ਪੜਚੋਲ ਕਰੋ

Walmart Update: ਚੀਨ ਨੂੰ ਵਾਲਮਾਰਟ ਨੇ ਦਿੱਤਾ ਵੱਡਾ ਝਟਕਾ, ਸਸਤੀ ਦਰਾਮਦ ਲਈ ਕੰਪਨੀ ਨੇ ਕੀਤਾ ਭਾਰਤ ਦਾ ਰੁਖ

Walmart News Update: ਵਾਲਮਾਰਟ ਭਾਰਤ ਤੋਂ ਖਿਡੌਣੇ, ਇਲੈਕਟ੍ਰੋਨਿਕਸ ਚੀਜ਼ਾਂ ਤੋਂ ਲੈ ਕੇ ਸਾਈਕਲਾਂ ਅਤੇ ਦਵਾਈਆਂ ਤੱਕ ਹਰ ਚੀਜ਼ ਦੀ ਦਰਾਮਦ ਕਰਦਾ ਹੈ।

Walmart Update: ਅਮਰੀਕਾ ਦੀ ਦਿੱਗਜ ਰਿਟੇਲ ਕੰਪਨੀ ਵਾਲਮਾਰਟ ਹੁਣ ਭਾਰਤ ਤੋਂ ਜ਼ਿਆਦਾ ਤੋਂ ਜ਼ਿਆਦਾ ਸਾਮਾਨ ਦਰਾਮਦ ਕਰ ਰਹੀ ਹੈ। ਵਾਲਮਾਰਟ ਮਾਲ ਦੀ ਦਰਾਮਦ ਲਈ ਚੀਨ 'ਤੇ ਨਿਰਭਰਤਾ ਨੂੰ ਲਗਾਤਾਰ ਘਟਾ ਰਿਹਾ ਹੈ। ਕੰਪਨੀ ਆਪਣੀ ਸਪਲਾਈ ਚੈਨ ਨੂੰ ਬਿਹਤਰ ਬਣਾਉਣ ਅਤੇ ਖਰਚਿਆਂ ਨੂੰ ਘਟਾਉਣ ਲਈ ਚੀਨ 'ਤੇ ਨਿਰਭਰਤਾ ਘਟਾ ਕੇ ਭਾਰਤ ਤੋਂ ਦਰਾਮਦ ਵਧਾ ਰਹੀ ਹੈ।

ਵਾਲਮਾਰਟ ਦੁਨੀਆ ਦੀਆਂ ਸਭ ਤੋਂ ਵੱਡੀਆਂ ਰਿਟੇਲ ਕੰਪਨੀਆਂ ਵਿੱਚੋਂ ਇੱਕ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਸਾਲ 2023 'ਚ ਜਨਵਰੀ ਤੋਂ ਅਗਸਤ ਤੱਕ ਕੰਪਨੀ ਨੇ ਅਮਰੀਕਾ 'ਚ ਕੀਤੇ ਗਏ ਆਯਾਤ ਦਾ ਇਕ ਚੌਥਾਈ ਹਿੱਸਾ ਭਾਰਤ ਤੋਂ ਦਰਾਮਦ ਕੀਤਾ ਹੈ। ਜਦੋਂ ਕਿ ਸਾਲ 2018 'ਚ ਇਹ ਸਿਰਫ 2 ਫੀਸਦੀ ਸੀ। ਚੀਨ ਤੋਂ ਦਰਾਮਦ ਜਨਵਰੀ ਤੋਂ ਅਗਸਤ ਦਰਮਿਆਨ 60 ਫੀਸਦੀ 'ਤੇ ਆ ਗਈ ਹੈ, ਜੋ 2018 'ਚ 80 ਫੀਸਦੀ ਸੀ।

ਵਾਲਮਾਰਟ ਭਾਰਤ ਤੋਂ ਦਰਾਮਦ ਵਧਾਉਣ ਦੇ ਬਾਵਜੂਦ, ਵਾਲਮਾਰਟ ਇਸ ਸਮੇਂ ਚੀਨ ਤੋਂ ਸਭ ਤੋਂ ਵੱਧ ਸਮਾਨ ਦਰਾਮਦ ਕਰਦਾ ਹੈ। ਚੀਨ ਤੋਂ ਦਰਾਮਦ ਲਾਗਤ ਵਧਣ ਦੇ ਨਾਲ-ਨਾਲ ਅਮਰੀਕਾ ਅਤੇ ਚੀਨ ਵਿਚਾਲੇ ਵਧਦੇ ਸਿਆਸੀ ਤਣਾਅ ਕਾਰਨ ਵਾਲਮਾਰਟ ਵਰਗੀਆਂ ਕੰਪਨੀਆਂ ਭਾਰਤ, ਥਾਈਲੈਂਡ ਅਤੇ ਵੀਅਤਨਾਮ ਤੋਂ ਜ਼ਿਆਦਾ ਸਾਮਾਨ ਦਰਾਮਦ ਕਰ ਰਹੀਆਂ ਹਨ।

ਇਹ ਵੀ ਪੜ੍ਹੋ: 16th Finance Commission : ਕੈਬਨਿਟ ਨੇ 16ਵੇਂ ਵਿੱਤ ਕਮਿਸ਼ਨ ਦੀਆਂ ਸ਼ਰਤਾਂ ਨੂੰ ਦਿੱਤੀ ਪ੍ਰਵਾਨਗੀ, ਅਕਤੂਬਰ 2025 ਤੱਕ ਸੌਂਪੀ ਜਾਵੇਗੀ ਰਿਪੋਰਟ

ਵਾਲਮਾਰਟ ਦੇ ਕਾਰਜਕਾਰੀ ਉਪ ਪ੍ਰਧਾਨ ਐਂਡਰੀਆ ਆਲਬ੍ਰਾਈਟ ਨੇ ਕਿਹਾ, ਅਸੀਂ ਸਭ ਤੋਂ ਵਧੀਆ ਕੀਮਤਾਂ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਵਸਤੂਆਂ ਦੀ ਦਰਾਮਦ ਲਈ ਸਿਰਫ਼ ਇਕ ਸਪਲਾਇਰ ਜਾਂ ਇਕ ਖੇਤਰ 'ਤੇ ਨਿਰਭਰ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਭਾਰਤ ਵਾਲਮਾਰਟ ਲਈ ਨਿਰਮਾਣ ਸਮਰੱਥਾ ਪੈਦਾ ਕਰਨ ਲਈ ਮੁੱਖ ਹਿੱਸੇ ਵਜੋਂ ਉੱਭਰਿਆ ਹੈ। ਵਾਲਮਾਰਟ ਭਾਰਤ ਤੋਂ ਖਿਡੌਣਿਆਂ, ਇਲੈਕਟ੍ਰੋਨਿਕਸ ਵਸਤੂਆਂ ਤੋਂ ਲੈ ਕੇ ਸਾਈਕਲਾਂ ਅਤੇ ਦਵਾਈਆਂ ਤੱਕ ਹਰ ਚੀਜ਼ ਦੀ ਦਰਾਮਦ ਕਰਦਾ ਹੈ। ਇਸ ਤੋਂ ਇਲਾਵਾ ਵਾਲਮਾਰਟ ਸੁੱਕੇ ਅਨਾਜ ਅਤੇ ਪਾਸਤਾ ਨੂੰ ਵੀ ਦਰਾਮਦ ਕਰਦੀ ਹੈ।

ਵਾਲਮਾਰਟ ਦੀ ਦੇਸ਼ ਦੀ ਪ੍ਰਮੁੱਖ ਈ-ਕਾਮਰਸ ਕੰਪਨੀ ਫਲਿੱਪਕਾਰਟ 'ਚ 77 ਫੀਸਦੀ ਹਿੱਸੇਦਾਰੀ ਹੈ। ਕੰਪਨੀ ਨੇ ਇਹ ਵੀ ਕਿਹਾ ਕਿ 2027 ਤੱਕ ਉਹ ਭਾਰਤ ਤੋਂ ਹਰ ਸਾਲ 10 ਬਿਲੀਅਨ ਡਾਲਰ ਦੇ ਸਾਮਾਨ ਦੀ ਦਰਾਮਦ ਕਰੇਗੀ। ਵਰਤਮਾਨ ਵਿੱਚ ਵਾਲਮਾਰਟ 3 ਬਿਲੀਅਨ ਡਾਲਰ ਦੇ ਸਮਾਨ ਦੀ ਦਰਾਮਦ ਕਰ ਰਹੀ ਹੈ।

ਇਹ ਵੀ ਪੜ੍ਹੋ: Delhi: ਰਾਜਧਾਨੀ ‘ਚ ਬਿਨਾਂ ਕਿਸੇ ਰੋਕ ਤੋਂ ਚੱਲ ਸਕੇਗੀ ਬਾਈਕ-ਟੈਕਸੀ, ਕੇਜਰੀਵਾਲ ਸਰਕਾਰ ਨੇ ਦਿੱਤੀ ਮੰਜ਼ੂਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget