Punjab News: ਪੰਜਾਬ ਵਿੱਚ ਪਿਛਲੇ 10 ਸਾਲਾਂ ਤੋਂ ਬੰਦ ਪਏ ਬੈਂਕ ਖਾਤਿਆਂ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਜਿਹੜੇ ਪੈਸੇ ਇਨ੍ਹਾਂ ਖਾਤਿਆਂ ਵਿੱਚ ਜਮ੍ਹਾ ਹਨ, ਉਨ੍ਹਾਂ ਖਾਤਿਆਂ ਵਿੱਚ ਜਮ੍ਹਾਂ ₹450 ਕਰੋੜ ਭਾਰਤੀ ਰਿਜ਼ਰਵ ਬੈਂਕ (RBI) ਨੂੰ ਟ੍ਰਾਂਸਫਰ ਕੀਤੇ ਜਾਣਗੇ।
ਮਹੱਤਵਪੂਰਨ ਗੱਲ ਇਹ ਹੈ ਕਿ ਇਨ੍ਹਾਂ ਬੰਦ ਖਾਤਿਆਂ ਵਿੱਚ ਪੰਜਾਬ ਸਰਕਾਰ ਦੇ ਕਈ ਵਿਭਾਗਾਂ ਨਾਲ ਸਬੰਧਤ ਫੰਡ ਸ਼ਾਮਲ ਹਨ, ਜੋ ਹੁਣ RBI ਨੂੰ ਟ੍ਰਾਂਸਫਰ ਕੀਤੇ ਜਾ ਰਹੇ ਹਨ। ਇਹ ਖਾਤੇ ਪਿਛਲੇ 10 ਸਾਲਾਂ ਤੋਂ ਇਨਐਕਟਿਵ ਸਨ, ਜਿਨ੍ਹਾਂ ਵਿਚੋਂ ਨਾ ਤਾਂ ਕਿਸੇ ਨੇ ਪੈਸਾ ਕੱਢਿਆ ਅਤੇ ਨਾ ਹੀ ਦਾਅਵਾ ਕੀਤਾ।
ਇੱਕ ਬੈਂਕ ਅਧਿਕਾਰੀ ਦੇ ਅਨੁਸਾਰ, ਵੱਖ-ਵੱਖ ਬੈਂਕਾਂ ਨੇ ਇਹ ਰਕਮ RBI ਰਾਹੀਂ ਭਾਰਤ ਸਰਕਾਰ ਦੇ ਡਿਪਾਜ਼ਿਟਰ ਐਜੂਕੇਸ਼ਨ ਐਂਡ ਅਵੇਅਰਨੈੱਸ ਫੰਡ ਵਿੱਚ ਜਮ੍ਹਾ ਕਰਵਾਈ। ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਵਿਭਾਗਾਂ ਵਲੋਂ ਪ੍ਰਾਪਤ ਗ੍ਰਾਂਟਾਂ ਲਈ ਵੱਖਰੇ ਖਾਤੇ ਖੋਲ੍ਹੇ ਜਾਂਦੇ ਹਨ, ਜੋ ਕਿ 4-5 ਸਾਲਾਂ ਦੇ ਅੰਦਰ ਖਰਚ ਕੀਤੇ ਜਾਣੇ ਹਨ। ਕਈ ਵਾਰ, ਗ੍ਰਾਂਟਾਂ ਵੱਖ-ਵੱਖ ਕਾਰਨਾਂ ਕਰਕੇ ਖਰਚ ਨਹੀਂ ਕੀਤੀਆਂ ਜਾਂਦੀਆਂ ਅਤੇ ਜਦੋਂ ਅਧਿਕਾਰੀ ਜਾਂ ਕਰਮਚਾਰੀ ਬਦਲਦੇ ਹਨ, ਤਾਂ ਨਵੇਂ ਕਰਮਚਾਰੀ ਇਨ੍ਹਾਂ ਖਾਤਿਆਂ ਤੋਂ ਅਣਜਾਣ ਹੁੰਦੇ ਹਨ, ਜਿਸ ਕਾਰਨ ਖਾਤੇ ਇਨਐਕਟਿਵ ਹੋ ਜਾਂਦੇ ਹਨ।
ਬੈਂਕ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਆਰਬੀਆਈ ਦੇ ਨਿਰਦੇਸ਼ਾਂ ਦੇ ਆਧਾਰ 'ਤੇ, ਉਨ੍ਹਾਂ ਖਾਤਿਆਂ ਦੀ ਲਗਾਤਾਰ ਪਛਾਣ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਸਾਲਾਂ ਤੋਂ ਕੋਈ ਲੈਣ-ਦੇਣ ਨਹੀਂ ਕੀਤਾ ਹੈ। ਬਹੁਤ ਸਾਰੇ ਮਾਮਲਿਆਂ ਵਿੱਚ ਪਰਿਵਾਰਾਂ ਨੂੰ ਆਪਣੇ ਮੈਂਬਰਾਂ ਦੇ ਬੈਂਕ ਖਾਤਿਆਂ ਬਾਰੇ ਪਤਾ ਹੀ ਨਹੀਂ ਹੁੰਦਾ ਹੈ। ਖਾਤਾ ਧਾਰਕ ਦੀ ਮੌਤ ਤੋਂ ਬਾਅਦ ਲੈਣ-ਦੇਣ ਬੰਦ ਹੋ ਜਾਂਦਾ ਹੈ, ਅਤੇ ਖਾਤੇ Dormant ਹੋ ਜਾਂਦੇ ਹਨ। ਪੰਜਾਬ ਦੇ ਬੈਂਕਾਂ ਵਿੱਚ ਇਨ੍ਹਾਂ Dormant ਖਾਤਿਆਂ ਵਿੱਚ ਕੁੱਲ ₹2,000 ਕਰੋੜ ਤੋਂ ਵੱਧ ਦੀ ਰਕਮ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।