ਨਵੀਂ ਦਿੱਲੀ: ਸੰਸਦ ਦਾ ਬਜਟ (Union Budget) ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਸੂਤਰਾਂ ਨੇ ਦੱਸਿਆ ਕਿ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCPA) ਨੇ ਬਜਟ ਸੈਸ਼ਨ ਦਾ ਪਹਿਲਾ ਹਿੱਸਾ 29 ਜਨਵਰੀ ਤੋਂ 15 ਫਰਵਰੀ ਤੱਕ, ਦੂਜਾ ਹਿੱਸਾ 8 ਮਾਰਚ ਤੋਂ 8 ਅਪਰੈਲ ਤੱਕ ਰੱਖਣ ਦੀ ਸਿਫਾਰਸ਼ ਕੀਤੀ ਹੈ।

ਸੂਤਰਾਂ ਨੇ ਸੀਸੀਪੀਏ ਦੀਆਂ ਸਿਫਾਰਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ 29 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ, ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।


ਕੋਵਿਡ-19 ਨਾਲ ਸਬੰਧਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਸੰਸਦ ਦੇ ਬਜਟ ਸੈਸ਼ਨ ਦੌਰਾਨ ਕੀਤੀ ਜਾਵੇਗੀ। ਦੱਸ ਦੇਈਏ ਕਿ ਵਿਰੋਧੀ ਪਾਰਟੀਆਂ ਨੇ ਸ਼ੀਤ ਸੈਸ਼ਨ ਨਾ ਬੁਲਾਉਣ ਲਈ ਸਰਕਾਰ ਦੀ ਅਲੋਚਨਾ ਕੀਤੀ ਸੀ। ਵਿਰੋਧੀ ਧਿਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਤੋਂ ਪਰਹੇਜ਼ ਕਰ ਰਹੀ ਹੈ।

ਕਿਸਾਨ ਪ੍ਰਦਰਸ਼ਨ ਕਰਕੇ ਦਿੱਲੀ-ਕੱਟਰਾ ਐਕਸਪ੍ਰੈਸ ਹਾਈਵੇਅ ਦਾ ਜ਼ਬਰਦਸਤ ਵਿਰੋਧ ਸ਼ੁਰੂ, ਜ਼ਮੀਨਾਂ ਦੇਣ ਤੋਂ ਇਨਕਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904