(Source: ECI/ABP News)
Farmer Agitation in Railway Track : ਟਰੇਨਾਂ 'ਤੇ ਪਿਆ ਪੰਜਾਬ 'ਚ ਚੱਲ ਰਹੇ ਕਿਸਾਨ ਅੰਦੋਲਨ ਦਾ ਅਸਰ, ਕੁੱਲ 118 ਟਰੇਨਾਂ ਪ੍ਰਭਾਵਿਤ, ਜਾਣੋ ਇੱਥੇ
Railway Track : ਦਿੱਲੀ ਤੋਂ ਕਟੜਾ, ਜੰਮੂ ਅਤੇ ਅੰਮ੍ਰਿਤਸਰ ਦਾ ਰੂਟ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਰੇਲਵੇ ਮੁਤਾਬਕ ਕਿਸਾਨ ਪਟੜੀ ਤੋਂ ਦੂਰ ਚਲੇ ਗਏ ਹਨ, ਪਰ ਜਲਦੀ ਹੀ ਟਰੇਨਾਂ ਦਾ ਸੰਚਾਲਨ ਸ਼ੁਰੂ ਹੋ ਜਾਵੇਗਾ।
Due to farmer agitation trains affected : ਪੰਜਾਬ 'ਚ ਚੱਲ ਰਹੇ ਕਿਸਾਨ ਅੰਦੋਲਨ ਦਾ ਰੇਲਾਂ 'ਤੇ ਅਸਰ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਵੱਡੀ ਗਿਣਤੀ 'ਚ ਟਰੇਨਾਂ ਪ੍ਰਭਾਵਿਤ ਹੋਈਆਂ। ਦਿੱਲੀ ਤੋਂ ਕਟੜਾ, ਜੰਮੂ ਅਤੇ ਅੰਮ੍ਰਿਤਸਰ ਦਾ ਰੂਟ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਰੇਲਵੇ ਮੁਤਾਬਕ ਕਿਸਾਨ ਪਟੜੀ ਤੋਂ ਦੂਰ ਚਲੇ ਗਏ ਹਨ, ਪਰ ਜਲਦੀ ਹੀ ਟਰੇਨਾਂ ਦਾ ਸੰਚਾਲਨ ਸ਼ੁਰੂ ਹੋ ਜਾਵੇਗਾ।
ਦਿੱਲੀ-ਕਟੜਾ ਟ੍ਰੈਕ 'ਤੇ ਰੇਲ ਗੱਡੀਆਂ ਦਾ ਸੰਚਾਲਨ ਠੱਪ
ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ-ਕਟੜਾ ਟ੍ਰੈਕ 'ਤੇ ਰੇਲ ਗੱਡੀਆਂ ਦਾ ਸੰਚਾਲਨ ਠੱਪ ਹੋ ਗਿਆ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਟਰੇਨਾਂ ਪ੍ਰਭਾਵਿਤ ਹੋ ਰਹੀਆਂ ਹਨ। ਰੇਲਵੇ ਮੰਤਰਾਲੇ ਮੁਤਾਬਕ 19 ਨਵੰਬਰ ਤੋਂ 27 ਨਵੰਬਰ ਤੱਕ ਕੁੱਲ 118 ਟਰੇਨਾਂ ਪ੍ਰਭਾਵਿਤ ਹੋ ਰਹੀਆਂ ਹਨ। ਇਨ੍ਹਾਂ ਵਿੱਚੋਂ ਕਈ ਟਰੇਨਾਂ ਰੱਦ ਹਨ, ਕਈਆਂ ਨੂੰ ਅੰਸ਼ਕ ਤੌਰ 'ਤੇ ਰੱਦ ਕਰ ਦਿੱਤਾ ਗਿਆ ਹੈ, ਕੁਝ ਬਦਲੇ ਹੋਏ ਰੂਟਾਂ 'ਤੇ ਚੱਲ ਰਹੀਆਂ ਹਨ ਅਤੇ ਕੁਝ ਦੂਜੇ ਸਟੇਸ਼ਨਾਂ ਤੋਂ ਚੱਲ ਰਹੀਆਂ ਹਨ। ਇਨ੍ਹਾਂ 'ਚੋਂ ਮੁੱਖ ਤੌਰ 'ਤੇ ਦਿੱਲੀ ਤੋਂ ਕਟੜਾ ਵਿਚਾਲੇ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ, ਸ਼੍ਰੀਸ਼ਕਤੀ ਐਕਸਪ੍ਰੈੱਸ, ਅੰਮ੍ਰਿਤਸਰ ਸ਼ਤਾਬਦੀ, ਸ਼ਾਨ-ਏ-ਪੰਜਾਬ ਵਰਗੀਆਂ ਟਰੇਨਾਂ ਪ੍ਰਭਾਵਿਤ ਹੋ ਰਹੀਆਂ ਹਨ।
ਇਸ ਦੇ ਨਾਲ ਹੀ ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਦੀਪਕ ਕੁਮਾਰ ਅਨੁਸਾਰ ਕਿਸਾਨ ਟਰੈਕ ਤੋਂ ਹਟ ਗਏ ਹਨ ਅਤੇ ਜਲਦੀ ਹੀ ਇਸ ਰੂਟ 'ਤੇ ਰੇਲ ਸੇਵਾ ਬਹਾਲ ਕਰ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)