Aadhaar Card Link With Voter ID Card: ਭਾਰਤ ਵਿੱਚ ਆਧਾਰ ਕਾਰਡ ਇੱਕ ਮਹੱਤਵਪੂਰਨ ਦਸਤਾਵੇਜ਼ ਬਣ ਗਿਆ ਹੈ। ਸਕੂਲ ਵਿੱਚ ਦਾਖ਼ਲੇ ਤੋਂ ਲੈ ਕੇ ਬੈਂਕ ਤੱਕ ਆਧਾਰ ਕਾਰਡ  (Aadhaar Card) ਲਾਜ਼ਮੀ ਹੋ ਗਿਆ ਹੈ। ਇਸ ਦੇ ਨਾਲ ਹੀ ਆਧਾਰ ਕਾਰਡ ਨੂੰ ਪੈਨ ਕਾਰਡ (Aadhaar Link With Pan Card) ਨਾਲ ਲਿੰਕ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਪੈਨ ਕਾਰਡ ਰੱਦ ਕਰ ਦਿੱਤਾ ਜਾਵੇਗਾ। ਅਜਿਹੇ 'ਚ ਚੋਣ ਕਮਿਸ਼ਨ ਨੇ ਨਾਗਰਿਕਾਂ ਨੂੰ ਵੋਟਰ ਆਈਡੀ ਨੂੰ ਆਧਾਰ ਨਾਲ ਲਿੰਕ ਕਰਵਾਉਣ ਲਈ ਵੀ ਕਿਹਾ ਹੈ।


ਚੋਣ ਕਮਿਸ਼ਨ ਨੇ ਆਪਣੀ ਵੈੱਬਸਾਈਟ 'ਤੇ ਆਧਾਰ ਨੂੰ ਵੋਟਰ ਆਈਡੀ ਨਾਲ ਲਿੰਕ ਕਰਨ ਦੀ ਸਹੂਲਤ ਦਿੱਤੀ ਹੈ। ਅਜਿਹੇ 'ਚ ਸਵਾਲ ਇਹ ਵੀ ਉੱਠਦਾ ਹੈ ਕਿ ਜੇਕਰ ਆਧਾਰ ਕਾਰਡ ਨੂੰ ਵੋਟਰ ਆਈਡੀ ਨਾਲ ਲਿੰਕ ਨਹੀਂ ਕੀਤਾ ਗਿਆ ਤਾਂ ਵੋਟਰ ਸੂਚੀ 'ਚੋਂ ਨਾਮ ਕੱਟਿਆ ਜਾਵੇਗਾ। ਸ਼ੁੱਕਰਵਾਰ ਨੂੰ ਲੋਕ ਸਭਾ 'ਚ ਇਸ ਸਵਾਲ ਦੇ ਲਿਖਤੀ ਜਵਾਬ 'ਚ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਜੇਕਰ ਤੁਹਾਡਾ ਆਧਾਰ ਕਾਰਡ ਵੋਟਰ ਆਈਡੀ ਨਾਲ ਲਿੰਕ ਨਹੀਂ ਹੈ, ਤਾਂ ਤੁਹਾਡਾ ਨਾਮ ਵੋਟਰ ਸੂਚੀ ਤੋਂ ਨਹੀਂ ਮਿਟਾਇਆ ਜਾਵੇਗਾ।


ਮੰਤਰੀ ਨੇ ਦੱਸਿਆ ਕਿ ਚੋਣ ਕਾਨੂੰਨ (ਸੋਧ) ਐਕਟ, 2021 (The Election Laws (Amendment) Act, 2021) ਵਿੱਚ ਇਹ ਵਿਵਸਥਾ ਹੈ ਕਿ ਆਧਾਰ ਕਾਰਡ ਨੂੰ ਵੋਟਰ ਆਈਡੀ ਨਾਲ ਲਿੰਕ ਕੀਤਾ ਜਾ ਸਕਦਾ ਹੈ, ਪਰ ਇਹ ਨਾਗਰਿਕ ਦੀ ਇੱਛਾ 'ਤੇ ਨਿਰਭਰ ਕਰੇਗਾ ਕਿ ਉਹ ਲਿੰਕ ਕਰਦਾ ਹੈ ਜਾਂ ਨਹੀਂ। ਵੋਟਰ ਸ਼ਨਾਖਤੀ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਨਾ ਹੋਣ 'ਤੇ ਵੀ ਕੋਈ ਦਿੱਕਤ ਨਹੀਂ ਆਵੇਗੀ ਅਤੇ ਵੋਟਰਾਂ ਦਾ ਨਾਮ ਵੀ ਸੂਚੀ ਤੋਂ ਨਹੀਂ ਕੱਟਿਆ ਜਾਵੇਗਾ।






54 ਕਰੋੜ ਵੋਟਰ ਆਈਡੀ ਨੂੰ ਆਧਾਰ ਨਾਲ ਕੀਤਾ ਗਿਆ ਹੈ ਲਿੰਕ


ਮੰਤਰੀ ਨੇ ਇੱਕ ਬਿਆਨ ਵਿੱਚ ਦੱਸਿਆ ਹੈ ਕਿ ਲਗਭਗ 95 ਕਰੋੜ ਵੋਟਰਾਂ ਵਿੱਚੋਂ 54 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਆਧਾਰ ਨੂੰ ਵੋਟਰ ਆਈਡੀ ਨਾਲ ਜੋੜਿਆ ਹੈ। ਜੇਕਰ ਤੁਸੀਂ ਵੀ ਆਪਣੇ ਆਧਾਰ ਨੂੰ ਵੋਟਰ ਆਈਡੀ ਨਾਲ ਲਿੰਕ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਜਾ ਕੇ ਜਾਂ ਚੋਣ ਅਧਿਕਾਰੀ ਨਾਲ ਸੰਪਰਕ ਕਰਕੇ ਇਸ ਕੰਮ ਨੂੰ ਪੂਰਾ ਕਰ ਸਕਦੇ ਹੋ।


ਵੋਟਰ ਆਈਡੀ ਨੂੰ ਲਿੰਕ ਕਰਨ ਦੀ ਮੁਹਿੰਮ


ਚੋਣ ਕਮਿਸ਼ਨ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 1 ਅਗਸਤ ਤੋਂ ਆਧਾਰ ਨੂੰ ਵੋਟਰ ਆਈਡੀ ਨਾਲ ਲਿੰਕ ਕਰਨ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਤਹਿਤ ਲੋਕਾਂ ਦੀ ਇੱਛਾ ਦੇ ਆਧਾਰ 'ਤੇ ਆਧਾਰ ਨੂੰ ਵੋਟਰ ਆਈਡੀ ਨਾਲ ਜੋੜਿਆ ਜਾ ਰਿਹਾ ਹੈ। ਚੋਣ ਅਧਿਕਾਰੀ ਘਰ-ਘਰ ਜਾ ਕੇ ਵੋਟਰ ਆਈਡੀ ਨਾਲ ਆਧਾਰ ਨੂੰ ਲਿੰਕ ਕਰਨ ਬਾਰੇ ਪੁੱਛ ਰਹੇ ਹਨ।