Barnala News : ਬਰਨਾਲਾ 'ਚ ਇਕ ਵਿਅਕਤੀ ਨੇ ਨਾਬਾਲਗ ਲੜਕੀ ਨਾਲ ਜ਼ਬਰ ਜਨਾਹ ਕੀਤਾ। ਜਿਸ ਤੋਂ ਬਾਅਦ ਉਸ ਦੀ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਕਰੀਬ 6 ਲੱਖ ਰੁਪਏ ਲੈ ਲਏ। ਇਸ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Continues below advertisement


ਮਹਿਲਾ ਐਸਐਚਓ ਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਨਾਬਾਲਗ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਜਸਕਰਨ ਅਤੇ ਰਘੁਵੀਰ ਵਾਸੀ ਬਰਨਾਲਾ ਖ਼ਿਲਾਫ਼ ਪੋਕਸੋ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਕੇਸ ਵਿੱਚ ਬਲੈਕਮੇਲਿੰਗ ਅਤੇ ਪੈਸੇ ਮੰਗਣ ਦੀ ਧਾਰਾ ਵੀ ਲਾਈ ਗਈ ਹੈ।


ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਉਮਰ ਕਰੀਬ 16 ਸਾਲ ਹੈ। ਇਕ ਸਾਲ ਪਹਿਲਾਂ ਉਕਤ ਮੁਲਜ਼ਮ ਦੇ ਉਸ ਨਾਲ ਸਬੰਧ ਸਨ। ਮੁਲਜ਼ਮ ਨੇ ਜ਼ਬਰਦਸਤੀ ਉਸ ਦੀ ਵੀਡੀਓ ਵੀ ਬਣਾਈ ਸੀ। ਜਿਸ ਤੋਂ ਬਾਅਦ ਲੜਕੀ ਨੂੰ ਬੁਰੀ ਤਰ੍ਹਾਂ ਬਲੈਕਮੇਲ ਕੀਤਾ ਗਿਆ। ਮੁਲਜ਼ਮਾਂ ਨੇ ਪੀੜਤਾ ਤੋਂ ਕਰੀਬ 6 ਲੱਖ ਰੁਪਏ ਲਏ ਸਨ। ਉਸ ਨੇ ਮੂੰਹ ਖੋਲ੍ਹਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਜਿਸ ਕਾਰਨ ਉਹ ਡਰੀ ਹੋਈ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਸਕਰਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਲਦ ਹੀ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ