Petrol Diesel Prices: ਸ਼ਨੀਵਾਰ ਨੂੰ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬ੍ਰੈਂਟ ਕਰੂਡ 1.47 ਡਾਲਰ (1.71%) ਵਧ ਕੇ 87.63 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਇਸੇ ਸਮੇਂ ਡਬਲਯੂਟੀਆਈ $ 0.98 (0.59%) ਦੀ ਛਾਲ ਮਾਰ ਕੇ $81.31 ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ।


ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਹੈ। ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਸੋਧੀਆਂ ਕੀਮਤਾਂ ਜਾਰੀ ਕਰਦੀਆਂ ਹਨ।


ਪੰਜਾਬ 'ਚ ਪੈਟਰੋਲ ਦੀ ਕੀਮਤ 54 ਪੈਸੇ ਦੇ ਵਾਧੇ ਨਾਲ 96.89 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 'ਚ 25 ਪੈਸੇ ਦੀ ਕਮੀ ਆਈ ਹੈ। ਰਾਜਸਥਾਨ 'ਚ ਪੈਟਰੋਲ 42 ਪੈਸੇ ਮਹਿੰਗਾ ਹੋ ਕੇ 108.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇੱਥੇ ਡੀਜ਼ਲ 12 ਪੈਸੇ ਵਧ ਕੇ 93.47 ਰੁਪਏ 'ਤੇ ਪਹੁੰਚ ਗਿਆ ਹੈ।


ਮਹਾਰਾਸ਼ਟਰ 'ਚ ਪੈਟਰੋਲ 32 ਪੈਸੇ ਦਾ ਹੋਇਆ ਵਾਧਾ 


ਮਹਾਰਾਸ਼ਟਰ 'ਚ ਪੈਟਰੋਲ 32 ਪੈਸੇ ਦੇ ਵਾਧੇ ਨਾਲ 106.53 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇੱਥੇ ਡੀਜ਼ਲ ਦੀ ਕੀਮਤ 24 ਪੈਸੇ ਵਧ ਕੇ 92.73 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਕੇਰਲ ਅਤੇ ਤਾਮਿਲਨਾਡੂ ਸਮੇਤ ਕੁਝ ਹੋਰ ਸੂਬਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ।


ਬਾਕੀ ਸੂਬਿਆਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ


- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ


- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ


- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ


- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ


ਇਨ੍ਹਾਂ ਸ਼ਹਿਰਾਂ 'ਚ ਵੀ ਨਵੇਂ ਰੇਟ ਜਾਰੀ


ਨੋਇਡਾ 'ਚ ਪੈਟਰੋਲ 97 ਰੁਪਏ ਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ


ਗਾਜ਼ੀਆਬਾਦ ਵਿਚ 96.58 ਰੁਪਏ ਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ


ਲਖਨਊ 'ਚ ਪੈਟਰੋਲ 96.44 ਰੁਪਏ ਤੇ ਡੀਜ਼ਲ 89.64 ਰੁਪਏ ਪ੍ਰਤੀ ਲੀਟਰ


ਪਟਨਾ 'ਚ ਪੈਟਰੋਲ 107.80 ਰੁਪਏ ਅਤੇ ਡੀਜ਼ਲ 94.56 ਰੁਪਏ ਪ੍ਰਤੀ ਲੀਟ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ