Petrol-Diesel Prices Today: ਪਿਛਲੇ ਕਈ ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ। ਸਰਕਾਰੀ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ ਜਦੋਂਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਹਰ ਰੋਜ਼ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।


ਦੱਸ ਦਈਏ ਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਹਰ ਰੋਜ਼ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕੱਚੇ ਤੇਲ ਦੀ ਕੀਮਤ ਵੀ 73 ਡਾਲਰ ਤੋਂ ਹੇਠਾਂ ਚਲੀ ਗਈ ਹੈ। ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 103.97 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਇੱਥੇ ਡੀਜ਼ਲ ਦੀ ਕੀਮਤ 86.57 ਰੁਪਏ ਪ੍ਰਤੀ ਲੀਟਰ ਹੈ।


ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ


Oilprice.com ਮੁਤਾਬਕ ਜੇਕਰ ਅਸੀਂ ਅੰਤਰਰਾਸ਼ਟਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਅੱਜ WTI ਕਰੂਡ 13.06 ਫੀਸਦੀ ਦੀ ਗਿਰਾਵਟ ਨਾਲ 68.15 ਡਾਲਰ ਪ੍ਰਤੀ ਬੈਰਲ 'ਤੇ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਦੀਆਂ ਕੀਮਤਾਂ 'ਚ ਅੱਜ 11.55 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 72.72 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ।


ਸਰਕਾਰ ਨੇ ਐਕਸਾਈਜ਼ ਡਿਊਟੀ ਘਟਾਈ


ਦੱਸ ਦੇਈਏ ਕਿ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਸੀ, ਜਿਸ ਤੋਂ ਬਾਅਦ ਪੈਟਰੋਲ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਸੀ। ਕੇਂਦਰ ਸਰਕਾਰ ਦੇ ਇਸ ਕਦਮ ਤੋਂ ਬਾਅਦ ਦੇਸ਼ ਦੇ 22 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਵੀ ਤੇਲ 'ਤੇ ਵੈਟ 'ਚ ਕਟੌਤੀ ਕੀਤੀ।


ਘਰ ਬੈਠੇ ਚੈੱਕ ਕਰੋ ਤੇਲ ਦੀਆਂ ਕੀਮਤਾਂ


ਦੱਸ ਦੇਈਏ ਕਿ IOCL ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰਦਾ ਹੈ। ਤੁਸੀਂ ਕੰਪਨੀ ਦੀ ਵੈੱਬਸਾਈਟ https://associates.indianoil.co.in/PumpLocator/ ਅਤੇ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦੇਖ ਸਕਦੇ ਹੋ।



ਇਹ ਵੀ ਪੜ੍ਹੋ: Personal Loan: ਕੀ ਤੁਸੀਂ ਜਾਣਦੇ ਹੋ ਪੰਜ ਤਰ੍ਹਾਂ ਦਾ ਹੁੰਦਾ ਪਰਸਨਲ ਲੋਨ, ਇੱਥੇ ਜਾਣੋ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904