(Source: ECI/ABP News/ABP Majha)
Income Tax: ਜੇਕਰ ਤੁਹਾਡੀ ਤਨਖਾਹ ਵੀ ਟੈਕਸ ਦੇ ਦਾਇਰੇ 'ਚ ਆਉਂਦੀ ਤਾਂ ਅੱਜ ਹੈ ਰਾਹਤ ਪਾਉਣ ਲਈ ਆਖਰੀ ਦਿਨ, ਜਲਦੀ ਕਰੋ
Income Tax Returns: 31 ਜੁਲਾਈ ਤੋਂ ਬਾਅਦ ਇਨਕਮ ਟੈਕਸ ਰਿਟਰਨ ਭਰਨ ਲਈ ਟੈਕਸਦਾਤਾਵਾਂ ਨੂੰ ਜਿਹੜਾ ਜੁਰਮਾਨਾ ਅਦਾ ਕਰਨਾ ਪਵੇਗਾ, ਉਹ ਤੁਹਾਡੀ ਆਮਦਨ 'ਤੇ ਨਿਰਭਰ ਕਰੇਗਾ। ਜਿਨ੍ਹਾਂ ਟੈਕਸਪੇਅਰਸ ਦੀ ਸਾਲਾਨਾ ਆਮਦਨ 5 ਲੱਖ ਰੁਪਏ ਤੋਂ ਘੱਟ ਹੈ,
Income Tax Returns: ਦੇਸ਼ ਵਿੱਚ 30 ਜੁਲਾਈ ਤੱਕ 6.09 ਕਰੋੜ ਲੋਕਾਂ ਨੇ ਇਨਕਮ ਟੈਕਸ ਰਿਟਰਨ ਭਰੀ ਹੈ। ਪਿਛਲੇ ਸਾਲ 31 ਜੁਲਾਈ ਤੱਕ ਕੁੱਲ 6.90 ਕਰੋੜ ਲੋਕਾਂ ਨੇ ਇਨਕਮ ਟੈਕਸ ਰਿਟਰਨ ਭਰੀ ਸੀ। 31 ਜੁਲਾਈ ਰਿਟਰਨ ਭਰਨ ਦੀ ਆਖਰੀ ਮਿਤੀ ਹੈ। ਅੰਦਾਜ਼ਾ ਹੈ ਕਿ ਇਸ ਵਾਰ ਰਿਟਰਨ ਭਰਨ ਵਾਲਿਆਂ ਦੀ ਗਿਣਤੀ ਪਿਛਲੇ ਸਾਲ ਨਾਲੋਂ ਘੱਟ ਹੋ ਸਕਦੀ ਹੈ। ਵਿਭਾਗ ਵਿੱਚ 12 ਕਰੋੜ ਤੋਂ ਵੱਧ ਰਜਿਸਟਰਡ ਇਨਕਮ ਟੈਕਸ ਦਾਤਾ ਹਨ। ਇਸ ਨੂੰ ਦੇਖਦੇ ਹੋਏ ਅੰਦਾਜ਼ਾ ਹੈ ਕਿ ਇਸ ਵਾਰ ਕਰੀਬ 9 ਕਰੋੜ ਲੋਕਾਂ ਨੇ ਰਿਟਰਨ ਭਰਨੀ ਹੈ।
ਆਮਦਨ ਕਰ ਵਿਭਾਗ ਨੇ 26 ਜੁਲਾਈ ਨੂੰ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਫਾਈਲ ਰਿਟਰਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਵਿਭਾਗ ਦੇ ਅਨੁਸਾਰ, 26 ਜੁਲਾਈ, 2024 ਤੱਕ ਦੇਸ਼ ਭਰ ਵਿੱਚ 5 ਕਰੋੜ ਤੋਂ ਵੱਧ ਟੈਕਸਦਾਤਾਵਾਂ ਨੇ ਆਪਣੀ ਇਨਕਮ ਟੈਕਸ ਰਿਟਰਨ ਫਾਈਲ ਕੀਤੀ ਸੀ ਤੇ ਹੁਣ 30 ਜੁਲਾਈ ਤੱਕ 6.09 ਕਰੋੜ ਲੋਕਾਂ ਨੇ ਇਨਕਮ ਟੈਕਸ ਰਿਟਰਨ ਭਰੀ ਹੈ।
31 ਜੁਲਾਈ ਤੋਂ ਬਾਅਦ ਇਨਕਮ ਟੈਕਸ ਰਿਟਰਨ ਭਰਨ ਲਈ ਟੈਕਸਦਾਤਾਵਾਂ ਨੂੰ ਜਿਹੜਾ ਜੁਰਮਾਨਾ ਅਦਾ ਕਰਨਾ ਪਵੇਗਾ, ਉਹ ਤੁਹਾਡੀ ਆਮਦਨ 'ਤੇ ਨਿਰਭਰ ਕਰੇਗਾ। ਜਿਨ੍ਹਾਂ ਟੈਕਸਪੇਅਰਸ ਦੀ ਸਾਲਾਨਾ ਆਮਦਨ 5 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ ਲੇਟ ਰਿਟਰਨ ਫਾਈਲ ਕਰਨ 'ਤੇ 1000 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। ਜਿਨ੍ਹਾਂ ਦੀ ਸਾਲਾਨਾ ਆਮਦਨ 5 ਲੱਖ ਰੁਪਏ ਤੋਂ ਵੱਧ ਹੈ, ਉਨ੍ਹਾਂ ਨੂੰ ਟੈਕਸ ਵਜੋਂ 5000 ਰੁਪਏ ਜੁਰਮਾਨਾ ਭਰਨਾ ਪਵੇਗਾ।
ਆਲ ਇੰਡੀਆ ਟੈਕਸ ਪ੍ਰੈਕਟੀਸ਼ਨਰ ਫੈਡਰੇਸ਼ਨ (AIFTP) ਨੇ ਕੇਂਦਰੀ ਪ੍ਰਤੱਖ ਟੈਕਸ ਬੋਰਡ (CBDT) ਕੋਲ ਵਿੱਤੀ ਸਾਲ 2023-24 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਹੈ। ਉਸ ਨੇ ਸੀਬੀਡੀਟੀ ਅੱਗੇ ਇਹ ਸਮਾਂ ਸੀਮਾ 31 ਜੁਲਾਈ ਤੋਂ ਵਧਾ ਕੇ 31 ਅਗਸਤ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਨੇ ਕਿਹਾ ਕਿ ਦੇਸ਼ ਦੇ ਕਈ ਇਲਾਕਿਆਂ 'ਚ ਹੜ੍ਹ ਅਤੇ ਜ਼ਮੀਨ ਖਿਸਕਣ ਵਰਗੀਆਂ ਸਥਿਤੀਆਂ ਕਰਕੇ ਟੈਕਸਪੇਅਰਸ ਨੂੰ ਆਈ.ਟੀ.ਆਰ. ਫਾਈਲ ਕਰਨ 'ਚ ਦਿੱਕਤ ਆ ਰਹੀ ਹੈ।
ਏਆਈਐਫਟੀਪੀ ਦੇ ਕੌਮੀ ਪ੍ਰਧਾਨ ਨਰਾਇਣ ਜੈਨ ਅਤੇ ਡਾਇਰੈਕਟ ਟੈਕਸ ਪ੍ਰਤੀਨਿਧੀ ਕਮੇਟੀ ਦੇ ਚੇਅਰਮੈਨ ਐਸਐਮ ਸੁਰਾਨਾ ਨੇ ਫੈਡਰੇਸ਼ਨ ਨੂੰ ਇੱਕ ਲਿਖਤੀ ਅਰਜ਼ੀ ਦੇ ਕੇ ਕਿਹਾ ਕਿ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਵਿੱਚ ਖਰਾਬ ਮੌਸਮ ਕਰਕੇ ਆਈਟੀਆਰ ਫਾਈਲ ਕਰਨ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
Education Loan Information:
Calculate Education Loan EMI