Mumbai Rape Case: ਮਹਾਰਾਸ਼ਟਰ ਦੇ ਮੁੰਬਈ ਸ਼ਹਿਰ ਵਿੱਚ ਇੱਕ 35 ਸਾਲਾ ਵਿਅਕਤੀ ਨੇ 20 ਮਹੀਨਿਆਂ ਦੀ ਇੱਕ ਲੜਕੀ ਨਾਲ ਬਲਾਤਕਾਰ ਕੀਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁੰਬਈ ਪੁਲਿਸ ਦੇ ਸੂਤਰਾਂ ਮੁਤਾਬਕ ਲੜਕੀ ਦੀ ਮਾਂ ਦੀ ਗੈਰ-ਮੌਜੂਦਗੀ 'ਚ ਦੋਸ਼ੀ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।
ਸੂਤਰਾਂ ਨੇ ਦੱਸਿਆ ਕਿ ਪੀੜਤਾ ਦੀ ਮਾਂ ਦੇ ਬਿਆਨ ਦੇ ਆਧਾਰ 'ਤੇ ਵਰਲੀ ਪੁਲਿਸ ਨੇ ਦੋਸ਼ੀ ਦੇ ਖਿਲਾਫ਼ ਆਈਪੀਸੀ ਦੀ ਧਾਰਾ 376 ਅਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚੀ ਦੀ ਮਾਂ ਨੇ ਪੁਲਿਸ ਨੂੰ ਦੱਸਿਆ, ਬੇਟੀ ਸਿਰਫ 1 ਸਾਲ 8 ਮਹੀਨੇ ਦੀ ਹੈ। ਇਸ ਨਾਲ ਹੀ ਇਸ ਮਾਮਲੇ 'ਤੇ ਗੱਲ ਕਰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ 35 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੂੰ ਅੱਜ (23 ਜਨਵਰੀ) ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਡਾਕਟਰਾਂ ਨੇ ਮਾਂ ਨੂੰ ਦੱਸਿਆ ਕਿ ਬੱਚੇ ਦੇ ਨਾਲ...
ਪੁਲਿਸ ਨੇ ਦੱਸਿਆ ਕਿ ਦੋਸ਼ੀ ਅਤੇ ਪੀੜਤ ਦੋਵੇਂ ਇਕ ਹੀ ਇਲਾਕੇ ਦੇ ਰਹਿਣ ਵਾਲੇ ਹਨ। ਲੜਕੀ ਦੀ ਮਾਂ ਕੁਝ ਸਮੇਂ ਲਈ ਘਰੋਂ ਬਾਹਰ ਗਈ ਹੋਈ ਸੀ ਜਦੋਂ ਮੁਲਜ਼ਮ ਲੜਕੀ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਘਰ ਆ ਕੇ ਬੱਚੀ ਬਹੁਤ ਰੋ ਰਹੀ ਸੀ, ਜਿਸ ਕਾਰਨ ਮਾਂ ਨੂੰ ਸ਼ੱਕ ਹੋਇਆ। ਪੁਲਸ ਨੇ ਦੱਸਿਆ ਕਿ ਬੱਚੀ ਦੀ ਮਾਂ ਉਸ ਨੂੰ ਨਜ਼ਦੀਕੀ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਦੱਸਿਆ ਕਿ ਬੱਚੀ ਨਾਲ ਬਲਾਤਕਾਰ ਹੋਇਆ ਹੈ।
ਲੜਕੀ ਦੀ ਮਾਂ ਨੇ ਦਰਜ ਕਰਵਾਈ ਸ਼ਿਕਾਇਤ
ਲੜਕੀ ਦੀ ਮਾਂ ਨੇ ਬਿਨਾਂ ਦੇਰੀ ਕੀਤੇ ਥਾਣੇ 'ਚ ਮਾਮਲਾ ਦਰਜ ਕਰਵਾਇਆ, ਜਿਸ ਤੋਂ ਬਾਅਦ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।