Farmers loan- ਕਰਜ਼ ਮੁਆਫੀ ਬਾਰੇ ਸਰਕਾਰ ਦੀ ਵਿਸ਼ੇਸ਼ ਯੋਜਨਾ, 22 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ
Farmers loan waiver- ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਤੇਲੰਗਾਨਾ ਸਰਕਾਰ ਵੱਲੋਂ ਇਕ ਖਾਸ ਯੋਜਨਾ ਲਿਆਂਦੀ ਗਈ ਹੈ। ਸਰਕਾਰ ਨੇ ਵੀਰਵਾਰ ਨੂੰ 5,644.24 ਕਰੋੜ ਰੁਪਏ ਦੀ ਲਾਗਤ ਨਾਲ ਫਸਲੀ ਕਰਜ਼ਾ ਮੁਆਫੀ ਦੇ ਤੀਜੇ ਅਤੇ ਆਖਰੀ ਪੜਾਅ ਦੀ ਸ਼ੁਰੂਆਤ ਕੀਤੀ
Farmers loan waiver- ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਤੇਲੰਗਾਨਾ ਸਰਕਾਰ ਵੱਲੋਂ ਇਕ ਖਾਸ ਯੋਜਨਾ ਲਿਆਂਦੀ ਗਈ ਹੈ। ਤੇਲੰਗਾਨਾ ਸਰਕਾਰ ਨੇ ਵੀਰਵਾਰ ਨੂੰ 5,644.24 ਕਰੋੜ ਰੁਪਏ ਦੀ ਲਾਗਤ ਨਾਲ ਫਸਲੀ ਕਰਜ਼ਾ ਮੁਆਫੀ ਦੇ ਤੀਜੇ ਅਤੇ ਆਖਰੀ ਪੜਾਅ ਦੀ ਸ਼ੁਰੂਆਤ ਕੀਤੀ, ਜਿਸ ਨਾਲ 4.46 ਲੱਖ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਹੋਵੇਗਾ। ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ 8 ਜੁਲਾਈ ਤੋਂ ਤਿੰਨ ਪੜਾਵਾਂ ਵਿੱਚ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।
ਪਹਿਲੇ ਪੜਾਅ ਵਿੱਚ 1 ਲੱਖ ਰੁਪਏ ਤੱਕ ਦੇ ਖੇਤੀ ਕਰਜ਼ੇ ਮੁਆਫ਼ ਕੀਤੇ ਗਏ ਹਨ।ਸਰਕਾਰ ਦਾ ਇਰਾਦਾ ਹੈ ਕਿ ਕਿਸਾਨਾਂ ਨੂੰ ਫਸਲਾਂ ਦੀ ਖਰਾਬੀ ਜਾਂ ਹੋਰ ਕਾਰਨਾਂ ਕਰਕੇ ਕਰਜ਼ਾ ਨਾ ਮੋੜ ਸਕਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੇ ਬਕਾਇਆ ਕਰਜ਼ੇ ਮੁਆਫ ਕੀਤੇ ਜਾਣ। ਕਰਜ਼ਾ ਮੁਆਫੀ ਦਾ ਲਾਭ ਛੋਟੇ ਕਿਸਾਨਾਂ ਨੂੰ ਹੀ ਮਿਲੇਗਾ।
ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ...
ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਹਿਲੇ ਪੜਾਅ ਵਿਚ 6,098.93 ਕਰੋੜ ਰੁਪਏ ਖਰਚ ਕੀਤੇ ਗਏ ਸਨ, ਜਿਸ ਨਾਲ 11,50,193 ਕਿਸਾਨਾਂ ਨੂੰ ਲਾਭ ਹੋਇਆ ਸੀ। ਇਸ ਦੇ ਨਾਲ ਹੀ ਦੂਜੇ ਪੜਾਅ ਵਿਚ 6,190.01 ਕਰੋੜ ਰੁਪਏ ਖਰਚ ਕੀਤੇ ਗਏ, ਜਿਸ ਨਾਲ 6,40,823 ਕਿਸਾਨਾਂ ਦੀ ਮਦਦ ਹੋਈ। ਇਸ ਤਰ੍ਹਾਂ ਹੁਣ ਤੱਕ 12,150 ਕਰੋੜ ਰੁਪਏ ਤੋਂ ਵੱਧ ਦੇ ਖੇਤੀ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ ਅਤੇ ਜੇਕਰ 5.6 ਹਜ਼ਾਰ ਕਰੋੜ ਰੁਪਏ ਹੋਰ ਜੋੜ ਦਿੱਤੇ ਜਾਣ ਤਾਂ ਲਗਭਗ 18 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ।
22 ਲੱਖ ਤੋਂ ਵੱਧ ਕਿਸਾਨਾਂ ਦੇ ਕਰਜ਼ੇ ਮੁਆਫ਼
ਇਸ ਯੋਜਨਾ ਤਹਿਤ ਤੇਲੰਗਾਨਾ ਰਾਜ ਵਿਚ ਹੁਣ ਤੱਕ ਲੱਖਾਂ ਕਿਸਾਨ ਲਾਭ ਲੈ ਚੁੱਕੇ ਹਨ। ਜੇਕਰ ਤੀਜਾ ਪੜਾਅ ਵੀ ਪੂਰਾ ਹੋ ਜਾਂਦਾ ਹੈ ਤਾਂ 22 ਲੱਖ ਤੋਂ ਵੱਧ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋ ਜਾਣਗੇ। ਇਸ ਤਰ੍ਹਾਂ ਸਰਕਾਰੀ ਖ਼ਜ਼ਾਨੇ ਉਤੇ ਕਰੀਬ 18 ਹਜ਼ਾਰ ਕਰੋੜ ਰੁਪਏ ਦਾ ਬੋਝ ਪਵੇਗਾ। ਹਾਲਾਂਕਿ, ਇਸ ਯੋਜਨਾ ਦੇ ਤਹਿਤ ਸਿਰਫ ਵੱਧ ਤੋਂ ਵੱਧ 2 ਲੱਖ ਰੁਪਏ ਤੱਕ ਦੇ ਕਰਜ਼ੇ ਹੀ ਮੁਆਫ ਕੀਤੇ ਜਾਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।