Stock Market Update: ਮੰਗਲਵਾਰ ਦਾ ਦਿਨ ਭਾਰਤੀ ਸ਼ੇਅਰ ਬਾਜ਼ਾਰ ਲਈ ਬਹੁਤ ਵਧੀਆ ਸਾਬਤ ਹੋ ਰਿਹਾ ਹੈ। ਮੁੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੇਕਸ 1528 ਅੰਕਾਂ ਦੇ ਸ਼ਾਨਦਾਰ ਵਾਧੇ ਦੇ ਨਾਲ 57000 ਦੇ ਅੰਕੜੇ ਨੂੰ ਪਾਰ ਕਰਦੇ ਹੋਏ 57,934 ਦੇ ਅੰਕੜੇ 'ਤੇ ਕਾਰੋਬਾਰ ਕਰ ਰਿਹਾ ਹੈ।



ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਤੀਹਰਾ ਸੈਂਕੜਾ ਲਗਾ ਕੇ 444 ਅੰਕਾਂ ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ। ਨਿਫਟੀ ਫਿਲਹਾਲ 444 ਅੰਕਾਂ ਦੇ ਵਾਧੇ ਨਾਲ 17,279 'ਤੇ ਕਾਰੋਬਾਰ ਕਰ ਰਿਹਾ ਹੈ। ਅਸਲ 'ਚ ਬਾਜ਼ਾਰ 'ਚ ਤੇਜ਼ੀ ਰੂਸ ਦੇ ਰੁਖ 'ਚ ਨਰਮੀ ਕਾਰਨ ਆਈ ਹੈ। ਇਸ ਦੇ ਨਾਲ ਹੀ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਗਿਰਾਵਟ ਆਈ ਹੈ।

ਬੈਂਕਿੰਗ, ਸਟਾਕ, ਆਈਟੀ ਤੇ ਆਟੋ ਸਟਾਕ ਮਾਰਕੀਟ ਵਿੱਚ ਇਸ ਸ਼ਾਨਦਾਰ ਵਾਧੇ ਦੀ ਅਗਵਾਈ ਕਰ ਰਹੇ ਹਨ। ਨਿਵੇਸ਼ਕਾਂ ਵੱਲੋਂ ਜ਼ਬਰਦਸਤ ਖਰੀਦਦਾਰੀ ਹੋ ਰਹੀ ਹੈ। FMCG ਸੈਕਟਰ ਦੇ ਸ਼ੇਅਰਾਂ ਵਿੱਚ ਵੀ ਜ਼ਬਰਦਸਤ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਆਇਸ਼ਰ ਮੋਟਰਸ, ਸ਼੍ਰੀ ਸੀਮੈਂਟਸ, ਹੀਰੋ ਮੋਟੋਕਾਰਪ, ਟਾਟਾ ਮੋਟਰਸ, ਬਜਾਜ ਫਾਈਨਾਂਸ, ਬਜਾਜ ਫਿਨਸਰਵ, ਐਚਯੂਐਲ ਵਿਪਰੋ ਦੇ ਸ਼ੇਅਰਾਂ ਵਿੱਚ ਚੰਗੀ ਖਰੀਦਦਾਰੀ ਦੇਖਣ ਨੂੰ ਮਿਲ ਰਹੀ ਹੈ। ਬਾਜ਼ਾਰ 'ਚ ਇਹ ਉਛਾਲ ਅਮਰੀਕਾ ਦੇ ਵੱਡੇ ਸ਼ੇਅਰ ਬਾਜ਼ਾਰ ਦੇ ਖੁੱਲ੍ਹਣ ਕਾਰਨ ਵੀ ਮੰਨਿਆ ਜਾ ਰਿਹਾ ਹੈ। ਅਮਰੀਕੀ ਸ਼ੇਅਰ ਬਾਜ਼ਾਰ ਹਰੇ ਰੰਗ 'ਚ ਖੁੱਲ੍ਹਣ ਦੇ ਸੰਕੇਤ ਦੇ ਰਹੇ ਹਨ, ਜਿਸ ਕਾਰਨ ਬਾਜ਼ਾਰ 'ਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਨਿਫਟੀ ਦੇ 50 ਸ਼ੇਅਰਾਂ ਵਿੱਚੋਂ 46 ਸ਼ੇਅਰ ਹਰੇ ਨਿਸ਼ਾਨ ਵਿੱਚ ਕਾਰੋਬਾਰ ਕਰ ਰਹੇ ਹਨ। ਸਿਰਫ 4 ਸ਼ੇਅਰ ਹੀ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਇਸ ਦੇ ਨਾਲ ਹੀ, ਸੈਂਸੈਕਸ ਦੇ 30 ਸ਼ੇਅਰਾਂ ਵਿੱਚੋਂ, 29 ਸ਼ੇਅਰ ਹਰੇ ਨਿਸ਼ਾਨ ਵਿੱਚ ਕਾਰੋਬਾਰ ਕਰ ਰਹੇ ਹਨ, ਸਿਰਫ ਇੱਕ ਸ਼ੇਅਰ ਲਾਲ ਨਿਸ਼ਾਨ ਵਿੱਚ ਕਾਰੋਬਾਰ ਕਰ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਦੋ ਕਾਰੋਬਾਰੀ ਸੈਸ਼ਨਾਂ 'ਚ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਜਿਸ ਕਾਰਨ ਨਿਵੇਸ਼ਕਾਂ ਨੂੰ 12 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ