ਨਵੀਂ ਦਿੱਲੀ: ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਆਪਣਾ ਦੂਜਾ ਬਜਟ ਯਾਨੀ 1 ਫਰਵਰੀ ਨੂੰ ਪੇਸ਼ ਕਰਨ ਜਾ ਰਹੀ ਹੈ। ਸਾਰੇ ਦੇਸ਼ ਦੀ ਨਜ਼ਰਾਂ ਇਸੇ 'ਤੇ ਹੀ ਟਿਕੀਆਂ ਹੋਈਆਂ ਹਨ। 2020-21 ਦਾ ਇਹ ਬਜਟ ਆਰਥਿਕ ਮੰਦੀ ਦੇ ਦਰਮਿਆਨ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਸ ਗੱਲ ਦੀ ਨੀ ਉਮੀਦ ਹੈ ਕਿ ਵਿੱਤ ਮੰਤਰੀ ਆਮਦਨ ਕਰ ਦੇ ਨਾਲ-ਨਾਲ ਪੇਂਡੂ ਖੇਤਰਾਂ ਅਤੇ ਖੇਤੀਬਾੜੀ ਸੈਕਟਰ ਲਈ ਵੀ ਕੁਝ ਅਹਿਮ ਐਲਾਨ ਕਰ ਸਕਦੀ ਹੈ।

ਇਹ ਬਜਟ ਪਿਛਲੇ ਦਹਾਕੇ ਦੀ ਸਭ ਤੋਂ ਵੱਡੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਭਾਰਤ ਲਈ ਬਹੁਤ ਖਾਸ ਹੈਸਰਕਾਰੀ ਸੂਤਰਾਂ ਅਤੇ ਅਰਥਸ਼ਾਸਤਰੀਆਂ ਮੁਤਾਬਕ ਵਿੱਤ ਮੰਤਰੀ ਖਪਤਕਾਰਾਂ ਦੀ ਮੰਗ ਅਤੇ ਨਿਵੇਸ਼ ਨੂੰ ਧਿਆਨ 'ਚ ਰੱਖਦੇ ਹੋਏ ਇਸ ਬਜਟ 'ਚ ਨਵਾਂ ਰਾਹ ਖੋਲ੍ਹਣਗੇ।

ਉਮੀਦ ਕੀਤੀ ਜਾ ਰਹੀ ਹੈ ਕਿ ਨਿਰਮਲਾ ਸੀਤਾਰਮਨ 2025 ਤੱਕ ਦੇਸ਼ ਦੇ ਆਰਥਿਕ ਵਿਕਾਸ ਅਤੇ ਪੰਜ ਖਰਬ ਡਾਲਰ ਦੀ ਆਰਥਿਕਤਾ ਦੀ ਸਿਰਜਣਾ ਲਈ ਆਪਣੇ ਬਜਟ 'ਚ ਕੁਝ ਅਹਿਮ ਐਲਾਨ ਕਰ ਸਕਦੀ ਹੈ।

ਪਿਛਲੇ ਸਾਲ ਸਤੰਬਰ 'ਚ ਵਿੱਤ ਮੰਤਰੀ ਨੇ ਕਾਰਪੋਰੇਟ ਟੈਕਸ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਤੋਂ ਬਾਅਦ ਆਮਦਨ ਟੈਕਸ ਵਿੱਚ ਛੋਟ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਅਜਿਹੀ ਉਮੀਦ ਵੀ ਹੈ ਕਿ ਆਮਦਨ ਟੈਕਸ ਦੇ ਸਲੈਬ ਨੂੰ ਛੋਟ ਦਿੱਤੀ ਜਾ ਸਕਦੀ ਹੈ ਜਾਂ ਸਿਰਫ ਉੱਚ ਆਮਦਨੀ ਵਾਲੇ ਲੋਕਾਂ ਲਈ ਇੱਕ ਵੱਖਰੇ ਟੈਕਸ ਢਾਂਚੇ ਦਾ ਐਲਾਨ ਕੀਤਾ ਜਾ ਸਕਦੀ ਹੈ

ਆਰਥਿਕ ਮਾਹਰ ਇਹ ਵੀ ਮੰਨ ਰਹੇ ਹਨ ਕਿ ਸਰਕਾਰ ਹਾਊਸਿੰਗ ਲੋਨ, ਐਜੂਕੇਸ਼ਨ ਲੋਨ 'ਚ ਰਾਹਤ ਦੇ ਸਕਦੀ ਹੈ। ਇਸ ਨਾਲ ਲੋਕ ਟੈਕਸ ਬਚਾਉਣ ਲਈ ਨਿਵੇਸ਼ ਦੀ ਮਾਤਰਾ ਵਧਾਉਣਗੇ ਅਤੇ ਰੀਅਲ ਅਸਟੇਟ ਸੈਕਟਰ ਨੂੰ ਵੀ ਮੰਦੀ ਤੋਂ ਰਾਹਤ ਮਿਲੇਗੀ।