖ਼ਾਸ ਗੱਲਾਂ
ਅੱਜ ਦੇ ਕਾਰੋਬਾਰ 'ਚ ਮਿਡਕੈਪ ਅਤੇ ਸਮਾਲਕੈਪ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਦੇ ਸਮਰਥਨ ਨਾਲ ਬਾਜ਼ਾਰ ਨੂੰ ਚੰਗਾ ਉਭਾਰ ਮਿਲਣ 'ਚ ਮਦਦ ਮਿਲ ਰਹੀ ਹੈ। ਸੈਂਸੈਕਸ ਦੇ ਸ਼ੇਅਰਾਂ ਵਿੱਚ ਵੀ ਮਿਡਕੈਪ ਦੀ ਚੰਗੀ ਹਿੱਸੇਦਾਰੀ ਹੈ ਜੋ ਇਸ ਨੂੰ ਚੁੱਕਣ ਵਿੱਚ ਮਦਦ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ