7th Pay Commission: ਮੋਦੀ ਸਰਕਾਰ ਨੇ ਦਿਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮਹਿੰਗਾਈ ਭੱਤੇ 'ਚ 4 ਫੀਸਦੀ ਦੇ ਵਾਧੇ ਨਾਲ ਇਸ ਨੂੰ 42 ਫੀਸਦੀ ਤੋਂ ਵਧਾ ਕੇ 46 ਫੀਸਦੀ ਕਰ ਦਿੱਤਾ ਗਿਆ ਹੈ।


ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਨੂੰ ਮਿਲੀ ਪ੍ਰਵਾਨਗੀ


18 ਅਕਤੂਬਰ, 2023 ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਮਹਿੰਗਾਈ ਭੱਤੇ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ। ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਅਕਤੂਬਰ ਮਹੀਨੇ ਦੀ ਤਨਖਾਹ ਮਹਿੰਗਾਈ ਭੱਤੇ ਵਿੱਚ ਵਾਧੇ ਦੇ ਨਾਲ ਮਿਲਣ ਦੀ ਸੰਭਾਵਨਾ ਹੈ। ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਅਕਤੂਬਰ ਮਹੀਨੇ ਦੀ ਤਨਖਾਹ ਦੇ ਨਾਲ ਜੁਲਾਈ ਤੋਂ ਸਤੰਬਰ ਤੱਕ ਦਾ ਬਕਾਇਆ ਵੀ ਦਿੱਤਾ ਜਾ ਸਕਦਾ ਹੈ।


ਦਿਵਾਲੀ ਤੋਂ ਪਹਿਲਾਂ ਨਰਾਤਿਆਂ 'ਚ ਮਿਲਿਆ ਤੋਹਫ਼ਾ


ਨਰਾਤਿਆਂ ਦਾ ਤਿਉਹਾਰ 15 ਅਕਤੂਬਰ ਤੋਂ ਸ਼ੁਰੂ ਹੋ ਗਿਆ ਹੈ। ਦੁਸਹਿਰਾ 24 ਅਕਤੂਬਰ ਨੂੰ ਹੈ। ਦੀਵਾਲੀ 12 ਨਵੰਬਰ 2023 ਨੂੰ ਹੈ। ਅਜਿਹੇ 'ਚ ਤਿਉਹਾਰੀ ਸੀਜ਼ਨ ਦੌਰਾਨ ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ 'ਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ 47 ਲੱਖ ਮੁਲਾਜ਼ਮਾਂ ਅਤੇ 68 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।


ਇਹ ਵੀ ਪੜ੍ਹੋ:  Petrol-Diesel Rates: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਜਾਣੋ ਅੱਜ ਕਿੱਥੇ ਪਹੁੰਚੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤਾਜ਼ਾ ਰੇਟ


ਮਹਿੰਗਾਈ ਤੋਂ ਮਿਲੇਗੀ ਰਾਹਤ


ਮਹਿੰਗਾਈ ਭੱਤੇ ਵਿੱਚ ਵਾਧੇ ਨਾਲ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਤੋਂ ਵੱਡੀ ਰਾਹਤ ਮਿਲੇਗੀ। ਹਾਲ ਹੀ ਦੇ ਸਮੇਂ ਵਿੱਚ ਖੁਰਾਕੀ ਮਹਿੰਗਾਈ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ। ਹਾਲਾਂਕਿ ਸਤੰਬਰ 'ਚ ਪ੍ਰਚੂਨ ਮਹਿੰਗਾਈ ਦਰ ਘਟ ਕੇ 5.02 ਫੀਸਦੀ 'ਤੇ ਆ ਗਈ ਹੈ, ਜੋ ਅਗਸਤ 'ਚ 6.83 ਫੀਸਦੀ ਸੀ। ਇਸ ਤੋਂ ਪਹਿਲਾਂ ਜੁਲਾਈ 2023 'ਚ ਪ੍ਰਚੂਨ ਮਹਿੰਗਾਈ ਦਰ 7.44 ਫੀਸਦੀ 'ਤੇ ਪਹੁੰਚ ਗਈ ਸੀ। ਖੁਰਾਕੀ ਮਹਿੰਗਾਈ ਦਰ ਸਤੰਬਰ 'ਚ 6.56 ਫੀਸਦੀ 'ਤੇ ਆ ਗਈ ਜੋ ਅਗਸਤ 'ਚ 9.94 ਫੀਸਦੀ ਸੀ। ਪਰ ਕਣਕ, ਚੌਲ, ਅਰਹਰ ਦੀ ਦਾਲ ਅਤੇ ਖੰਡ ਦੀਆਂ ਕੀਮਤਾਂ ਨੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ, ਜਿਸ ਕਾਰਨ ਰਸੋਈ ਦਾ ਬਜਟ ਵਿਗੜ ਗਿਆ ਹੈ। ਅਜਿਹੇ 'ਚ ਮਹਿੰਗਾਈ ਭੱਤੇ 'ਚ ਵਾਧੇ ਤੋਂ ਰਾਹਤ ਮਿਲਣ ਦੀ ਉਮੀਦ ਹੈ।


ਇਹ ਵੀ ਪੜ੍ਹੋ:  Stock Market Opening: ਸਟਾਕ ਮਾਰਕੀਟ ਵਿੱਚ ਤੇਜ਼ੀ, ਸੈਂਸੈਕਸ ਮਾਮੂਲੀ ਤੌਰ 'ਤੇ 66475 'ਤੇ, ਨਿਫਟੀ 19820 'ਤੇ ਖੁੱਲ੍ਹਿਆ