Gold Silver Price Today: ਅੱਜ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਨਰਮੀ ਨਜ਼ਰ ਆਈ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਅੱਜ ਗਿਰਾਵਟ ਨਾਲ ਖੁੱਲ੍ਹੀਆਂ। ਸੋਨੇ ਦੀਆਂ ਫਿਊਚਰਜ਼ ਕੀਮਤਾਂ ਹੁਣ 58,500 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੀਆਂ ਹਨ, ਜਦਕਿ ਚਾਂਦੀ ਦਾ ਵਾਇਦਾ ਭਾਅ ਵੀ 71,000 ਰੁਪਏ ਦੇ ਆਸ-ਪਾਸ ਕਾਰੋਬਾਰ ਕਰਦਾ ਨਜ਼ਰ ਆਇਆ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੀ ਨਰਮੀ ਦੇਖਣ ਨੂੰ ਮਿਲ ਰਹੀ ਹੈ।


ਚਾਂਦੀ ਦੀ ਚਮਕ ਫਿੱਕੀ


ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਚਾਂਦੀ ਦਾ ਬੈਂਚਮਾਰਕ ਦਸੰਬਰ ਕੰਟਰੈਕਟ ਅੱਜ 259 ਰੁਪਏ ਦੀ ਗਿਰਾਵਟ ਨਾਲ 71,160 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਕੰਟਰੈਕਟ 269 ਰੁਪਏ ਦੀ ਗਿਰਾਵਟ ਨਾਲ 71,150 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 71,189 ਰੁਪਏ ਤੇ ਦਿਨ ਦੇ ਹੇਠਲੇ ਪੱਧਰ 71,118 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਮਈ ਮਹੀਨੇ 'ਚ ਚਾਂਦੀ ਦੀ ਫਿਊਚਰ ਕੀਮਤ 78 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰਕੇ ਉੱਚ ਪੱਧਰ 'ਤੇ ਪਹੁੰਚ ਗਈ ਸੀ।


ਸੋਨਾ ਵੀ ਸਸਤਾ


ਸੋਨੇ ਦੀਆਂ ਕੀਮਤਾਂ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ। MCX 'ਤੇ ਸੋਨੇ ਦਾ ਬੈਂਚਮਾਰਕ ਅਕਤੂਬਰ ਕੰਟਰੈਕਟ 43 ਰੁਪਏ ਦੀ ਗਿਰਾਵਟ ਨਾਲ 58,550 ਰੁਪਏ 'ਤੇ ਖੁੱਲ੍ਹਿਆ। ਖਬਰ ਲਿਖਦੇ ਸਮੇਂ, ਇਹ ਕੰਟਰੈਕਟ 66 ਰੁਪਏ ਦੀ ਗਿਰਾਵਟ ਨਾਲ 58,527 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 58,557 ਰੁਪਏ ਤੇ ਹੇਠਲੇ ਪੱਧਰ 58,525 ਰੁਪਏ ਨੂੰ ਛੂਹ ਗਿਆ। ਮਈ ਮਹੀਨੇ 'ਚ ਸੋਨੇ ਦੀ ਫਿਊਚਰ ਕੀਮਤ 61,845 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਈ ਸੀ।


ਇਹ ਵੀ ਪੜ੍ਹੋ: Viral Video: ਸਵੇਰੇ ਜਾਂਦੇ ਨੇ ਸਕੂਲ, ਸ਼ਾਮ ਨੂੰ ਲਗਾਉਂਦੇ ਨੇ ਖਾਣੇ ਦਾ ਸਟਾਲ! ਇਨ੍ਹਾਂ ਭਰਾਵਾਂ ਦੀਆਂ ਗੱਲਾਂ ਸੁਣ ਕੇ ਅੱਖਾਂ 'ਚ ਆ ਜਾਣਗੇ ਹੰਝੂ


ਕੌਮਾਂਤਰੀ ਬਾਜ਼ਾਰ 'ਚ ਵੀ ਗਿਰਾਵਟ


ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ ਵੀ ਗਿਰਾਵਟ ਨਾਲ ਖੁੱਲ੍ਹੀਆਂ। ਕਾਮੈਕਸ 'ਤੇ ਸੋਨਾ 1930.70 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ $1932.50 ਸੀ। ਖ਼ਬਰ ਲਿਖੇ ਜਾਣ ਤੱਕ ਇਹ 1.30 ਡਾਲਰ ਦੀ ਗਿਰਾਵਟ ਨਾਲ 1931.20 ਡਾਲਰ ਪ੍ਰਤੀ ਔਂਸ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ $23.14 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ $23.18 ਸੀ। ਖ਼ਬਰ ਲਿਖੇ ਜਾਣ ਤੱਕ ਇਹ 0.14 ਡਾਲਰ ਦੀ ਗਿਰਾਵਟ ਦੇ ਨਾਲ 23.03 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ।


ਇਹ ਵੀ ਪੜ੍ਹੋ: Viral Video: ਕੀ ਤੁਸੀਂ ਕਦੇ ਦੇਖਿਆ ਇੰਨਾ ਵੱਡਾ ਡੱਡੂ? ਸਾਹਮਣੇ ਆਇਆ ਤਾਂ ਡਰ ਜਾਓਗੇ ਤੁਸੀਂ!