ਪੜਚੋਲ ਕਰੋ

17 ਸਾਲਾਂ ਪੋਤੇ ਨੇ ਟੀ.ਵੀ. ਸੀਰੀਅਲ ਦੇਖ ਦਾਦੀ ਦਾ ਕੀਤਾ ਕਤਲ, ਰਚੀ ਇਹ ਕਹਾਣੀ 

ਇਕ ਬੇਹੱਦ ਖੌਫਨਾਕ ਘਟਨਾ ਸਾਹਮਣੇ ਆਈ ਹੈ।ਨੇੜਲੇ ਪਿੰਡ ਬੱਸੀ ਕਾਲੇ ਖਾਂ ਵਿਖੇ ਇਕ ਪੋਤੇ ਵੱਲੋਂ ਆਪਣੀ ਕਰੀਬ 83 ਸਾਲਾਂ ਦਾਦੀ ਨੂੰ ਕਤਲ ਕਰਕੇ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਜ਼ਿਲ੍ਹਾ ਪੁਲਿਸ ਨੇ 10 ਘੰਟਿਆਂ ਦੇ ਅੰਦਰ ਹੀ ਹੱਲ ਕਰਕੇ ਆਰੋਪੀ ਨੂੰ ਕਾਬੂ ਕਰ ਲਿਆ।

ਹੁਸ਼ਿਆਰਪੁਰ : ਇਕ ਬੇਹੱਦ ਖੌਫਨਾਕ ਘਟਨਾ ਸਾਹਮਣੇ ਆਈ ਹੈ।ਨੇੜਲੇ ਪਿੰਡ ਬੱਸੀ ਕਾਲੇ ਖਾਂ ਵਿਖੇ ਇਕ ਪੋਤੇ ਵੱਲੋਂ ਆਪਣੀ ਕਰੀਬ 83 ਸਾਲਾਂ ਦਾਦੀ ਨੂੰ ਕਤਲ ਕਰਕੇ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਜ਼ਿਲ੍ਹਾ ਪੁਲਿਸ ਨੇ 10 ਘੰਟਿਆਂ ਦੇ ਅੰਦਰ ਹੀ ਹੱਲ ਕਰਕੇ ਆਰੋਪੀ ਨੂੰ ਕਾਬੂ ਕਰ ਲਿਆ।

ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਨੌਜਵਾਨ ਜੁਵਰਾਜ ਸਿੰਘ ਉਮਰ ਕਰੀਬ 17 ਸਾਲ ਨੇ ਇਸ ਵਾਰਦਾਤ ਨੂੰ ਟੀ.ਵੀ. ਸੀਰੀਅਲ ਦੇਖ ਕੇ ਅੰਜਾਮ ਦਿੱਤਾ ਸੀ।

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਜੀਤ ਸਿੰਘ ਵਾਸੀ ਪਿੰਡ ਬੱਸੀ ਕਾਲੇ ਖਾਂ ਥਾਣਾ ਹਰਿਆਣਾ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਉਸਦੀ ਮਾਤਾ ਜੋਗਿੰਦਰ ਕੌਰ ਕਰੀਬ ਸਾਢੇ ਤਿੰਨ ਮਹੀਨੇ ਤੋਂ ਸੱਜੀ ਲੱਤ ਦੀ ਹੱਡੀ ਟੁੱਟਣ ਕਾਰਨ ਬੈਡ ਤੇ ਹੀ ਸਨ। ਹਰਜੀਤ ਸਿੰਘ ਨੇ ਦੱਸਿਆ ਕਿ 12 ਅਪ੍ਰੈਲ ਨੂੰ ਉਸਦੇ ਵਿਆਹ ਦੀ ਵਰ੍ਹੇਗੰਢ ਹੋਣ ਕਾਰਨ ਉਹ ਆਪਣੀ ਪਤਨੀ ਜਸਪਾਲ ਕੌਰ ਨਾਲ ਦੁਪਹਿਰ ਦੇ ਕਰੀਬ 2 ਵਜੇ ਸਕੂਟਰ ‘ਤੇ ਖਰੀਦਦਾਰੀ ਲਈ ਹਰਿਆਣਾ ਵਿਖੇ ਗਿਆ ਸੀ ਅਤੇ ਜਦੋਂ ਉਹ ਵਾਪਿਸ ਪਿੰਡ ਨੂੰ ਆ ਰਹੇ ਸਨ ਤਾਂ ਰਸਤੇ ਵਿੱਚ ਉਸਦੇ ਬੇਟੇ ਜੁਵਰਾਜ ਸਿੰਘ ਨੇ ਫੋਨ ਕਰਕੇ ਕਿਹਾ ਕਿ ਜਲਦੀ ਘਰ ਆ ਜਾਓ ਘਰ ਵਿੱਚ ਕੁਝ ਬੰਦਿਆਂ ਨੇ ਹਮਲਾ ਕਰ ਦਿੱਤਾ ਹੈ।

ਜਦੋਂ ਹਰਜੀਤ ਸਿੰਘ ਤੇ ਉਸਦੀ ਪਤਨੀ ਜਸਪਾਲ ਕੌਰ ਆਪਣੇ ਇਕ ਗੁਆਂਢੀ ਨੂੰ ਨਾਲ ਲੈ ਕੇ ਮੇਨ ਗੇਟ ‘ਤੇ ਪਹੁੰਚੇ ਤਾਂ ਉਹ ਬੰਦ ਪਿਆ ਸੀ ਜਿਸ ‘ਤੇ ਉਨਾਂ ਘਰ ਦੇ ਛੋਟੇ ਗੇਟ ਰਾਹੀਂ ਦਾਖਲ ਹੋ ਕੇ ਅੰਦਰ ਦੇਖਿਆ ਕਿ ਉਨ੍ਹਾਂ ਦੀ ਮਾਤਾ ਦੇ ਕਮਰੇ ਵਿੱਚ ਅਤੇ ਉਸਦੇ ਬੈਡ ਨੂੰ ਅੱਗ ਲੱਗੀ ਹੋਈ ਸੀ। ਦੂਸਰੇ ਕਮਰੇ ਵਿੱਚ ਜੁਵਰਾਜ ਸਿੰਘ ਬੈਡ ਬਾਕਸ ਵਿਚ ਲੰਮਾ ਪਿਆ ਸੀ ਅਤੇ ਬੈਡ ਬਾਕਸ ਦੇ ਸਾਰੇ ਕੱਪੜੇ ਖਿਲਰੇ ਪਏ ਸਨ ਅਤੇ ਉਸ ਦੇ ਹੱਥ ਪੈਰ ਚੁੰਨੀ ਨਾਲ ਬੰਨੇ ਹੋਏ ਸਨ।

ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਹਰਜੀਤ ਸਿੰਘ ਦੇ ਬਿਆਨਾਂ ਅਨੁਸਾਰ ਉਨ੍ਹਾਂ ਨੇ ਉਸਦੇ ਹੱਥ ਪੈਰ ਖੋਲੇ ਅਤੇ ਰੌਲਾ ਪੈਣ ‘ਤੇ ਪਿੰਡ ਦੇ ਲੋਕ ਵੀ ਇਕੱਠੇ ਹੋ ਗਏ ਜਿਥੇ ਜੁਵਰਾਜ ਨੇ ਦੱਸਿਆ ਕਿ ਚਾਰ ਜਣੇ ਪੌੜੀਆਂ ਕੋਲੋਂ ਘਰ ਵਿੱਚ ਦਾਖਲ ਹੋਏ ਸਨ ਅਤੇ ਉਸਨੂੰ ਹੱਥ ਪੈਰ ਬੰਨ ਕੇ ਬੈੱਡ ਵਿਚ ਸੁੱਟ ਦਿੱਤਾ ਸੀ ਅਤੇ ਦਾਦੀ ਦੇ ਕਮਰੇ ਤੇ ਉਸਦੇ ਬੈਡ ਨੂੰ ਅੱਗ ਲਗਾ ਦਿੱਤੀ ਸੀ। 

ਉਨ੍ਹਾਂ ਦੱਸਿਆ ਕਿ ਜੁਵਰਾਜ ਨੇ ਕਿਹਾ ਕਿ ਅਣਪਛਾਤੇ ਵਿਅਕਤੀਆਂ ਨੇ ਧਮਕੀ ਦਿੱਤੀ ਕਿ ਉਹ ਆਪਣੇ ਪਿਤਾ ਨੂੰ ਕਹੇ ਕਿ ਕੇਸ ਵਾਪਸ ਲੈ ਲਵੋ ਨਹੀਂ ਤਾਂ ਸਾਰਾ ਟੱਬਰ ਮਾਰ ਦਿੱਤਾ ਜਾਵੇਗਾ। ਅੱਗ ਦੌਰਾਨ ਬਜੁਰਗ ਦਾ ਸਰੀਰ ਬੁਰੀ ਤਰ੍ਹਾਂ ਸੜ ਗਿਆ ਸੀ ਅਤੇ ਉਸਦੇ ਮੱਥੇ ਦੇ ਸੱਜੇ ਪਾਸੇ ਡੂੰਘੇ ਜਖਮ ਦਾ ਨਿਸ਼ਾਨ ਸੀ। ਪੁਲਿਸ ਵਲੋਂ ਹਰਜੀਤ ਸਿੰਘ ਦੇ ਬਿਆਨਾਂ ‘ਤੇ ਥਾਣਾ ਹਰਿਆਣਾ ਵਿਖੇ ਆਈ.ਪੀ.ਸੀ. ਦੀ ਧਾਰਾ 302/201/34 ਤਹਿਤ ਮਾਮਲਾ ਦਰਜ ਕੀਤਾ ਗਿਆ।

ਜਿਲਾ ਪੁਲਿਸ ਮੁਖੀ ਨੇ ਦੱਸਿਆ ਕਿ ਮਾਮਲੇ ਨੂੰ ਸੁਲਝਾਉਣ ਲਈ ਸ਼ੱਕ ਦੇ ਆਧਾਰ ‘ਤੇ ਜੁਵਰਾਜ ਸਿੰਘ ਤੋਂ ਪੁੱਛਗਿੱਛ ਕੀਤੀ ਤਾਂ ਇਹ ਪਾਇਆ ਗਿਆ ਕਿ ਇਹ ਕਤਲ ਸੋਚੀ ਸਮਝੀ ਸਾਜਿਸ਼ ਤਹਿਤ ਜੁਵਰਾਜ ਸਿੰਘ ਵਲੋਂ ਹੀ ਕੀਤਾ ਗਿਆ ਸੀ। ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਟੀਮ ਵਲੋਂ ਪੁੱਛਗਿੱਛ ਦੌਰਾਨ ਜੁਵਰਾਜ ਨੇ ਦੱਸਿਆ ਕਿ ਉਹ ਆਪਣੀ ਦਾਦੀ ਕੋਲੋਂ ਬਹੁਤ ਦੁਖੀ ਸੀ ਅਤੇ ਉਸਦੇ ਕਤਲ ਬਾਰੇ ਸੋਚਦਾ ਰਹਿੰਦਾ ਸੀ। ਉਸਨੇ ਹੀ 12 ਅਪ੍ਰੈਲ ਨੂੰ ਦਾਦੀ ਦੇ ਸਿਰ ਵਿਚ ਲੋਹੇ ਦੀ ਰਾਡ ਨਾਲ ਸੱਟਾਂ ਮਾਰ ਕੇ ਕਤਲ ਕਰਨ ਉਪਰੰਤ ਤੇਲ ਪਾ ਕੇ ਅੱਗ ਲਾ ਦਿਤੀ ਅਤੇ ਇਹ ਸਾਰੀ ਕਹਾਣੀ ਘੜ ਲਈ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget