ਸਾਡੀ ਬੈਂਕ ਸੇਵਾਵਾਂ ਚਾਲੂ ਹੋ ਗਈਆਂ ਹਨ। ਤੁਸੀਂ ਸਾਡੀਆਂ ਸੇਵਾਵਾਂ ਲੈ ਸਕਦੇ ਹੋ। ਮਦਦ ਅਤੇ ਸਬਰ ਲਈ ਧੰਨਵਾਦ।- ਯੈੱਸ ਬੈਂਕ
ਦੱਸ ਦਈਏ ਕਿ ਰਿਜ਼ਰਵ ਬੈਂਕ ਨੇ 5 ਮਾਰਚ ਨੂੰ ਪਾਬੰਦੀ ਲਗਾਈ ਸੀ। ਇਸ ਦੇ ਤਹਿਤ, ਗਾਹਕਾਂ ਨੂੰ 3 ਅਪ੍ਰੈਲ ਤੱਕ ਆਪਣੇ ਖਾਤੇ ਵਿਚੋਂ 50,000 ਰੁਪਏ ਤੱਕ ਕਢਵਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਸਰਕਾਰ ਨੇ ਪਿਛਲੇ ਹਫਤੇ ਪੁਨਰਗਠਨ ਦੀ ਯੋਜਨਾ ਨੂੰ ਸੂਚਿਤ ਕੀਤਾ ਸੀ। ਇਸਦੇ ਨਾਲ ਹੀ ਕੇਂਦਰੀ ਬੈਂਕ ਨੇ ਐਸਬੀਆਈ ਦੇ ਸਾਬਕਾ ਮੁੱਖ ਵਿੱਤ ਅਧਿਕਾਰੀ ਪ੍ਰਸ਼ਾਂਤ ਕੁਮਾਰ ਨੂੰ ਯੈੱਸ ਬੈਂਕ ਦਾ ਪ੍ਰਬੰਧਕ ਨਿਯੁਕਤ ਕੀਤਾ ਸੀ।
ਰਿਜ਼ਰਵ ਬੈਂਕ ਦੁਆਰਾ ਪ੍ਰਸਤਾਵਿਤ ਯੋਜਨਾ ਤਹਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਯੈੱਸ ਬੈਂਕ ਦੀ 49 ਪ੍ਰਤੀਸ਼ਤ ਹਿੱਸੇਦਾਰੀ ਖਰੀਦੇਗਾ। ਯੈੱਸ ਬੈਂਕ ਸੰਕਟ ਦੇ ਮਾਮਲੇ ਵਿੱਚ ਈਡੀ ਨੇ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਨੂੰ 8 ਮਾਰਚ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਸੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵੀ ਕਪੂਰ ਖਿਲਾਫ ਵੱਖਰਾ ਕੇਸ ਦਾਇਰ ਕੀਤਾ ਹੈ।