Zomato ਦੀ ਗਾਹਕਾਂ ਨੂੰ ਭਾਵੁਕ ਅਪੀਲ, ਦੁਪਹਿਰ ਵੇਲੇ ਨਾ ਕਰੋ ਆਰਡਰ, ਗਰਮੀ ਕਰਕੇ ਕਈ ਲੋਕਾਂ ਦੀ ਹੋਈ ਮੌਤ
ਜ਼ੋਮੈਟੋ ਨੇ ਗਰਮੀ ਦੀ ਲਹਿਰ ਤੋਂ ਆਪਣੇ ਡਿਲੀਵਰੀ ਪਾਰਟਨਰ ਦੀ ਸੁਰੱਖਿਆ ਲਈ ਇਹ ਅਪੀਲ ਕੀਤੀ ਹੈ। ਇਸ ਸਾਲ ਅੱਤ ਦੀ ਗਰਮੀ ਕਾਰਨ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
Deepinder Goyal: ਔਨਲਾਈਨ ਫੂਡ ਡਿਲੀਵਰੀ ਪਲੇਟਫਾਰਮ ਜ਼ੋਮੈਟੋ ਨੇ ਗਾਹਕਾਂ ਨੂੰ ਦੁਪਹਿਰ ਨੂੰ ਆਰਡਰ ਨਾ ਕਰਨ ਦੀ ਭਾਵਨਾਤਮਕ ਅਪੀਲ ਕੀਤੀ ਹੈ। ਕੰਪਨੀ ਨੇ ਇਹ ਅਪੀਲ ਆਪਣੇ ਡਿਲੀਵਰੀ ਪਾਰਟਨਰਜ਼ ਦੀ ਸਿਹਤ ਨੂੰ ਦੇਸ਼ ਵਿੱਚ ਅੱਤ ਦੀ ਗਰਮੀ ਅਤੇ ਹੀਟਵੇਵ ਤੋਂ ਬਚਾਉਣ ਲਈ ਕੀਤੀ ਹੈ।
Zomato ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਇਹ ਬਹੁਤ ਜ਼ਰੂਰੀ ਨਹੀਂ ਹੈ ਤਾਂ ਦੁਪਹਿਰ ਨੂੰ ਭੋਜਨ ਦਾ ਆਰਡਰ ਨਾ ਕਰੋ। ਇਸ ਸਮੇਂ ਦੇਸ਼ 'ਚ ਗਰਮੀ ਦਾ ਕਹਿਰ ਜਾਰੀ ਹੈ। ਗਰਮੀ ਕਾਰਨ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਕਈ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਤਾਪਮਾਨ 50 ਡਿਗਰੀ ਦੇ ਪਾਰ ਪਹੁੰਚ ਗਿਆ ਹੈ।
pls avoid ordering during peak afternoon unless absolutely necessary 🙏
— zomato (@zomato) June 2, 2024
Zomato ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ ਕਿ ਕਿਰਪਾ ਕਰਕੇ ਦੁਪਹਿਰ ਨੂੰ ਆਰਡਰ ਨਾ ਕਰੋ। ਜਦੋਂ ਦੁਪਹਿਰ ਨੂੰ ਆਰਡਰ ਆਉਂਦਾ ਹੈ, ਤਾਂ ਡਿਲੀਵਰੀ ਪਾਰਟਨਰ ਨੂੰ ਆਰਡਰ ਡਿਲੀਵਰ ਕਰਨ ਲਈ ਤੀਬਰ ਗਰਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਾਲ ਗਰਮੀ ਨੇ ਕਈ ਰਾਜਾਂ ਵਿੱਚ ਰਿਕਾਰਡ ਤੋੜ ਦਿੱਤੇ ਹਨ। ਇਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਹਾਰ, ਰਾਜਸਥਾਨ, ਯੂਪੀ, ਝਾਰਖੰਡ ਅਤੇ ਦਿੱਲੀ ਵਿੱਚ ਹੀਟ ਸਟ੍ਰੋਕ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀਟਵੇਵ ਦੀ ਗੰਭੀਰ ਸਥਿਤੀ ਅਤੇ ਆਗਾਮੀ ਮਾਨਸੂਨ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਵੀ ਕੀਤੀ ਸੀ। ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਕਿ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਰਾਜਸਥਾਨ, ਗੁਜਰਾਤ ਅਤੇ ਮੱਧ ਪ੍ਰਦੇਸ਼ ਦੇ ਕਈ ਖੇਤਰਾਂ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਪੀਐਮ ਮੋਦੀ ਨੇ ਗਰਮੀ ਕਾਰਨ ਅਣਸੁਖਾਵੀਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੀਆਂ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।