ਪੜਚੋਲ ਕਰੋ

UPI 'ਤੇ ਗਾਹਕਾਂ ਤੋਂ ਚਾਰਜ ਵਸੂਲਿਆ ਤਾਂ QR ਕੋਡ ਹੋਵੇਗਾ ਬਲਾਕ! ਸਰਕਾਰ ਕਰ ਰਹੀ ਵੱਡੀ ਤਿਆਰੀ

UPI (Unified Payments Interface) ਰਾਹੀਂ 2,000 ਰੁਪਏ ਤੋਂ ਵੱਧ ਦੇ ਭੁਗਤਾਨ 'ਤੇ ਮਰਚੈਂਟ ਤੋਂ ਚਾਰਜ ਲੈਣ ਦਾ ਨਿਯਮ ਲਾਗੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰ ਇਹ ਯਕੀਨੀ ਬਣਾਉਣ ਦੀ ਤਿਆਰੀ ਕਰ ਰਹੀ ਹੈ ਕਿ ਮਰਚੈਂਟ

UPI (Unified Payments Interface) ਰਾਹੀਂ 2,000 ਰੁਪਏ ਤੋਂ ਵੱਧ ਦੇ ਭੁਗਤਾਨ 'ਤੇ ਮਰਚੈਂਟ ਤੋਂ ਚਾਰਜ ਲੈਣ ਦਾ ਨਿਯਮ ਲਾਗੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰ ਇਹ ਯਕੀਨੀ ਬਣਾਉਣ ਦੀ ਤਿਆਰੀ ਕਰ ਰਹੀ ਹੈ ਕਿ ਮਰਚੈਂਟ ਇਹ ਚਾਰਜ ਗਾਹਕਾਂ ਤੋਂ ਨਾ ਵਸੂਲ ਸਕਣ।

ਗਾਹਕ ਤੋਂ MDR ਲਿਆ ਤਾਂ QR ਕੋਡ ਹੋ ਸਕਦਾ ਹੈ ਬਲਾਕ

ਪ੍ਰਸਤਾਵਿਤ ਵਿਵਸਥਾ ਤਹਿਤ ਜੇ ਕੋਈ ਵਪਾਰੀ ਗਾਹਕ ਤੋਂ ਜ਼ਬਰਦਸਤੀ MDR (Merchant Discount Rate) ਫੀਸ ਵਸੂਲਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਵਿੱਚ ਵਪਾਰੀ ਦਾ UPI ਅਤੇ QR ਕੋਡ ਬਲਾਕ ਕਰਨ ਦਾ ਵਿਕਲਪ ਵੀ ਸ਼ਾਮਲ ਹੋ ਸਕਦਾ ਹੈ। ਇਸ ਤੋਂ ਬਾਅਦ ਉਹ ਵਪਾਰੀ UPI ਰਾਹੀਂ ਭੁਗਤਾਨ ਸਵੀਕਾਰ ਨਹੀਂ ਕਰ ਸਕੇਗਾ।

ਗਾਹਕਾਂ ਲਈ ਬਣੇਗੀ ਸ਼ਿਕਾਇਤ ਨਿਵਾਰਣ ਵਿਵਸਥਾ

ਇਸ ਤੋਂ ਇਲਾਵਾ MDR ਦੇ ਨਾਮ 'ਤੇ ਵਾਧੂ ਪੈਸੇ ਵਸੂਲਣ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਇੱਕ ਸਮਰਪਿਤ grievance redressal system ਬਣਾਉਣ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਰਾਹੀਂ ਗਾਹਕ ਆਸਾਨੀ ਨਾਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ।

ਸਰਕਾਰ ਦੀ ਪ੍ਰਸਤਾਵਿਤ ਵਿਵਸਥਾ ਦਾ ਮਕਸਦ UPI ਭੁਗਤਾਨ ਦੌਰਾਨ ਗਾਹਕਾਂ ਤੋਂ ਗੈਰ-ਉਚਿਤ ਵਾਧੂ ਫੀਸ ਵਸੂਲਣ 'ਤੇ ਰੋਕ ਲਗਾਉਣਾ ਅਤੇ ਨਿਯਮ ਤੋੜਨ ਵਾਲੇ ਵਪਾਰੀਆਂ ਖ਼ਿਲਾਫ਼ ਕਾਰਵਾਈ ਕਰਨਾ ਹੈ।

ਦੱਸਿਆ ਗਿਆ ਹੈ ਕਿ 15 ਅਕਤੂਬਰ ਤੋਂ UPI 'ਤੇ ਚਾਰਜ ਨਾਲ ਸਬੰਧਤ ਨਵਾਂ ਨਿਯਮ ਲਾਗੂ ਹੋਵੇਗਾ। ਦਿੱਤੀ ਗਈ ਜਾਣਕਾਰੀ ਮੁਤਾਬਕ ₹2,000 ਤੋਂ ਵੱਧ ਦੇ ਚੁਣੇ ਹੋਏ UPI ਮਰਚੈਂਟ ਪੇਮੈਂਟ 'ਤੇ 0.4% MDR ਲੱਗੇਗਾ ਅਤੇ ਇਸ 'ਤੇ 18% GST ਵੀ ਹੋਵੇਗਾ। ਇਸ ਹਿਸਾਬ ਨਾਲ ₹2,000 ਦੇ ਭੁਗਤਾਨ 'ਤੇ ਮਰਚੈਂਟ ਨੂੰ ਲਗਭਗ ₹9.44 ਚਾਰਜ ਦੇਣਾ ਪਵੇਗਾ।

ਵਪਾਰੀਆਂ ਨੇ ਦਿੱਤੀ ਚੇਤਾਵਨੀ

UPI 'ਤੇ MDR ਨੂੰ ਲੈ ਕੇ ਵਪਾਰੀਆਂ ਵੱਲੋਂ ਵੀ ਚਿੰਤਾ ਜਤਾਈ ਗਈ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਜੇ ਨਿਯਮਾਂ ਵਿੱਚ ਬਦਲਾਅ ਨਾ ਕੀਤਾ ਗਿਆ ਤਾਂ ਉਹ ਨਕਦ ਭੁਗਤਾਨ ਵੱਲ ਵਾਪਸ ਜਾਣ ਜਾਂ ₹2,000 ਤੋਂ ਵੱਧ ਦੇ UPI ਭੁਗਤਾਨ ਸਵੀਕਾਰ ਨਾ ਕਰਨ ਲਈ ਮਜਬੂਰ ਹੋ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਵੱਧ ਗਏ ਸੋਨੇ ਦੇ ਰੇਟ! 2406 ਰੁਪਏ ਵੱਧ ਕੇ 1,26 ਲੱਖ 'ਤੇ ਪਹੁੰਚੀ, 1772 ਚਾਂਦੀ ਹੋਈ ਮਹਿੰਗੀ; ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ! 2406 ਰੁਪਏ ਵੱਧ ਕੇ 1,26 ਲੱਖ 'ਤੇ ਪਹੁੰਚੀ, 1772 ਚਾਂਦੀ ਹੋਈ ਮਹਿੰਗੀ; ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget