Mansa news: ਮਾਨਸਾ ਦੇ ਪਿੰਡ ਖੁਡਾਲ ਕਲਾਂ ‘ਚ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ ਮਹਿਜ਼ 19 ਸਾਲ ਦਸੀ ਜਾ ਰਹੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰੇਟਾ ਪੁਲਿਸ ਦੇ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਪਿਤਾ ਭੂਰਾ ਸਿੰਘ ਦੇ ਬਿਆਨਾਂ ਅਨੁਸਾਰ ਪਿਛਲੇ ਕੁਝ ਮਹੀਨੇ ਪਹਿਲਾਂ ਉਨ੍ਹਾਂ ਨੇ ਲੋਕਾਂ ਤੋਂ ਪੈਸੇ ਫੜ ਕੇ ਆਪਣੀ ਲੜਕੀ ਦਾ ਵਿਆਹ ਕੀਤਾ ਸੀ। ਉਧਰ ਲਏ ਇਹ ਪੈਸੇ ਉਹ ਅਜੇ ਤਕ ਵਾਪਸ ਨਹੀਂ ਕਰ ਸਕੇ ਸਨ।


ਇਹ ਵੀ ਪੜ੍ਹੋ: Gurdaspur News : ਡਿਊਟੀ 'ਤੇ ਜਾ ਰਹੇ ASI ਦੀ ਸੜਕ ਹਾਦਸੇ 'ਚ ਮੌਤ , ਪੁਲਿਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ ਮ੍ਰਿਤਕ


ਭੂਰਾ ਸਿੰਘ ਨੇ ਦਸਿਆ ਕਿ ਇਸ ਗੱਲ ਨੂੰ ਲੈ ਕੇ ਮੇਰਾ ਬੇਟਾ ਕੁਲਵਿੰਦਰ ਸਿੰਘ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੇ ਦਿਨ ਵੀਰਵਾਰ ਨੂੰ ਘਰ ਵਿਚ ਹੀ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਅਪਣੇ ਪਿੱਛੇ ਪਿਤਾ ਅਤੇ ਇਕ ਭੈਣ ਛੱਡ ਗਿਆ ਹੈ। ਜਾਂਚ ਅਧਿਕਾਰੀ ਨੇ ਦਸਿਆ ਕਿ ਪੁਲਿਸ ਵਲੋਂ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਬਟਾਲਾ 'ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ ,18 ਸਾਲਾਂ ਨੌਜਵਾਨ ਦੀ ਮੌਤ ਅਤੇ ਦੋ ਜ਼ਖ਼ਮੀ