ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀ ਮਾਰ ਵਿਅਕਤੀ ਦਾ ਕਤਲ
ਏਬੀਪੀ ਸਾਂਝਾ | 01 Jul 2020 02:54 PM (IST)
ਅਣਪਛਾਤੇ ਬਦਮਾਸ਼ਾਂ ਵੱਲੋਂ ਇੱਕ 48 ਸਾਲਾ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਯਮੁਨਾਨਗਰ: ਥਾਣਾ ਛੱਪਰ ਅਧੀਨ ਪੈਂਦੇ ਪਿੰਡ ਮੰਧਾਰ ਤੋ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ ਜਿੱਥੇ ਕੁਝ ਅਣਪਛਾਤੇ ਬਦਮਾਸ਼ਾਂ ਵੱਲੋਂ ਇੱਕ 48 ਸਾਲਾ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਜ਼ਖਮੀ ਹਾਲਤ 'ਚ ਜਦੋਂ ਗੁਰਵਿੰਦਰ ਸਿੰਘ ਨੂੰ ਹਸਪਤਾਲ ਲੈ ਜਾਇਆ ਗਿਆ ਤਾਂ ਉਸ ਨੇ ਰਾਹ ਵਿੱਚ ਹੀ ਦਮ ਤੋੜ ਦਿੱਤਾ। ਉੱਥੇ ਹੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੇ ਜਾਣ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕਿ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਛੱਪਰ ਦੇ ਐਸਐਚਓ ਸਤਪਾਲ ਸਿੰਘ ਦਾ ਕਹਿਣਾ ਹੈ ਕਿ ਅਣਪਛਾਤਿਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕਿ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਰਦਾਤ ਦੀ ਥਾਂ ਦੇ ਨੇੜੇ ਤੇੜੇ ਵਾਲੇ ਸੀਸੀਟੀਵੀ ਵੀ ਜਾਂਚ ਰਹੀ ਹੈ।