ਪੜਚੋਲ ਕਰੋ

2G Services Shut Down Demand: ਦੇਸ਼ 'ਚ 2G ਸੇਵਾਵਾਂ ਹੋਣਗੀਆਂ ਬੰਦ? 2G/3G ਬੰਦ ਕਰਨ ਦੀ ਮੰਗ 'ਤੇ Telecom Department ਦਾ ਰੁਖ਼ ਕੀ ਹੈ - ਜਾਣੋ

2G Services Shut Down Demand: ਸਰਕਾਰ ਦਾ ਟੀਚਾ ਸਾਲ 2030 ਤੱਕ ਭਾਰਤ ਵਿੱਚ 6ਜੀ ਨੈੱਟਵਰਕ ਸਥਾਪਤ ਕਰਨ ਦਾ ਹੈ, ਦੂਜੇ ਪਾਸੇ ਟੈਲੀਕਾਮ ਵਿਭਾਗ 2ਜੀ/3ਜੀ ਸੇਵਾਵਾਂ ਨੂੰ ਬੰਦ ਕਰਨ ਬਾਰੇ ਕੀ ਫੈਸਲਾ ਲੈ ਸਕਦਾ ਹੈ - ਇੱਥੇ ਜਾਣੋ।

2G Services Shut Down Demand: ਦੇਸ਼ 'ਚ ਇਸ ਸਮੇਂ ਜ਼ਿਆਦਾਤਰ ਥਾਵਾਂ 'ਤੇ 4ਜੀ ਅਤੇ 5ਜੀ ਸੇਵਾਵਾਂ (4G and 5G services) ਚੱਲ ਰਹੀਆਂ ਹਨ ਅਤੇ ਅਜਿਹੇ 'ਚ 2ਜੀ ਅਤੇ 3ਜੀ ਨੈੱਟਵਰਕ ਦੇ ਬੰਦ (2G and 3G networks shut down) ਹੋਣ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਕੁਝ ਸਮਾਂ ਪਹਿਲਾਂ ਅਰਬਪਤੀ ਕਾਰੋਬਾਰੀ ਮੁਕੇਸ਼ ਅੰਬਾਨੀ (Mukesh Ambani's) ਦੀ ਰਿਲਾਇੰਸ ਜੀਓ (Reliance Jio) ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਸੇਵਾਵਾਂ ਨੂੰ ਬੰਦ ਕਰਨ ਦੀ ਬੇਨਤੀ ਕੀਤੀ ਸੀ ਅਤੇ ਸਾਰੇ ਟੈਲੀਕਾਮ ਗਾਹਕਾਂ ਨੂੰ 4ਜੀ-5ਜੀ ਨੈੱਟਵਰਕ 'ਤੇ ਸ਼ਿਫਟ ਕਰਨ ਦੀ ਮੰਗ ਕੀਤੀ ਸੀ। ਇਸ ਮੰਗ ਨੂੰ ਲੈ ਕੇ ਦੂਰਸੰਚਾਰ ਵਿਭਾਗ (DOT) ਦੇ ਪ੍ਰਤੀ ਸਰਕਾਰ ਦੇ ਰੁਖ ਬਾਰੇ ਅਪਡੇਟ ਕੀਤਾ ਗਿਆ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਆਪਣੇ ਤੌਰ 'ਤੇ ਤੈਅ ਨਹੀਂ ਕਰਨਾ ਚਾਹੁੰਦੀ।

ਟੈਲੀਕਾਮ ਆਪਰੇਟਰਾਂ ਨੂੰ ਫੈਸਲਾ ਲੈਣਾ ਹੋਵੇਗਾ - ਦੂਰਸੰਚਾਰ ਵਿਭਾਗ

ਇਕਨਾਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਟੈਲੀਕਾਮ ਵਿਭਾਗ ਦੇਸ਼ 'ਚ 2ਜੀ ਨੈੱਟਵਰਕ ਨੂੰ ਬੰਦ ਕਰਨ ਦੇ ਮਾਮਲੇ 'ਚ ਦਖਲ ਨਹੀਂ ਦੇਣਾ ਚਾਹੁੰਦਾ ਅਤੇ ਉਹਨਾਂ ਨੇ ਰਿਲਾਇੰਸ ਜੀਓ ਦੀ ਇਸ ਮੰਗ ਨੂੰ ਠੁਕਰਾ ਦਿੱਤਾ ਹੈ। ਈਟੀ ਦੀ ਰਿਪੋਰਟ ਦੇ ਅਨੁਸਾਰ, DOT ਦਾ ਕਹਿਣਾ ਹੈ ਕਿ ਇਹ ਇੱਕ ਵਪਾਰਕ ਫੈਸਲਾ ਹੈ ਜੋ ਟੈਲੀਕਾਮ ਆਪਰੇਟਰਾਂ ਨੂੰ ਲੈਣਾ ਹੈ। ਟੈਲੀਕਾਮ ਵਿਭਾਗ ਦੇ ਇੱਕ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਈਟੀ ਨੂੰ ਦੱਸਿਆ, "ਸਰਕਾਰ ਅਜਿਹੇ ਮਾਮਲਿਆਂ ਵਿੱਚ ਦਖਲ ਨਹੀਂ ਦੇਣਾ ਚਾਹੁੰਦੀ। ਟੈਲੀਕਾਮ ਕੰਪਨੀਆਂ ਇਹ ਫੈਸਲਾ ਕਰਨ ਲਈ ਸੁਤੰਤਰ ਹਨ ਕਿ ਉਨ੍ਹਾਂ ਲਈ ਸਭ ਤੋਂ ਵਧੀਆ ਕੀ ਹੈ।"

ਦੇਸ਼ ਵਿੱਚ 6ਜੀ ਨੈੱਟਵਰਕ ਲਈ ਚੱਲ ਰਹੀਆਂ ਹਨ ਤਿਆਰੀਆਂ

ਹੈਰਾਨੀ ਦੀ ਗੱਲ ਇਹ ਹੈ ਕਿ ਭਾਰਤ 'ਚ 6ਜੀ ਨੈੱਟਵਰਕ ਦੀਆਂ ਤਿਆਰੀਆਂ ਪਿਛਲੇ ਸਾਲ ਤੋਂ ਸ਼ੁਰੂ ਹੋ ਗਈਆਂ ਹਨ ਅਤੇ ਅਜਿਹੇ 'ਚ 2ਜੀ-3ਜੀ ਤਕਨੀਕ ਨੂੰ ਜਾਰੀ ਰੱਖਣਾ ਕਿੰਨਾ ਕੁ ਤਰਕਸੰਗਤ ਹੈ, 'ਤੇ ਸਵਾਲ ਉੱਠ ਰਹੇ ਹਨ। ਪਰ ਇਹ ਸੱਚ ਹੈ ਕਿ ਦੇਸ਼ ਵਿੱਚ ਬਹੁਤ ਵੱਡੀ ਆਬਾਦੀ ਹੈ ਜੋ 2ਜੀ ਅਤੇ 3ਜੀ ਨੈੱਟਵਰਕ ਦੀ ਵਰਤੋਂ ਕਰਦੀ ਹੈ। ਸਾਲ 1992 'ਚ ਦੇਸ਼ 'ਚ 2ਜੀ ਨੈੱਟਵਰਕ ਆਇਆ ਸੀ ਅਤੇ ਇਸ ਨੂੰ ਆਏ 32 ਸਾਲ ਹੋ ਗਏ ਹਨ। ਭਾਰਤ ਵਿੱਚ ਲਗਭਗ 25-30 ਕਰੋੜ 2ਜੀ ਗਾਹਕ ਹਨ।

ਕਦੋਂ ਆਇਆ ਕਿਹੜਾ ਨੈੱਟਵਰਕ

2ਜੀ - 1992
3ਜੀ - 2001
4ਜੀ - 2009
5ਜੀ - 2019

ਅਜੇ ਦੇਸ਼ ਵਿੱਚ 2ਜੀ ਦਾ ਹੋ ਰਿਹੈ ਕਾਫੀ ਇਸਤੇਮਾਲ

ਮਾਹਿਰਾਂ ਦਾ ਮੰਨਣਾ ਹੈ ਕਿ ਇਹ ਭਾਰਤ ਵਿੱਚ ਘੱਟੋ-ਘੱਟ ਅਗਲੇ 2-3 ਸਾਲਾਂ ਤੱਕ ਮੁੱਖ ਧਾਰਾ ਬਣੇ ਰਹਿਣਗੇ। ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਲੋਕ ਅਜੇ ਵੀ 2G ਦੀ ਵਰਤੋਂ ਕਰਦੇ ਹਨ, ਖਾਸ ਤੌਰ 'ਤੇ ਉਨ੍ਹਾਂ ਲਈ ਜੋ ਸਮਾਰਟਫੋਨ ਨਹੀਂ ਖਰੀਦ ਸਕਦੇ, ਸਿਰਫ 2G-3G ਨੈੱਟਵਰਕ ਹੀ ਪ੍ਰਭਾਵਸ਼ਾਲੀ ਹੈ। ਟੈਲੀਕਾਮ ਇੰਡਸਟਰੀ ਦੇ ਅੰਕੜਿਆਂ ਮੁਤਾਬਕ ਇਕ ਸਾਲ 'ਚ ਕਰੀਬ 5 ਕਰੋੜ 2ਜੀ ਫੋਨ ਵਿਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget