Tomato Rate: ਦੇਸ਼ 'ਚ ਟਮਾਟਰ ਇੰਨਾ 'ਲਾਲ' ਹੋ ਗਿਆ ਹੈ ਕਿ ਲੋਕ ਮਹਿੰਗਾਈ ਦੇ ਹੰਝੂ ਰੋ ਰਹੇ ਹਨ ਅਤੇ ਇਸ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕਾਂ ਦੀ ਰਸੋਈ 'ਚ ਸੁਆਦ ਵੀ ਪੂਰਾ ਨਹੀਂ ਹੋ ਰਿਹਾ। ਹਾਲਾਂਕਿ ਹੈਰਾਨੀ ਦੀ ਗੱਲ ਇਹ ਹੈ ਕਿ ਕੇਂਦਰ ਸਰਕਾਰ ਦੇ ਕੇਂਦਰੀ ਮੰਤਰੀ ਇਸ ਨੂੰ ਕੋਈ ਵੱਡੀ ਸਮੱਸਿਆ ਨਹੀਂ ਮੰਨ ਰਹੇ ਹਨ ਤੇ ਕਹਿ ਰਹੇ ਹਨ ਕਿ ਮੀਂਹ ਪੈਣ ਕਾਰਨ ਕੀਮਤਾਂ ਵਧਦੀਆਂ ਰਹਿੰਦੀਆਂ ਹਨ। ਟਮਾਟਰ ਦੀਆਂ ਕੀਮਤਾਂ ਜਲਦੀ ਹੀ ਹੇਠਾਂ ਆਉਣ ਵਾਲੀਆਂ ਹਨ ਅਤੇ ਇਸ ਲਈ ਥੋੜਾ ਇੰਤਜ਼ਾਰ ਕਰਨਾ ਪਵੇਗਾ।
ਦੇਸ਼ ਦੇ ਇਨ੍ਹਾਂ ਸੂਬਿਆਂ ਵਿੱਚ ਇਸ ਦੀ ਕੀਮਤ 100-160 ਰੁਪਏ ਹੈ।
ਟਮਾਟਰ ਦੇ ਅੱਜ ਦੇ ਭਾਅ
ਦਿੱਲੀ - 100 ਰੁਪਏ ਪ੍ਰਤੀ ਕਿਲੋਗ੍ਰਾਮ
ਮੁੰਬਈ— 80 ਤੋਂ 90 ਰੁਪਏ ਪ੍ਰਤੀ ਕਿਲੋਗ੍ਰਾਮ
ਪਟਨਾ— 120 ਰੁਪਏ ਪ੍ਰਤੀ ਕਿਲੋਗ੍ਰਾਮ
ਨੋਇਡਾ - 100 ਰੁਪਏ ਪ੍ਰਤੀ ਕਿਲੋਗ੍ਰਾਮ
ਲਖਨਊ— 160 ਰੁਪਏ ਪ੍ਰਤੀ ਕਿਲੋਗ੍ਰਾਮ
ਜੈਪੁਰ - 120 ਰੁਪਏ ਪ੍ਰਤੀ ਕਿਲੋਗ੍ਰਾਮਟ
ਪੰਜਾਬ - 100 ਰੁਪਏ ਪ੍ਰਤੀ ਕਿਲੋਗ੍ਰਾਮ
ਟਮਾਟਰ ਦਾ ਪਹੁੰਚ ਗਿਆ ਭਾਅ 160 ਰੁਪਏ ਤੱਕ
ਰਾਜਧਾਨੀ ਦਿੱਲੀ 'ਚ ਟਮਾਟਰ ਦੀ ਕੀਮਤ 100 ਰੁਪਏ ਪ੍ਰਤੀ ਕਿਲੋ ਤੋਂ ਘੱਟ ਨਹੀਂ ਹੈ ਅਤੇ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਜ਼ਿਆਦਾ ਹੋ ਗਈ ਹੈ।
ਸੁਣੋ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਗੱਲ
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਏਐਨਆਈ ਨਾਲ ਗੱਲ ਕਰਦਿਆਂ ਕਿਹਾ ਹੈ ਕਿ ਟਮਾਟਰ ਹੀ ਅਜਿਹੀ ਵਸਤੂ ਹੈ ਜਿਸ ਦੀਆਂ ਕੀਮਤਾਂ ਇਸ ਹਫ਼ਤੇ ਵਧੀਆਂ ਹਨ। ਅਸੀਂ ਸਾਰੇ ਜਾਣਦੇ ਹਾਂ ਕਿ ਬੇਮੌਸਮੀ ਬਾਰਸ਼ ਕਾਰਨ ਟਮਾਟਰਾਂ ਦੀਆਂ ਕੀਮਤਾਂ ਵਿੱਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਜਿਵੇਂ ਹੀ ਹਿਮਾਚਲ ਪ੍ਰਦੇਸ਼ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਤੋਂ ਟਮਾਟਰ ਦੀ ਆਮਦ ਸ਼ੁਰੂ ਹੋਵੇਗੀ, ਟਮਾਟਰ ਦੇ ਭਾਅ ਹੇਠਾਂ ਆਉਣੇ ਸ਼ੁਰੂ ਹੋ ਜਾਣਗੇ।
ਹਾਲਾਂਕਿ ਪਿਊਸ਼ ਗੋਇਲ ਨੇ ਵੀ ਅਜਿਹੀ ਗੱਲ ਕਹੀ ਹੈ, ਜਿਸ ਤੋਂ ਹਮੇਸ਼ਾ ਦੀ ਤਰ੍ਹਾਂ ਸਰਕਾਰ ਦਾ ਰਵੱਈਆ ਪਤਾ ਲੱਗਦਾ ਹੈ ਕਿ ਸਥਿਤੀ ਉਨ੍ਹਾਂ ਦੇ ਕੰਟਰੋਲ 'ਚ ਹੈ। ਪੀਯੂਸ਼ ਗੋਇਲ ਨੇ ਕਿਹਾ ਕਿ ਜੇਕਰ ਅਸੀਂ ਪਿਛਲੇ ਸਾਲ ਦੀਆਂ ਕੀਮਤਾਂ ਨਾਲ ਤੁਲਨਾ ਕਰੀਏ ਤਾਂ ਇਸ ਵਿੱਚ ਬਹੁਤਾ ਫਰਕ ਨਹੀਂ ਹੈ। ਦੂਜੇ ਪਾਸੇ ਆਲੂ ਅਤੇ ਪਿਆਜ਼ ਦੀਆਂ ਕੀਮਤਾਂ ਪੂਰੀ ਤਰ੍ਹਾਂ ਅਸਮਾਨ 'ਤੇ ਹਨ।
ਉਧਰ, ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਇਸ ਸਬੰਧੀ ਜਲਦੀ ਹੀ ਕਦਮ ਚੁੱਕਣੇ ਚਾਹੀਦੇ ਹਨ ਅਤੇ ਟਮਾਟਰਾਂ ਦੀ ਆਸਾਨੀ ਨਾਲ ਸਪਲਾਈ ਯਕੀਨੀ ਬਣਾਉਣਾ ਚਾਹੀਦਾ ਹੈ।