ਪੜਚੋਲ ਕਰੋ

ਕੀ ਹੁੰਦਾ ਹੈ ਫ੍ਰੀ ਟਰੇਡ ਐਗਰੀਮੈਂਟ? ਭਾਰਤ-ਬ੍ਰਿਟੇਨ ਦੇ ਵਪਾਰ ਨੂੰ 100 ਬਿਲੀਅਨ ਡਾਲਰ ਤੱਕ ਪਹੁੰਚਉਣ ਦਾ ਟੀਚਾ

ਫ੍ਰੀ ਟਰੇਡ ਐਗਰੀਮੈਂਟ ਉਤਪਾਦਾਂ ਅਤੇ ਸੇਵਾਵਾਂ ਦੀ ਦਰਾਮਦ ਤੇ ਬਰਾਮਦ 'ਚ ਰੁਕਾਵਟਾਂ ਨੂੰ ਘਟਾਉਣ ਲਈ 2 ਜਾਂ 2 ਤੋਂ ਵੱਧ ਦੇਸ਼ਾਂ ਵਿਚਕਾਰ ਇੱਕ ਸਮਝੌਤਾ ਹੁੰਦਾ ਹੈ। ਵਪਾਰ ਕਰਨ ਵਾਲੇ ਦੋਵੇਂ ਦੇਸ਼ਾਂ ਨੂੰ ਇਸ ਸਮਝੌਤੇ ਦਾ ਫ਼ਾਇਦਾ ਹੁੰਦਾ ਹੈ।

ਭਾਰਤ ਅਤੇ ਬ੍ਰਿਟੇਨ ਲੰਬੇ ਸਮੇਂ ਤੋਂ ਫ੍ਰੀ ਟਰੇਡ ਐਗਰੀਮੈਂਟ ਦੀ ਗੱਲ ਕਰ ਰਹੇ ਹਨ। ਇਸ ਸਬੰਧ 'ਚ ਵੱਡਾ ਬਿਆਨ ਦਿੰਦਿਆਂ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਦੀਵਾਲੀ ਤੱਕ ਦੋਵਾਂ ਦੇਸ਼ਾਂ ਵਿਚਾਲੇ ਫ੍ਰੀ ਟਰੇਡ ਐਗਰੀਮੈਂਟ ਪੂਰਾ ਹੋਣ ਦੀ ਸੰਭਾਵਨਾ ਜਤਾਈ ਹੈ। ਅਜਿਹੀ ਸਥਿਤੀ 'ਚ ਇਹ ਦੋਵੇਂ ਆਰਥਿਕ ਮਹਾਂਸ਼ਕਤੀਆਂ ਲਈ ਬਹੁਤ ਵਧੀਆ ਸਾਬਤ ਹੋ ਸਕਦਾ ਹੈ। ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਹ ਦੋਵਾਂ ਦੇਸ਼ਾਂ 'ਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਵੀ ਮਦਦ ਕਰ ਸਕਦਾ ਹੈ। ਭਾਰਤ-ਬ੍ਰਿਟੇਨ ਫ੍ਰੀ ਟਰੇਡ ਐਗਰੀਮੈਂਟ ਕੀ ਹੈ ਅਤੇ ਭਾਰਤ ਲਈ ਇਸ ਦਾ ਕੀ ਮਤਲਬ ਹੈ?

ਕੀ ਹੈ ਫ੍ਰੀ ਟਰੇਡ ਐਗਰੀਮੈਂਟ?

ਫ੍ਰੀ ਟਰੇਡ ਐਗਰੀਮੈਂਟ ਉਤਪਾਦਾਂ ਅਤੇ ਸੇਵਾਵਾਂ ਦੀ ਦਰਾਮਦ ਤੇ ਬਰਾਮਦ 'ਚ ਰੁਕਾਵਟਾਂ ਨੂੰ ਘਟਾਉਣ ਲਈ 2 ਜਾਂ 2 ਤੋਂ ਵੱਧ ਦੇਸ਼ਾਂ ਵਿਚਕਾਰ ਇੱਕ ਸਮਝੌਤਾ ਹੁੰਦਾ ਹੈ। ਵਪਾਰ ਕਰਨ ਵਾਲੇ ਦੋਵੇਂ ਦੇਸ਼ਾਂ ਨੂੰ ਇਸ ਸਮਝੌਤੇ ਦਾ ਫ਼ਾਇਦਾ ਹੁੰਦਾ ਹੈ। ਫ੍ਰੀ ਟਰੇਡ ਐਗਰੀਮੈਂਟ ਕੋਟਾ, ਟੈਰਿਫ, ਸਬਸਿਡੀਆਂ ਜਾਂ ਪਾਬੰਦੀਆਂ ਨੂੰ ਘਟਾ ਦੇਣਗੇ, ਜੋ ਸਰਹੱਦਾਂ ਦੇ ਪਾਰ ਵਸਤੂਆਂ ਅਤੇ ਸੇਵਾਵਾਂ ਦੀ ਆਵਾਜਾਈ ਨੂੰ ਸੀਮਤ ਕਰ ਸਕਦੇ ਹਨ। ਇਸ ਦੇ ਨਾਲ ਹੀ ਫ੍ਰੀ ਟਰੇਡ ਐਗਰੀਮੈਂਟ ਦੋਵਾਂ ਦੇਸ਼ਾਂ ਵਿਚਕਾਰ ਮੁਫ਼ਤ ਵਪਾਰ ਦੀ ਮਨਜ਼ੂਰੀ ਦੇ ਸਕਦਾ ਹੈ। ਇਹ ਸਮਝੌਤਾ ਸੇਵਾਵਾਂ, ਨਿਵੇਸ਼, ਵਸਤੂਆਂ, ਬੌਧਿਕ ਜਾਇਦਾਦ, ਮੁਕਾਬਲਾ, ਸਰਕਾਰੀ ਖਰੀਦ ਅਤੇ ਹੋਰ ਖੇਤਰਾਂ ਨੂੰ ਕਵਰ ਕਰ ਸਕਦਾ ਹੈ।

ਦੀਵਾਲੀ ਤੱਕ ਹੋ ਸਕਦਾ ਹੈ ਸਮਝੌਤਾ

ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਕਿਹਾ ਕਿ ਦੀਵਾਲੀ ਦੇ ਖ਼ਾਸ ਮੌਕੇ 'ਤੇ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਫ੍ਰੀ ਟਰੇਡ ਐਗਰੀਮੈਂਟ ਦਾ ਤੋਹਫ਼ਾ ਮਿਲ ਸਕਦਾ ਹੈ। ਬ੍ਰਿਟਿਸ਼ ਹਾਈ ਕਮਿਸ਼ਨਰ ਦੇ ਨਾਲ ਵਣਜ ਅਤੇ ਉਦਯੋਗ ਮੰਤਰਾਲੇ ਦੇ ਸੰਯੁਕਤ ਸਕੱਤਰ ਰਾਜੇਂਦਰ ਰਤਨੂ ਨੇ ਇਸ ਪ੍ਰੋਗਰਾਮ 'ਚ ਕਿਹਾ ਕਿ ਇਹ  ਫ੍ਰੀ ਟਰੇਡ ਐਗਰੀਮੈਂਟ ਜਲਦੀ ਹੀ ਪੂਰਾ ਹੋਣ ਦੀ ਸੰਭਾਵਨਾ ਹੈ। ਦੋਵਾਂ ਦੇਸ਼ਾਂ ਨੇ ਇਸ ਮਾਮਲੇ 'ਤੇ ਖੁੱਲ੍ਹੀ ਸਕਾਰਾਤਮਕਤਾ ਦਿਖਾਈ ਹੈ। ਇਸ ਸਮਝੌਤੇ ਦੇ ਜ਼ਿਆਦਾਤਰ ਮੁੱਦਿਆਂ 'ਤੇ ਦੋਵਾਂ ਦੇਸ਼ਾਂ ਵਿਚਾਲੇ ਸਹਿਮਤੀ ਬਣ ਚੁੱਕੀ ਹੈ ਅਤੇ ਅਕਤੂਬਰ 'ਚ ਦੀਵਾਲੀ ਤੋਂ ਪਹਿਲਾਂ ਸਮਝੌਤਾ ਹੋਣ ਦੀ ਉਮੀਦ ਹੈ। ਇਸ ਸਮਝੌਤੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਵਿਵਹਾਰ ਵਿੱਚ ਸੁਧਾਰ ਹੋਵੇਗਾ ਅਤੇ ਇਹ ਦੋਵਾਂ ਦੇ ਹਿੱਤ 'ਚ ਵੀ ਹੋਵੇਗਾ।

ਇਸ ਦੇ ਨਾਲ ਹੀ ਸੰਯੁਕਤ ਸਕੱਤਰ ਰਾਜੇਂਦਰ ਰਤਨੂ ਨੇ ਵੀ ਇਸ ਦੌਰਾਨ ਦੱਸਿਆ ਕਿ ਇਹ ਫ੍ਰੀ ਟਰੇਡ ਐਗਰੀਮੈਂਟ ਭਾਰਤ ਦੇ ਬਰਾਮਦ ਖੇਤਰ 'ਚ ਵਾਧਾ ਦਰਜ ਕਰੇਗਾ। ਇਸ ਦੇ ਨਾਲ ਹੀ ਦੇਸ਼ ਦੇ ਲੇਬਰ ਇੰਸੈਂਟਿਵ ਸੈਕਟਰ ਜਿਵੇਂ ਕਿ ਪ੍ਰੋਸੈਸਡ ਐਗਰੋ, ਚਮੜਾ, ਟੈਕਸਟਾਈਲ ਅਤੇ ਜਿਊਲਰੀ ਪ੍ਰੋਡਕਟਸ ਨੂੰ ਵੀ ਕਾਫੀ ਹੁਲਾਰਾ ਮਿਲੇਗਾ, ਜਦਕਿ ਇਸ ਨਾਲ ਦੇਸ਼ 'ਚ ਰੁਜ਼ਗਾਰ ਦੇ ਮੌਕੇ ਵੀ ਵਧਣਗੇ।

ਜ਼ਿਕਰਯੋਗ ਹੈ ਕਿ ਫ੍ਰੀ ਟਰੇਡ ਐਗਰੀਮੈਂਟ ਇੱਕ ਕੌਮਾਂਤਰੀ ਕਾਨੂੰਨ ਹੈ, ਜਿਸ ਦੇ ਅਨੁਸਾਰ 2 ਜਾਂ 2 ਤੋਂ ਵੱਧ ਦੇਸ਼ ਇੱਕ-ਦੂਜੇ 'ਚ ਵਪਾਰ ਵਧਾਉਣ ਲਈ ਦਰਾਮਦ-ਬਰਾਮਦ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਦੇ ਲਈ ਉਨ੍ਹਾਂ ਵਿਚਕਾਰ ਫ੍ਰੀ ਟਰੇਡ ਐਗਰੀਮੈਂਟ ਹੁੰਦਾ ਹੈ।

ਟਾਪ ਹੈਡਲਾਈਨ

Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Gold-Silver Price: ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

Embed widget