PM Kisan Samman Nidhi: ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ ਹੈ। ਪੀਐਮ ਮੋਦੀ (PM Modi) ਨੇ ਨਵੇਂ ਸਾਲ 'ਤੇ ਦੇਸ਼ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ (Central Government) ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪ੍ਰਧਾਨ ਮੰਤਰੀ ਕਿਸਾਨ ਯੋਜਨਾ) ਦੀ 10ਵੀਂ ਕਿਸ਼ਤ ਦੇ ਪੈਸੇ 1 ਜਨਵਰੀ ਨੂੰ ਸਿੱਧੇ ਕਿਸਾਨਾਂ ਦੇ ਖਾਤਿਆਂ 'ਚ ਟਰਾਂਸਫ਼ਰ ਕਰ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ 10.09 ਕਰੋੜ ਕਿਸਾਨਾਂ ਨੂੰ 20,900 ਕਰੋੜ ਰੁਪਏ ਦੀ 10ਵੀਂ ਕਿਸ਼ਤ ਜਾਰੀ ਕੀਤੀ ਹੈ।

ਸਰਕਾਰ ਦਿੰਦੀ ਵਿੱਤੀ ਸਹਾਇਤਾ
ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰੋਗਰਾਮ 'ਚ ਲਾਭਪਾਤਰੀਆਂ ਨੂੰ ਇਹ ਰਾਸ਼ੀ ਜਾਰੀ ਕੀਤੀ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਯੋਗ ਕਿਸਾਨਾਂ ਨੂੰ ਇੱਕ ਸਾਲ 'ਚ 6,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਹ ਰਕਮ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤੇ 'ਚ 2000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ 'ਚ ਟਰਾਂਸਫ਼ਰ ਕੀਤੀ ਜਾਂਦੀ ਹੈ।

1.24 ਲੱਖ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
ਅੱਜ ਪ੍ਰਧਾਨ ਮੰਤਰੀ ਮੋਦੀ ਨੇ ਇਕ ਵਰਚੁਅਲ ਪ੍ਰੋਗਰਾਮ 'ਚ 351 ਕਿਸਾਨ ਉਤਪਾਦਕ ਸੰਗਠਨਾਂ (FPOs) ਨੂੰ 14 ਕਰੋੜ ਰੁਪਏ ਤੋਂ ਵੱਧ ਦੀ ਇਕੁਇਟੀ ਗ੍ਰਾਂਟ ਵੀ ਜਾਰੀ ਕੀਤੀ ਹੈ। ਇਸ ਨਾਲ 1.24 ਲੱਖ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਇਸ ਪ੍ਰੋਗਰਾਮ 'ਚ 9 ਸੂਬਿਆਂ ਦੇ ਮੁੱਖ ਮੰਤਰੀ, ਵੱਖ-ਵੱਖ ਸੂਬਿਆਂ  ਦੇ ਮੰਤਰੀਆਂ ਤੇ ਖੇਤੀਬਾੜੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਵਰਚੁਅਲ ਤਰੀਕੇ ਨਾਲ ਹਿੱਸਾ ਲਿਆ।

20,900 ਕਰੋੜ ਕੀਤੇ ਗਏ ਟਰਾਂਸਫ਼ਰ
ਇਸ ਮੌਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਨਵੇਂ ਸਾਲ 2022 ਦੇ ਪਹਿਲੇ ਦਿਨ 10.09 ਕਰੋੜ ਲਾਭਪਾਤਰੀਆਂ ਦੇ ਖਾਤਿਆਂ 'ਚ 20,900 ਕਰੋੜ ਰੁਪਏ ਟਰਾਂਸਫ਼ਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀਆਂ ਕੋਸ਼ਿਸ਼ਾਂ 'ਚ ਸਰਕਾਰ ਦੀ ਮਦਦ ਕਰਨ ਲਈ ਪ੍ਰਧਾਨ ਮੰਤਰੀ-ਕਿਸਾਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

1.8 ਕਰੋੜ ਰੁਪਏ ਕੀਤੇ ਜਾ ਚੁੱਕੇ ਹਨ ਟਰਾਂਸਫ਼ਰ
ਇਸ ਤੋਂ ਪਹਿਲਾਂ ਪੀਐਮ-ਕਿਸਾਨ ਦੀ ਨੌਵੀਂ ਕਿਸ਼ਤ ਅਗਸਤ 2021 'ਚ ਜਾਰੀ ਕੀਤੀ ਗਈ ਸੀ। ਅੱਜ ਜਾਰੀ ਰਕਮ ਤੋਂ ਬਾਅਦ ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹੁਣ ਤਕ 1.8 ਲੱਖ ਕਰੋੜ ਰੁਪਏ ਉਪਲੱਬਧ ਕਰਵਾਏ ਜਾ ਚੁੱਕੇ ਹਨ। ਫ਼ਰਵਰੀ 2019 ਦੇ ਬਜਟ 'ਚ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦਾ ਐਲਾਨ ਕੀਤਾ ਗਿਆ ਸੀ। ਇਸ ਤਹਿਤ ਦਸੰਬਰ 2018 ਤੋਂ ਮਾਰਚ 2019 ਤਕ ਦੀ ਮਿਆਦ ਲਈ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਸੀ।

ਪੈਸੇ ਨਾ ਮਿਲਣ 'ਤੇ ਇਨ੍ਹਾਂ ਨੰਬਰਾਂ 'ਤੇ ਸ਼ਿਕਾਇਤ ਕਰੋ
ਪ੍ਰਧਾਨ ਮੰਤਰੀ ਕਿਸਾਨ ਟੋਲ ਫ੍ਰੀ ਨੰਬਰ : 18001155266
ਪ੍ਰਧਾਨ ਮੰਤਰੀ ਕਿਸਾਨ ਹੈਲਪਲਾਈਨ ਨੰਬਰ : 155261
ਪ੍ਰਧਾਨ ਮੰਤਰੀ ਕਿਸਾਨ ਲੈਂਡਲਾਈਨ ਨੰਬਰ : 011-23381092, 23382401
ਪ੍ਰਧਾਨ ਮੰਤਰੀ ਕਿਸਾਨ ਦੀ ਨਵੀਂ ਹੈਲਪਲਾਈਨ : 011-24300606
ਪ੍ਰਧਾਨ ਮੰਤਰੀ ਕਿਸਾਨ ਦੀ ਇਕ ਹੋਰ ਹੈਲਪਲਾਈਨ ਹੈ : 0120-6025109
ਈ-ਮੇਲ ਆਈਡੀ: pmkisan-ict@gov.in



ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/


https://apps.apple.com/in/app/811114904