Tomato Price Hike: ਕੇਂਦਰ ਸਰਕਾਰ  (Central Government) ਨੇ ਦੇਸ਼ ਭਰ 'ਚ ਟਮਾਟਰਾਂ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਦਾ ਫੈਸਲਾ ਕੀਤਾ ਹੈ, ਜਿਸ ਲਈ ਹੁਣ ਸਰਕਾਰ ਵੱਲੋਂ ਟਮਾਟਰ ਸਸਤੇ ਭਾਅ (Tomato Price) 'ਤੇ ਵੇਚੇ ਜਾਣਗੇ। ਕੇਂਦਰ ਨੇ ਬੁੱਧਵਾਰ ਨੂੰ ਸਹਿਕਾਰੀ ਸੰਗਠਨਾਂ ਨੈਫੇਡ ਅਤੇ ਨੈਸ਼ਨਲ ਕੰਜ਼ਿਊਮਰ ਕੋਆਪਰੇਟਿਵ ਫੈਡਰੇਸ਼ਨ (ਐੱਨਸੀਸੀਐੱਫ) ਨੂੰ ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਮਹਾਰਾਸ਼ਟਰ ਤੋਂ ਟਮਾਟਰ ਦੀ ਖਰੀਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਮ ਲੋਕਾਂ ਨੂੰ ਰਾਹਤ ਦੇਣ ਲਈ ਮੁੱਖ ਖਪਤਕਾਰ ਕੇਂਦਰਾਂ 'ਤੇ ਟਮਾਟਰ ਘੱਟ ਰੇਟਾਂ (Tomato Price) ਉੱਤੇ ਵੇਚੇ ਜਾਣਗੇ।



14 ਜੁਲਾਈ ਤੋਂ ਸਸਤੇ ਵਿੱਚ ਵੇਚੇ ਜਾਣਗੇ ਟਮਾਟਰ 



ਜ਼ਿਕਰਯੋਗ ਹੈ ਕਿ ਪਿਛਲੇ ਇੱਕ ਮਹੀਨੇ 'ਚ ਟਮਾਟਰ ਦੀਆਂ ਪ੍ਰਚੂਨ ਕੀਮਤਾਂ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਇੱਕ ਬਿਆਨ 'ਚ ਕਿਹਾ ਕਿ 14 ਜੁਲਾਈ ਤੋਂ ਦਿੱਲੀ-ਐੱਨਸੀਆਰ 'ਚ ਖਪਤਕਾਰਾਂ ਨੂੰ ਟਮਾਟਰ ਘੱਟ ਦਰ 'ਤੇ ਪ੍ਰਚੂਨ ਦੁਕਾਨਾਂ ਰਾਹੀਂ ਵੇਚੇ ਜਾਣਗੇ।



200 ਰੁਪਏ ਪ੍ਰਤੀ ਕਿਲੋ ਤੱਖ ਵਧੇ ਭਾਅ 



ਦੱਸ ਦੇਈਏ ਕਿ ਭਾਰੀ ਮੀਂਹ ਕਾਰਨ ਸਪਲਾਈ ਵਿੱਚ ਵਿਘਨ ਪੈਣ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਟਮਾਟਰ ਦੀਆਂ ਪ੍ਰਚੂਨ ਕੀਮਤਾਂ 200 ਰੁਪਏ ਪ੍ਰਤੀ ਕਿਲੋ ਤੱਕ ਵਧ ਗਈਆਂ ਹਨ। ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ (NAFED) ਅਤੇ ਨੈਸ਼ਨਲ ਕੰਜ਼ਿਊਮਰ ਕੋਆਪਰੇਟਿਵ ਫੈਡਰੇਸ਼ਨ (NCCF) ਟਮਾਟਰਾਂ ਦੀ ਖਰੀਦ ਕਰਨਗੇ।



ਮੰਤਰਾਲੇ ਨੇ ਦਿੱਤੀ ਜਾਣਕਾਰੀ 



ਮੰਤਰਾਲੇ ਦੇ ਅਨੁਸਾਰ, ਟਮਾਟਰਾਂ ਨੂੰ ਉਨ੍ਹਾਂ ਥਾਵਾਂ 'ਤੇ ਘੱਟ ਕੀਮਤ 'ਤੇ ਵੰਡਿਆ ਜਾਵੇਗਾ ਜਿੱਥੇ ਪਿਛਲੇ ਇੱਕ ਮਹੀਨੇ ਵਿੱਚ ਪ੍ਰਚੂਨ ਕੀਮਤਾਂ ਰਾਸ਼ਟਰੀ ਔਸਤ ਤੋਂ ਵੱਧ ਰਹੀਆਂ ਹਨ। ਮੰਤਰਾਲੇ ਨੇ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਟਮਾਟਰ ਦੀ ਖਪਤ ਜ਼ਿਆਦਾ ਹੈ, ਉਨ੍ਹਾਂ ਨੂੰ ਵੰਡਣ ਲਈ ਪਹਿਲ ਦਿੱਤੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ