Union Budget 2024: ਕੇਂਦਰੀ ਬਜਟ 2024 ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) 22 ਜੁਲਾਈ ਨੂੰ ਸੰਸਦ ਵਿੱਚ ਪੇਸ਼ ਕਰਨਗੇ। ਇਸ ਤੋਂ ਇਲਾਵਾ 3 ਜੁਲਾਈ ਨੂੰ ਆਰਥਿਕ ਸਰਵੇਖਣ ਜਾਰੀ ਹੋਣ ਦੀ ਸੰਭਾਵਨਾ ਹੈ। ਇਕ ਨਿਊਜ਼ ਪੋਰਟਲ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।



ਇਹ ਖਬਰ ਕਿਸਨੇ ਦਿੱਤੀ?


ਨਿਊਜ਼18 ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਦਿੱਤੀ ਹੈ। ਚੇਤੇ ਰਹੇ ਕਿ ਆਮ ਚੋਣਾਂ ਤੋਂ ਪਹਿਲਾਂ 1 ਫਰਵਰੀ 2024 ਨੂੰ ਅੰਤਰਿਮ ਬਜਟ ਲਿਆਂਦਾ ਗਿਆ ਸੀ ਅਤੇ ਹੁਣ ਲੋਕ ਸਭਾ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਨਵੀਂ ਸਰਕਾਰ ਬਣੀ ਹੈ ਜੋ ਪੂਰੇ ਬਜਟ ਦਾ ਐਲਾਨ ਕਰੇਗੀ।


ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਭਾਲਿਆ ਚਾਰਜ - ਜੁਲਾਈ 'ਚ ਪੇਸ਼ ਕਰੇਗੀ ਬਜਟ


ਨਵੀਂ ਸਰਕਾਰ ਤੋਂ ਬਾਅਦ ਮੁੜ ਨਿਰਮਲਾ ਸੀਤਾਰਮਨ ਵੱਲੋਂ ਵਿੱਤ ਮੰਤਰਾਲੇ ਨੂੰ ਸੰਭਾਲਿਆ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ ਅਤੇ ਉਹ ਤੇਜ਼ੀ ਨਾਲ ਵਿੱਤੀ ਯੋਜਨਾਵਾਂ ਅਤੇ ਕੰਮਾਂ ਵਿੱਚ ਰੁੱਝੀ ਹੋਈ ਹੈ। ਬੀਤੇ ਦਿਨੀ ਹੀ ਖ਼ਬਰ ਆਈ ਸੀ ਕਿ ਜੀਐਸਟੀ ਕੌਂਸਲ ਦੀ 53ਵੀਂ ਮੀਟਿੰਗ 22 ਜੂਨ ਨੂੰ ਹੋਣ ਜਾ ਰਹੀ ਹੈ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਕਰਨਗੇ।


ਇਸ ਤੋਂ ਇਲਾਵਾ, ਕੱਲ੍ਹ ਵਿੱਤ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਜਨਰਲ ਪ੍ਰੋਵੀਡੈਂਟ ਫੰਡ  (GPF) ਵਿੱਚ ਯੋਗਦਾਨ ਪਾਉਣ ਵਾਲੇ ਕੇਂਦਰੀ ਕਰਮਚਾਰੀਆਂ ਨੂੰ ਪਹਿਲੀ ਤਿਮਾਹੀ ਵਿੱਚ 7.1 ਪ੍ਰਤੀਸ਼ਤ ਵਿਆਜ ਮਿਲੇਗਾ। ਇਸ ਦੇ ਤਹਿਤ ਵਿੱਤੀ ਸਾਲ 2023-24 'ਚ 1 ਅਪ੍ਰੈਲ ਤੋਂ 30 ਜੂਨ ਤੱਕ ਦੇ ਫੰਡਾਂ 'ਤੇ 7.1 ਫੀਸਦੀ ਵਿਆਜ ਦਿੱਤਾ ਜਾਵੇਗਾ।


18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਕਦੋਂ ਸ਼ੁਰੂ ਹੋਵੇਗਾ?


18ਵੀਂ ਲੋਕ ਸਭਾ ਦਾ ਪਹਿਲਾ ਸੰਸਦ ਸੈਸ਼ਨ 24 ਜੂਨ ਤੋਂ ਸ਼ੁਰੂ ਹੋ ਕੇ 3 ਜੁਲਾਈ ਤੱਕ ਚੱਲੇਗਾ। ਸੰਸਦ ਦੇ ਸੈਸ਼ਨ ਦੇ ਪਹਿਲੇ ਤਿੰਨ ਦਿਨਾਂ ਵਿੱਚ ਨਵੇਂ ਚੁਣੇ ਗਏ ਸੰਸਦ ਮੈਂਬਰ ਸਹੁੰ ਚੁੱਕਣਗੇ ਅਤੇ ਸਦਨ ਦੇ ਸਪੀਕਰ ਦੀ ਵੀ ਚੋਣ ਕੀਤੀ ਜਾਵੇਗੀ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ 3 ਜੁਲਾਈ ਤੱਕ ਚੱਲੇਗਾ, ਜਦਕਿ ਰਾਜ ਸਭਾ ਦਾ ਪਹਿਲਾ ਸੈਸ਼ਨ 27 ਜੂਨ ਤੋਂ 3 ਜੁਲਾਈ ਤੱਕ ਹੋਵੇਗਾ। ਹਾਲਾਂਕਿ ਖਬਰ ਆਈ ਸੀ ਕਿ ਸੰਸਦ ਦੇ ਪਹਿਲੇ ਸੈਸ਼ਨ 'ਚ ਆਮ ਬਜਟ ਪੇਸ਼ ਨਹੀਂ ਹੋ ਸਕਦਾ ਹੈ ਅਤੇ ਇਸ ਲਈ ਅਗਲੇ ਸੈਸ਼ਨ ਦਾ ਇੰਤਜ਼ਾਰ ਕਰਨਾ ਹੋਵੇਗਾ।


ਹੋਰ ਪੜ੍ਹੋ : ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, 76900 ਤੋਂ ਉੱਤੇ ਖੁੱਲ੍ਹਿਆ ਸੈਂਸੈਕਸ, 23464 'ਤੇ ਓਪਨ ਨਿਫਟੀ