Gold Rate Today: ਆਲਮੀ ਪੱਧਰ 'ਤੇ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਮਜ਼ਬੂਤੀ ਦੇ ਸੰਕੇਤਾਂ ਵਿਚਾਲੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨਾ 750 ਰੁਪਏ ਵਧ ਕੇ 61,650 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 60,900 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।
HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀ) ਸੌਮਿਲ ਗਾਂਧੀ ਨੇ ਕਿਹਾ, ''ਵਿਦੇਸ਼ੀ ਬਾਜ਼ਾਰ 'ਚ ਮਜ਼ਬੂਤ ਵਾਧੇ ਤੋਂ ਬਾਅਦ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਧੀਆਂ। ਚਾਂਦੀ ਦੀ ਕੀਮਤ ਵੀ 500 ਰੁਪਏ ਮਜ਼ਬੂਤ ਹੋ ਕੇ 74,700 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਗਲੋਬਲ ਬਾਜ਼ਾਰਾਂ 'ਚ ਸੋਨਾ 1980 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਚਾਂਦੀ ਦੀ ਕੀਮਤ ਵੀ 23.20 ਡਾਲਰ ਪ੍ਰਤੀ ਔਂਸ ਹੋ ਗਈ।
ਗਾਂਧੀ ਨੇ ਕਿਹਾ ਕਿ ਪੱਛਮੀ ਏਸ਼ੀਆ 'ਚ ਚੱਲ ਰਹੇ ਤਣਾਅ ਨੂੰ ਲੈ ਕੇ ਚਿੰਤਾਵਾਂ ਦੇ ਚੱਲਦੇ ਸ਼ੁੱਕਰਵਾਰ ਨੂੰ ਕਮੋਡਿਟੀ ਬਾਜ਼ਾਰ 'ਚ ਸਪਾਟ ਸੋਨਾ ਲਗਭਗ ਚਾਰ ਮਹੀਨਿਆਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ।
MCX 'ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ
ਕਮੋਡਿਟੀ ਬਾਜ਼ਾਰ 'ਚ ਅੱਜ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨਾ 741 ਰੁਪਏ ਜਾਂ 1.23 ਫੀਸਦੀ ਦੇ ਵਾਧੇ ਨਾਲ 61059 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਇਹ ਦਰਾਂ ਦਸੰਬਰ ਫਿਊਚਰਜ਼ ਲਈ ਹਨ।
ਮਲਟੀ ਕਮੋਡਿਟੀ ਐਕਸਚੇਂਜ 'ਤੇ ਵੀ ਚਾਂਦੀ ਦੀ ਕੀਮਤ ਵਧੀ
ਮਲਟੀ ਕਮੋਡਿਟੀ ਐਕਸਚੇਂਜ 'ਤੇ ਚਾਂਦੀ 'ਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲਿਆ ਹੈ ਅਤੇ ਇਹ 1800 ਰੁਪਏ ਤੋਂ ਜ਼ਿਆਦਾ ਵਧ ਗਿਆ ਹੈ। ਅੱਜ ਚਾਂਦੀ ਦੀ ਕੀਮਤ 1807 ਰੁਪਏ ਯਾਨੀ 2.52 ਫੀਸਦੀ ਦੇ ਵਾਧੇ ਨਾਲ 73423 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਬੰਦ ਹੋਈ ਹੈ।
ਅੱਜ ਵਿਸ਼ਵ ਬਾਜ਼ਾਰ 'ਚ ਸੋਨੇ-ਚਾਂਦੀ ਦੇ ਭਾਅ ਕਿਵੇਂ ਰਹੇ?
ਵਿਸ਼ਵ ਬਾਜ਼ਾਰ 'ਚ ਅੱਜ COMEX 'ਤੇ ਸੋਨਾ 1994 ਡਾਲਰ ਪ੍ਰਤੀ ਔਂਸ ਅਤੇ ਚਾਂਦੀ 23.65 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਈ।
ਪ੍ਰਚੂਨ ਬਾਜ਼ਾਰ 'ਚ ਚਮਕ ਰਿਹਾ ਹੈ ਸੋਨਾ
ਪ੍ਰਚੂਨ ਬਾਜ਼ਾਰ 'ਚ ਵੀ ਸੋਨਾ ਭਾਰੀ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ ਅਤੇ ਇਸ 'ਚ 820 ਰੁਪਏ ਤੱਕ ਦਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਜੋ ਇਸ ਨੂੰ 62,000 ਰੁਪਏ ਪ੍ਰਤੀ 10 ਗ੍ਰਾਮ ਤੱਕ ਲੈ ਜਾ ਸਕਦਾ ਹੈ।