ਪੜਚੋਲ ਕਰੋ

Times 100 Next List: ਮੁਕੇਸ਼ ਅੰਬਾਨੀ ਦੇ ਫਰਜ਼ੰਦ ਆਕਾਸ਼ ਅੰਬਾਨੀ ਨੇ ਵੀ ਗੱਡਿਆ ਝੰਡਾ, ਬਣੇ ਇਕਲੌਤੇ ਭਾਰਤੀ

ਇਸ ਸੂਚੀ 'ਚ ਵਪਾਰ ਜਗਤ ਅਤੇ ਹੋਰ ਖੇਤਰਾਂ ਦੇ ਉਭਰਦੇ ਸਿਤਾਰਿਆਂ ਨੂੰ ਜਗ੍ਹਾ ਦਿੱਤੀ ਗਈ ਹੈ, ਜਿਨ੍ਹਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਉਣ ਵਾਲੇ ਸਮੇਂ 'ਚ ਦੁਨੀਆ ਨੂੰ ਬਦਲਣ 'ਚ ਵੱਡਾ ਯੋਗਦਾਨ ਪਾ ਸਕਦੇ ਹਨ।

Akash Ambani in Times 100 Next List:: ਭਾਰਤ ਦੇ ਦਿੱਗਜ ਕਾਰੋਬਾਰੀ ਮੁਕੇਸ਼ ਅੰਬਾਨੀ (Mukesh Ambani)  ਦੇ ਪੁੱਤਰ ਅਤੇ ਰਿਲਾਇੰਸ ਜੀਓ ਦੇ ਚੇਅਰਮੈਨ ਆਕਾਸ਼ ਅੰਬਾਨੀ (Akash Ambani) ਨੇ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਸ ਦਾ ਨਾਂ ਟਾਈਮ ਮੈਗਜ਼ੀਨ(Time Magazine ਦੀ 'ਟਾਈਮ 100 ਨੈਕਸਟ' ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਉਹ ਇਸ ਸੂਚੀ 'ਚ ਜਗ੍ਹਾ ਬਣਾਉਣ ਵਾਲੇ ਇਕੱਲੇ ਭਾਰਤੀ ਹਨ।

ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਆਮਰਪਾਲੀ  ਨੇ ਵੀ ਇਸ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਆਕਾਸ਼ ਅੰਬਾਨੀ ਦਾ ਨਾਮ ਸੂਚੀ ਵਿੱਚ ਸ਼ਾਮਲ ਹੋਣ ਤੋਂ ਬਾਅਦ, ਟਾਈਮ ਮੈਗਜ਼ੀਨ ਨੇ ਉਨ੍ਹਾਂ ਬਾਰੇ ਟਿੱਪਣੀ ਕੀਤੀ ਅਤੇ ਲਿਖਿਆ ਕਿ ਭਾਰਤ ਦੇ ਇੱਕ ਵੱਡੇ ਉਦਯੋਗਿਕ ਘਰਾਣੇ ਨਾਲ ਸਬੰਧਤ ਆਕਾਸ਼ ਅੰਬਾਨੀ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਰਿਲਾਇੰਸ ਜੀਓ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ। 

ਇਨ੍ਹਾਂ ਲੋਕਾਂ ਨੂੰ Time100 Next ਦੀ ਸੂਚੀ ਵਿੱਚ ਕੀਤੀ ਜਾਂਦਾ ਹੈ ਸ਼ਾਮਲ ਹਨ

'ਟਾਈਮ 100' ਵਾਂਗ ਦੁਨੀਆ ਦੇ ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ 'ਟਾਈਮਜ਼ 100 ਨੈਕਸਟ ਲਿਸਟ' ਵੀ ਹੈ। ਇਸ ਸੂਚੀ 'ਚ ਵਪਾਰ ਜਗਤ ਅਤੇ ਹੋਰ ਖੇਤਰਾਂ ਦੇ ਉਭਰਦੇ ਸਿਤਾਰਿਆਂ ਨੂੰ ਜਗ੍ਹਾ ਦਿੱਤੀ ਗਈ ਹੈ, ਜਿਨ੍ਹਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਉਣ ਵਾਲੇ ਸਮੇਂ 'ਚ ਦੁਨੀਆ ਨੂੰ ਬਦਲਣ 'ਚ ਵੱਡਾ ਯੋਗਦਾਨ ਪਾ ਸਕਦੇ ਹਨ। ਹੁਣ ਇਸ ਸੂਚੀ 'ਚ ਰਿਲਾਇੰਸ ਜੀਓ ਦੇ ਚੇਅਰਮੈਨ ਆਕਾਸ਼ ਅੰਬਾਨੀ ਨੇ ਆਪਣੀ ਜਗ੍ਹਾ ਬਣਾ ਲਈ ਹੈ।

ਲੀਡਰਾਂ ਦੀ ਸ਼੍ਰੇਣੀ ਦੀ ਚੋਣ

ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਵੱਡੇ ਬੇਟੇ ਆਕਾਸ਼ ਅੰਬਾਨੀ ਨੂੰ 'ਟਾਈਮ 100 ਨੈਕਸਟ' ਸ਼੍ਰੇਣੀ 'ਚ ਸ਼ਾਮਲ ਕੀਤਾ ਗਿਆ ਹੈ, ਜੋ ਕਿ ਲੀਡਰਾਂ ਦੀ ਸ਼੍ਰੇਣੀ ਹੈ। ਹਾਲ ਹੀ 'ਚ ਆਕਾਸ਼ ਅੰਬਾਨੀ ਨੇ ਰਿਲਾਇੰਸ ਜੀਓ ਨੂੰ ਗੂਗਲ ਅਤੇ ਫੇਸਬੁੱਕ ਨਾਲ ਜੋੜਿਆ ਹੈ। ਇਸ ਦੇ ਲਈ ਆਕਾਸ਼ ਅੰਬਾਨੀ ਨੇ ਸਭ ਤੋਂ ਅਹਿਮ ਭੂਮਿਕਾ ਨਿਭਾਈ ਹੈ। ਨਾਲ ਹੀ, ਭਾਰਤ ਵਿੱਚ ਜਲਦੀ ਹੀ 5ਜੀ ਸੇਵਾ ਸ਼ੁਰੂ ਹੋਣ ਜਾ ਰਹੀ ਹੈ, ਜਿਸ ਵਿੱਚ ਰਿਲਾਇੰਸ ਜੀਓ ਅਤੇ ਏਅਰਟੈੱਲ ਸਭ ਤੋਂ ਅੱਗੇ ਹਨ। ਖਾਸ ਗੱਲ ਇਹ ਹੈ ਕਿ ਰਿਲਾਇੰਸ ਜੀਓ ਇਕਲੌਤੀ ਭਾਰਤੀ ਟੈਲੀਕਾਮ ਕੰਪਨੀ ਹੈ ਜਿਸ ਨੇ 700 MHz ਸਪੈਕਟ੍ਰਮ ਬੈਂਡ ਖਰੀਦਿਆ ਹੈ। 5ਜੀ ਸੇਵਾ (5G Spectrum)ਦੇ ਆਉਣ ਤੋਂ ਬਾਅਦ ਭਾਰਤ ਵਿੱਚ ਟੈਲੀਕਾਮ ਦੀ ਦੁਨੀਆ ਵਿੱਚ ਇੱਕ ਨਵੀਂ ਕ੍ਰਾਂਤੀ ਆ ਸਕਦੀ ਹੈ।

ਸੂਚੀ ਵਿਚ ਸ਼ਾਮਲ ਹੋਣ ਵਾਲੇ ਇਕਲੌਤੇ ਭਾਰਤੀ 

ਆਕਾਸ਼ ਅੰਬਾਨੀ ਟਾਈਮ 100 ਨੈਕਸਟ ਲਿਸਟ ਵਿੱਚ ਸ਼ਾਮਲ ਹੋਣ ਵਾਲੇ ਇਕੱਲੇ ਭਾਰਤੀ ਹਨ। ਆਕਾਸ਼ ਅੰਬਾਨੀ ਨੂੰ 22 ਸਾਲ ਦੀ ਉਮਰ 'ਚ ਜੀਓ ਦੇ ਬੋਰਡ 'ਚ ਜਗ੍ਹਾ ਮਿਲੀ ਸੀ। ਇਸ ਤੋਂ ਬਾਅਦ ਜੂਨ 2022 'ਚ ਉਨ੍ਹਾਂ ਨੂੰ ਰਿਲਾਇੰਸ ਜੀਓ ਦਾ ਚੇਅਰਮੈਨ ਬਣਾਇਆ ਗਿਆ ਹੈ। ਉਹ ਹੁਣ ਸਿਰਫ਼ 30 ਸਾਲਾਂ ਦੇ ਹਨ। ਰਿਲਾਇੰਸ ਜੀਓ ਦੇ ਦੇਸ਼ ਭਰ ਵਿੱਚ ਲਗਭਗ 42 ਕਰੋੜ 60 ਲੱਖ ਗਾਹਕ ਹਨ।

ਹਰ ਸਾਲ ਬਣਾਈ ਜਾਂਦੀ ਹੈ ਟਾਈਮ ਮੈਗਜ਼ੀਨ ਦੀ ਸੂਚੀ

ਟਾਈਮ ਮੈਗਜ਼ੀਨ ਹਰ ਸਾਲ TIME100 ਨੈਕਸਟ ਦੀ ਸੂਚੀ ਜਾਰੀ ਕਰਦੀ ਹੈ। ਇਸ ਸੂਚੀ ਵਿਚ ਵਪਾਰ ਜਗਤ ਤੋਂ ਇਲਾਵਾ ਦੁਨੀਆ ਦੇ ਵੱਖ-ਵੱਖ ਖੇਤਰਾਂ ਅਤੇ ਪੇਸ਼ੇਵਰ ਡਾਕਟਰਾਂ, ਸਰਕਾਰੀ ਅਧਿਕਾਰੀਆਂ, ਅੰਦੋਲਨਕਾਰੀਆਂ ਆਦਿ ਨੂੰ ਵੀ ਥਾਂ ਦਿੱਤੀ ਗਈ ਹੈ। ਇਸ ਸਾਲ ਆਕਾਸ਼ ਅੰਬਾਨੀ ਤੋਂ ਇਲਾਵਾ ਅਮਰੀਕੀ ਗਾਇਕ SZA, ਅਭਿਨੇਤਰੀ ਸਿਡਨੀ ਸਵੀਨੀ, ਬਾਸਕਟਬਾਲ ਖਿਡਾਰੀ ਜਾ ਮੋਰਾਂਟ, ਸਪੈਨਿਸ਼ ਟੈਨਿਸ ਖਿਡਾਰੀ ਕਾਰਲੋਸ ਅਲਕਾਰਜ਼ ਅਤੇ ਵਾਤਾਵਰਣ ਕਾਰਕੁਨ ਫਰਵੀਜ਼ਾ ਫਰਹਾਨ ਨੂੰ ਵੀ ਇਸ ਸੂਚੀ 'ਚ ਜਗ੍ਹਾ ਮਿਲੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget