ਪੜਚੋਲ ਕਰੋ
Advertisement
World Bank Cuts GDP : ਹੁਣ ਵਿਸ਼ਵ ਬੈਂਕ ਨੇ ਘਟਾਇਆ ਭਾਰਤ ਦੇ ਵਿਕਾਸ ਦਰ ਦਾ ਅਨੁਮਾਨ, 2022-23 ਵਿੱਚ 6.5% ਰਹਿ ਸਕਦੀ GDP
World Bank Cuts GDP Rate : RBI ਤੋਂ ਬਾਅਦ ਹੁਣ ਵਿਸ਼ਵ ਬੈਂਕ ਨੇ ਮੌਜੂਦਾ ਵਿੱਤੀ ਸਾਲ 2022-23 ਵਿੱਚ ਦੇਸ਼ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਦਿੱਤਾ ਹੈ। ਵਿਸ਼ਵ ਬੈਂਕ ਮੁਤਾਬਕ ਇਸ ਸਾਲ ਭਾਰਤ ਦੀ ਜੀਡੀਪੀ 6.5 ਫੀਸਦੀ ਰਹਿਣ ਦਾ ਅਨੁਮਾਨ ਹੈ।
World Bank Cuts GDP Rate : RBI ਤੋਂ ਬਾਅਦ ਹੁਣ ਵਿਸ਼ਵ ਬੈਂਕ ਨੇ ਮੌਜੂਦਾ ਵਿੱਤੀ ਸਾਲ 2022-23 ਵਿੱਚ ਦੇਸ਼ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਦਿੱਤਾ ਹੈ। ਵਿਸ਼ਵ ਬੈਂਕ ਮੁਤਾਬਕ ਇਸ ਸਾਲ ਭਾਰਤ ਦੀ ਜੀਡੀਪੀ 6.5 ਫੀਸਦੀ ਰਹਿਣ ਦਾ ਅਨੁਮਾਨ ਹੈ। ਇਸ ਤੋਂ ਪਹਿਲਾਂ ਜੂਨ 2022 ਵਿੱਚ ਵਿਸ਼ਵ ਬੈਂਕ ਨੇ ਜੀਡੀਪੀ 7.5 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਲਗਾਇਆ ਸੀ।
ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਅਤੇ ਵਿਸ਼ਵ ਬੈਂਕ ਦੀ ਬੈਠਕ ਤੋਂ ਪਹਿਲਾਂ ਦੱਖਣੀ ਏਸ਼ੀਆ ਆਰਥਿਕ ਫੋਕਸ ਰਿਪੋਰਟ ਜਾਰੀ ਕੀਤੀ ਗਈ ਹੈ, ਜਿਸ ਵਿੱਚ ਵਿਸ਼ਵ ਬੈਂਕ ਨੇ ਇਹ ਗੱਲਾਂ ਕਹੀਆਂ ਹਨ। ਹਾਲਾਂਕਿ, ਉਨ੍ਹਾਂ ਦਾ ਮੰਨਣਾ ਹੈ ਕਿ ਭਾਰਤ ਬਾਕੀ ਦੁਨੀਆ ਦੇ ਮੁਕਾਬਲੇ ਤੇਜ਼ੀ ਨਾਲ ਰਿਕਵਰ ਹੋ ਰਿਹਾ ਹੈ। ਦੱਖਣੀ ਏਸ਼ੀਆ ਲਈ ਵਿਸ਼ਵ ਬੈਂਕ ਦੇ ਮੁੱਖ ਅਰਥ ਸ਼ਾਸਤਰੀ ਹੰਸ ਟਿਮਰ ਨੇ ਕਿਹਾ ਕਿ ਭਾਰਤ ਨੇ ਕੋਵਿਡ ਦੇ ਪਹਿਲੇ ਪੜਾਅ ਵਿੱਚ ਤੇਜ਼ੀ ਨਾਲ ਗਿਰਾਵਟ ਤੋਂ ਬਾਅਦ ਵਿਕਾਸ ਦੇ ਮਾਮਲੇ ਵਿੱਚ ਦੱਖਣੀ ਏਸ਼ੀਆ ਦੇ ਦੂਜੇ ਦੇਸ਼ਾਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ 'ਤੇ ਕੋਈ ਵਿਦੇਸ਼ੀ ਕਰਜ਼ਾ ਨਹੀਂ ਹੈ ਜੋ ਕਿ ਸਕਾਰਾਤਮਕ ਗੱਲ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੇਵਾ ਖੇਤਰ, ਖਾਸ ਕਰਕੇ ਸੇਵਾ ਨਿਰਯਾਤ ਦੇ ਖੇਤਰ ਵਿੱਚ ਭਾਰਤ ਦਾ ਪ੍ਰਦਰਸ਼ਨ ਬਿਹਤਰ ਰਿਹਾ ਹੈ।
Hans Timmer ਮੁਤਾਬਕ ਭਾਰਤ ਸਮੇਤ ਸਾਰੇ ਦੇਸ਼ਾਂ 'ਤੇ ਗਲੋਬਲ ਸਥਿਤੀ ਪ੍ਰਭਾਵਿਤ ਹੋ ਰਹੀ ਹੈ, ਜਿਸ ਕਾਰਨ ਵਿਕਾਸ ਦਰ ਦੇ ਅੰਦਾਜ਼ੇ ਨੂੰ ਘੱਟ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਅਰਥਵਿਵਸਥਾ ਵਿੱਚ ਮੰਦੀ ਦੇ ਸੰਕੇਤ ਹਨ। ਦੂਜੀ ਛਿਮਾਹੀ ਹੋਰ ਦੇਸ਼ਾਂ ਦੇ ਨਾਲ ਭਾਰਤ ਦੇ ਲਈ ਕਮਜ਼ੋਰ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਦੇ 2 ਕਾਰਨ ਹਨ। ਪਹਿਲਾਂ ਉੱਚ ਆਮਦਨੀ ਵਾਲੇ ਦੇਸ਼ਾਂ ਦੀ ਆਰਥਿਕਤਾ ਦੇ ਵਿਕਾਸ ਦੀ ਰਫ਼ਤਾਰ ਮੱਠੀ ਹੋ ਰਹੀ ਹੈ, ਜਦੋਂ ਕਿ ਸਖ਼ਤ ਮੁਦਰਾ ਨੀਤੀ ਕਾਰਨ ਕਰਜ਼ਾ ਮਹਿੰਗਾ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਵਿਕਾਸਸ਼ੀਲ ਦੇਸ਼ਾਂ ਨਾਲ ਪੂੰਜੀ ਦਾ ਵਹਾਅ ਦੇਖਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਆਰਬੀਆਈ ਦੁਆਰਾ 30 ਸਤੰਬਰ,2022 ਨੂੰ ਐਲਾਨੀ ਗਈ ਮੁਦਰਾ ਨੀਤੀ ਵਿੱਚ ਉਸਨੇ 2022-23 ਵਿੱਚ 7 ਪ੍ਰਤੀਸ਼ਤ ਜੀਡੀਪੀ ਦਾ ਅਨੁਮਾਨ ਲਗਾਇਆ ਹੈ।
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
Advertisement