WPI Inflation: ਆਮ ਲੋਕਾਂ ਨੂੰ ਦੋਹਰੀ ਰਾਹਤ, ਹੁਣ 3 ਸਾਲਾਂ 'ਚ ਸਭ ਤੋਂ ਘੱਟ ਹੋਈ ਥੋਕ ਮਹਿੰਗਾਈ, ਵਿਆਜ ਦਰਾਂ 'ਤੇ ਕੀ ਹੋਵੇਗਾ ਅਸਰ!
Wholesale Inflation: ਮਹਿੰਗਾਈ ਤੋਂ ਪ੍ਰੇਸ਼ਾਨ ਆਮ ਲੋਕਾਂ ਨੂੰ ਅਪ੍ਰੈਲ ਮਹੀਨੇ 'ਚ ਵੱਡੀ ਰਾਹਤ ਮਿਲੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਪ੍ਰਚੂਨ ਮਹਿੰਗਾਈ ਤੋਂ ਬਾਅਦ ਥੋਕ ਮਹਿੰਗਾਈ ਦਰ ਵਿੱਚ ਵੀ ਭਾਰੀ ਗਿਰਾਵਟ ਆਈ ਹੈ।
Wholesale Inflation: ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਰਾਹਤ ਮਿਲਣ ਦੇ ਸੰਕੇਤ ਨਜ਼ਰ ਆਉਣ ਲੱਗੇ ਹਨ। ਪ੍ਰਚੂਨ ਮਹਿੰਗਾਈ ਤੋਂ ਬਾਅਦ ਹੁਣ ਥੋਕ ਮਹਿੰਗਾਈ ਦਰ ਵਿੱਚ ਵੀ ਵੱਡੀ ਗਿਰਾਵਟ ਆਈ ਹੈ। ਅਪ੍ਰੈਲ ਮਹੀਨੇ 'ਚ ਥੋਕ ਮੁੱਲ ਸੂਚਕ ਅੰਕ 'ਤੇ ਆਧਾਰਿਤ ਮਹਿੰਗਾਈ ਦਰ ਜ਼ੀਰੋ 'ਤੇ ਆ ਗਈ ਹੈ। ਇਹ ਪਿਛਲੇ 3 ਸਾਲਾਂ ਵਿੱਚ ਥੋਕ ਮਹਿੰਗਾਈ ਦਾ ਸਭ ਤੋਂ ਹੇਠਲਾ ਪੱਧਰ ਹੈ।
ਥੋਕ ਮਹਿੰਗਾਈ ਦਰ ਵਿੱਚ ਭਾਰੀ ਗਿਰਾਵਟ
ਸੋਮਵਾਰ ਨੂੰ ਜਾਰੀ ਅਧਿਕਾਰਤ ਅੰਕੜਿਆਂ ਮੁਤਾਬਕ ਥੋਕ ਮੁੱਲ ਸੂਚਕ ਅੰਕ 'ਤੇ ਆਧਾਰਿਤ ਮਹਿੰਗਾਈ ਦਰ ਅਪ੍ਰੈਲ 'ਚ ਘਟ ਕੇ 0.92 ਫੀਸਦੀ 'ਤੇ ਆ ਗਈ। ਜੁਲਾਈ 2020 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਥੋਕ ਮਹਿੰਗਾਈ ਦਰ ਜ਼ੀਰੋ ਤੋਂ ਹੇਠਾਂ ਆਈ ਹੈ। ਇਸ ਤੋਂ ਪਹਿਲਾਂ ਮਾਰਚ ਮਹੀਨੇ ਦੌਰਾਨ ਵੀ ਥੋਕ ਮਹਿੰਗਾਈ ਦਰ ਵਿੱਚ ਭਾਰੀ ਗਿਰਾਵਟ ਆਈ ਸੀ ਅਤੇ ਇਹ ਘਟ ਕੇ 1.34 ਫੀਸਦੀ 'ਤੇ ਆ ਗਈ ਸੀ।
ਇੰਨੀ ਘਟ ਹੋਈ ਪ੍ਰਚੂਨ ਮਹਿੰਗਾਈ
ਥੋਕ ਮਹਿੰਗਾਈ ਦਰ ਲਗਾਤਾਰ ਘਟ ਰਹੀ ਹੈ। ਅਪ੍ਰੈਲ 2023 ਲਗਾਤਾਰ 11ਵਾਂ ਮਹੀਨਾ ਹੈ, ਜਦੋਂ ਥੋਕ ਮਹਿੰਗਾਈ ਦਰ ਘਟੀ ਹੈ। ਫਰਵਰੀ 'ਚ ਇਹ 3.85 ਫੀਸਦੀ ਅਤੇ ਜਨਵਰੀ 'ਚ 4.73 ਫੀਸਦੀ ਸੀ। ਆਮ ਲੋਕਾਂ ਲਈ ਇਹ ਦੋਹਰੀ ਰਾਹਤ ਹੈ, ਕਿਉਂਕਿ ਪਹਿਲਾਂ ਜਾਰੀ ਕੀਤੇ ਪ੍ਰਚੂਨ ਮੁੱਲ ਆਧਾਰਿਤ ਮਹਿੰਗਾਈ ਅੰਕੜਿਆਂ ਵਿੱਚ ਵੀ ਗਿਰਾਵਟ ਆਈ ਹੈ। ਅਪ੍ਰੈਲ ਮਹੀਨੇ ਦੌਰਾਨ ਪ੍ਰਚੂਨ ਮਹਿੰਗਾਈ ਦਰ ਮਾਰਚ ਦੇ 5.7 ਫੀਸਦੀ ਦੇ ਮੁਕਾਬਲੇ 4.7 ਫੀਸਦੀ 'ਤੇ ਆ ਗਈ। ਇਹ 18 ਮਹੀਨਿਆਂ ਵਿੱਚ ਪ੍ਰਚੂਨ ਮਹਿੰਗਾਈ ਦਾ ਸਭ ਤੋਂ ਹੇਠਲਾ ਪੱਧਰ ਹੈ।
ਇਹਨਾਂ ਕਾਰਨਾਂ ਕਰਕੇ ਆਈ ਕਮੀ
ਵਣਜ ਮੰਤਰਾਲੇ ਦਾ ਕਹਿਣਾ ਹੈ ਕਿ ਅਪ੍ਰੈਲ ਮਹੀਨੇ ਦੌਰਾਨ ਥੋਕ ਮਹਿੰਗਾਈ ਦਰ ਵਿੱਚ ਕਮੀ ਦਾ ਕਾਰਨ ਕਈ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਨਰਮੀ ਹੈ। ਬੁਨਿਆਦੀ ਧਾਤਾਂ, ਖੁਰਾਕੀ ਵਸਤੂਆਂ, ਖਣਿਜ ਤੇਲ, ਟੈਕਸਟਾਈਲ, ਗੈਰ ਖੁਰਾਕੀ ਵਸਤੂਆਂ, ਰਸਾਇਣਕ, ਰਬੜ, ਕਾਗਜ਼ ਆਦਿ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਗਿਰਾਵਟ ਆਈ ਹੈ। ਇਸ ਦਾ ਅਸਰ ਥੋਕ ਮਹਿੰਗਾਈ ਦੇ ਅੰਕੜਿਆਂ 'ਤੇ ਦਿਖਾਈ ਦੇ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ